Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 3, 2017

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਅੱਜ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਤੇਜਿੰਦਰ ਸਿੱਧੂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ।
ਆਮ ਆਦਮੀ ਪਾਰਟੀ ਦੇ ਪੰਜਾਬ ਲੀਗਲ ਸੈਲ ਇੰਚਾਰਜ ਅਤੇ ਮਜੀਠਾ ਤੋਂ ਪਾਰਟੀ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਨੇ ਐਸਵਾਈਐਲ ਮੁੱਦੇ ਉਤੇ ਕਾਂਗਰਸੀਆਂ ਦੇ ਅਸਤੀਫਿਆਂ ਨੂੰ ਮਹਿਜ ਇੱਕ ਡਰਾਮਾ ਕਰਾਰ ਦਿੰਦਿਆਂ ਸਵਾਲ ਕੀਤਾ ਕਿ ਉਹ ਸਪੀਕਰ ਸਾਹਮਣੇ ਪੇਸ਼ ਕਿਉਂ ਨਹੀਂ ਹੋਏ, ਜਦਕਿ ਉਨ੍ਹਾਂ ਨੂੰ ਪਤਾ ਸੀ ਕਿ ਇਹ ਉਨ੍ਹਾਂ ਲਈ ਬਹੁਤ ਜ਼ਰੂਰੀ ਸੀ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਬਾਦਲ ਹਕੂਮਤ ਵਲੋਂ ਸਿੱਖ ਕੌਮ ਉਤੇ ਢਾਹੇ ਜਾ ਰਹੇ ਜ਼ੁਲਮਾਂ ਦੀ ਪੁਰਜ਼ੋਰ ਨਿਖੇਧੀ ਕੀਤੀ ਹੈ। ਸ. ਮਾਨ ਨੇ ਕਿਹਾ ਇਨ੍ਹਾਂ ਜ਼ੁਲਮਾਂ ਦੇ ਸਮਾਜਿਕ ਤੌਰ 'ਤੇ ਨਤੀਜੇ ਭੁਗਤਨ ਲਈ ਜ਼ਿੰਮੇਵਾਰ ਤਾਕਤਾਂ ਤਿਆਰ ਰਹਿਣ। ਉਨ੍ਹਾਂ ਪਟਨਾ ਸਾਹਿਬ ਪਹੁੰਚਣ ਵਾਲੀਆਂ ਸਿੱਖ ਸੰਗਤਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਬਾਦਲ ਪਰਿਵਾਰ ਤੇ ਉਹਨਾਂ ਨਾਲ ਪਹੁੰਚਣ ਵਾਲੇ ਅਖੌਤੀ ਧਾਰਮਿਕ ਆਗੂਆਂ ਤੇ ਅਹੁਦੇਦਾਰਾਂ ਨੂੰ ਸਿੱਖ ਸੰਗਤ ਜਨਤਕ ਤੌਰ 'ਤੇ ਪੰਡਾਲ ਵਿਚੋਂ ਪੁੱਛਣ ਕਿ ਗੁਰੂ ਗ੍ਰੰਥ ਸਾਹਿਬ ਜੀ ਦਾ ਅਪਮਾਨ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ। ਉਹਨਾਂ ਨੂੰ ਬਣਦੀਆਂ ਸਜ਼ਾਵਾਂ ਕਿਉਂ ਨਹੀਂ ਦਿੱਤੀਆਂ ਗਈਆਂ?
ਵਾਟਸਐਪ ਨੇ ਪੁਰਾਣੇ ਓਪਰੇਟਿੰਗ ਸਿਸਟਮ 'ਤੇ ਕੰਮ ਕਰਨਾ ਬੰਦ ਕਰ ਦਿੱਤਾ ਹੈ। ਵਾਟਸਐਪ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ ਕਿ ਜਿਨ੍ਹਾਂ ਪੁਰਾਣੇ ਫੋਨਾਂ 'ਤੇ ਐਂਡਰਾਇਡ 2.2 ਫਰੋਯੋ ਅਤੇ ਇਸਤੋਂ ਹੇਠਲੇ ਵਰਜ਼ਨ, ਐਪਲ ਆਈ.ਫੋਨਾਂ 'ਤੇ ਆਈ.ਓ.ਐਸ. 6 ਅਤੇ ਹੇਠਲੇ ਵਰਜਨ, ਅਤੇ ਵਿੰਡੋਸ ਫੋਨ 7 ਨੂੰ ਉਹ ਸਪੋਰਟ ਬੰਦ ਕਰ ਦੇਵੇਗਾ।
ਪੰਜਾਬ ਫਰੰਟ ਦੇ ਸਰਪ੍ਰਸਤ ਡਾ. ਧਰਮਵੀਰ ਗਾਂਧੀ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਖਰੜ ਹਲਕੇ ਤੋਂ ਉਮੀਦਵਾਰ ਕੰਵਰ ਸੰਧੂ ਵਿਰੁੱਧ ਆਪਣਾ ਉਮੀਦਵਾਰ ਖੜ੍ਹਾ ਨਾ ਕਰਨ ਦਾ ਐਲਾਨ ਕਰਕੇ ਉਨ੍ਹਾਂ ਦੀ ਹਮਾਹਿਤ ਕਰ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਸੋਮਵਾਰ ਦੋ ਹੋਰ ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਪਾਰਟੀ ਬੁਲਾਰੇ ਅਨੁਸਾਰ ਭੁਲੱਥ ਤੋਂ ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ। ਧੂਰੀ ਵਿਧਾਨ ਸਭਾ ਹਲਕੇ ਤੋਂ ਪ੍ਰੀਤ ਟਰੈਕਟਰ ਤੇ ਕੰਬਾਈਨ ਨਾਭਾ ਦੇ ਮਾਲਕ ਹਰੀ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਸੁਪਰੀਮ ਕੋਰਟ ਨੇ ਇਕ ਫ਼ੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਧਰਮ, ਜਾਤ-ਪਾਤ, ਫ਼ਿਰਕੇ ਜਾਂ ਭਾਸ਼ਾ ਦੇ ਆਧਾਰ ’ਤੇ ਵੋਟਾਂ ਲਈ ਅਪੀਲਾਂ ਕਰਨਾ ਚੋਣ ਕਾਨੂੰਨ ਦੀਆਂ ਧਾਰਾਵਾਂ ਤਹਿਤ ‘ਭ੍ਰਿਸ਼ਟ ਆਚਰਣ’ ਦੇ ਘੇਰੇ ’ਚ ਆਉਂਦਾ ਹੈ। ਇਸ ਫ਼ੈਸਲੇ ਨਾਲ ਧਰਮ, ਜਾਤ-ਪਾਤ ਅਤੇ ਭਾਸ਼ਾ ਦੇ ਆਧਾਰ ’ਤੇ ਵੋਟਾਂ ਮੰਗਣਾ ਜੁਰਮ ਹੋਏਗਾ ਅਤੇ ਜੇਕਰ ਕੋਈ ਜੇਤੂ ਉਮੀਦਵਾਰ ਇਸ ਦਾ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਦੀ ਮੈਂਬਰੀ ਵੀ ਖੁਸ ਸਕਦੀ ਹੈ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸ. ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਯਾਦ-ਪੱਤਰ ਦਿੱਤਾ ਹੈ। ਇਸ ਯਾਦ-ਪੱਤਰ 'ਚ ਭਾਈ ਬਲਜੀਤ ਸਿੰਘ ਦਾਦੂਵਾਲ ਦੀ ਪੰਜਾਬ ਪੁਲਿਸ ਵਲੋਂ ਗ੍ਰਿਫਤਾਰੀ 'ਤੇ ਨਾਰਾਜ਼ਗੀ ਦਾ ਇਜ਼ਹਾਰ ਕੀਤਾ ਗਿਆ ਹੈ।
ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਆਪਣੀ ਜਲਾਲਾਬਾਦ ਸੀਟ ਦੇ ਐਲਾਨ 'ਚ ਦੇਰੀ ਕਰਨਾ ਬਿਨਾਂ ਕਿਸੇ ਮਕਸਦ ਦੇ ਨਹੀਂ ਹੈ ਅਤੇ ਦੇਰੀ ਕਰਨ ਵਿੱਚ ਦਿੱਤਾ ਗਿਆ ਤਰਕ ਬਿਲਕੁਲ ਤਕਰਹੀਣ ਹੈ ਕਿਉਂਕਿ ਉਹ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨਾਲ ਸਮਝੌਤਾ ਕਰਕੇ ਆਪਣੀ ਸੀਟ ਨੂੰ ਸੁਰੱਖਿਅਤ ਕਰਨਾ ਚਾਹੁੰਦੇ ਹਨ।
ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਸੋਮਵਾਰ ਮੋਹਾਲੀ ਅਤੇ ਲਹਿਰਾਗਾਗਾ ਵਿਧਾਨ ਸਭਾ ਹਲਕਿਆਂ ਲਈ ਦੋ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਦਿੱਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।