Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 5, 2017

ਗਾਇਕ ਜੱਸੀ ਜਸਰਾਜ ਦੀ ਆਮ ਆਦਮੀ ਪਾਰਟੀ ਨਾਲੋਂ ਨਾਰਾਜ਼ਗੀ ਦੂਰ ਹੋ ਗਈ ਹੈ। ਚੰਡੀਗੜ੍ਹ ਵਿੱਚ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਤੋਂ ਬਾਅਦ ਜੱਸੀ ਜਸਰਾਜ ਫਿਰ ਤੋਂ ਪਾਰਟੀ ਨਾਲ ਜੁੜ ਗਏ ਹਨ। ਜੱਸੀ ਜਸਰਾਜ ਕਾਫ਼ੀ ਸਮੇਂ ਤੋਂ ਪਾਰਟੀ ਨਾਲ ਨਰਾਜ਼ ਚੱਲੇ ਆ ਰਹੇ ਸਨ। ਪਾਰਟੀ ਵਿਰੋਧੀ ਗਤੀਵਿਧੀਆਂ ਦੇ ਕਾਰਨ ਜੱਸੀ ਨੂੰ ਪਾਰਟੀ ਤੋਂ ਬਾਹਰ ਵੀ ਕਰ ਦਿੱਤਾ ਗਿਆ ਸੀ।
ਤ੍ਰਿਣਮੂਲ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਜਗਮੀਤ ਸਿੰਘ ਬਰਾੜ ਨੇ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਮੋਹਕਮ ਸਿੰਘ ਦੀ ਅਗਵਾਈ ਵਾਲੇ ਯੂਨਾਇਟਿਡ ਅਕਾਲੀ ਦਲ ਨੇ 10 ਸੀਟਾਂ 'ਤੇ ਲੜਨ ਦਾ ਫੈਸਲਾ ਕੀਤਾ ਹੈ।
ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੁੰਦਿਆਂ ਹੀ ਪੰਜਾਬ ਦਾ ਚੋਣ ਦ੍ਰਿਸ਼ ਸਾਫ਼ ਹੋਣ ਦੀਆਂ ਸੰਭਾਵਨਾਵਾਂ ਵਧ ਗਈਆਂ ਹਨ। ਪੰਜਾਬ ਵਿੱਚ 15ਵੀਂ ਵਿਧਾਨ ਸਭਾ ਲਈ ਚੋਣਾਂ ਕਈ ਮਾਅਨਿਆਂ ਵਿੱਚ ਪਹਿਲਾਂ ਨਾਲੋਂ ਅਲੱਗ ਹੋਣਗੀਆਂ। ਇਸ ਵਾਰ ਦੋ ‘ਰਵਾਇਤੀ ਭਲਵਾਨਾਂ’ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਦਾ ਮੁਕਾਬਲਾ ਪੰਜਾਬ ਲਈ ਨਵੇਂ ਅਤੇ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਵਿੱਚ ਪ੍ਰਮੁੱਖ ਚਿਹਰੇ ਵਜੋਂ ਉੱਭਰ ਕੇ ਆਏ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨਾਲ ਹੈ।
ਸਾਬਕਾ ਸੰਸਦ ਮੈਂਬਰ ਨਵਜੋਤ ਸਿੱਧੂ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਵਜੋਂ ਚੋਣ ਲੜਣਗੇ। ਇਹ ਖ਼ੁਲਾਸਾ ਬੁੱਧਵਾਰ ਉਨ੍ਹਾਂ ਦੀ ਪਤਨੀ ਤੇ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੇ ਕੀਤਾ।
ਪੰਜਾਬ ’ਚ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਬੁੱਧਵਾਰ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਰੁੱਧ ਵੱਡੀ ਕਾਰਵਾਈ ਕਰਦਿਆਂ ਫਾਜ਼ਿਲਕਾ ਜੇਲ੍ਹ ਵਿੱਚ ਗ਼ੈਰਕਾਨੂੰਨੀ ਢੰਗ ਨਾਲ ਦਾਖ਼ਲ ਹੋਏ 25 ਅਕਾਲੀ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਸਹਾਇਕ ਜੇਲ੍ਹ ਸੁਪਰਡੈਂਟ ਜਸ਼ਨਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਏਡੀਜੀਪੀ (ਜੇਲ੍ਹਾਂ) ਰੋਹਿਤ ਚੌਧਰੀ ਨੇ ਕਿਹਾ ਕਿ ਅਧਿਕਾਰੀ ਨੂੰ ਤੁਰੰਤ ਪ੍ਰਭਾਵ ਨਾਲ ਸੁਸਪੈਂਡ ਕੀਤਾ ਗਿਆ ਹੈ।
ਚੋਣ ਜ਼ਾਬਤਾ ਲੱਗਣ ਕਰ ਕੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਹੈਲੀਕਾਪਟਰ ਦੀ ਵਰਤੋਂ ਨਹੀਂ ਕਰ ਸਕਣਗੇ। ਮੰਤਰੀਆਂ ਸਮੇਤ ਕੋਈ ਵੀ ਸਿਆਸੀ ਵਿਅਕਤੀ ਸਰਕਾਰੀ ਕਾਰ ਦੀ ਵਰਤੋਂ ਨਹੀਂ ਕਰ ਸਕੇਗਾ। ਸਰਕਾਰੀ ਪੈਸੇ ਨਾਲ ਵਿਕਾਸ ਦੇ ਕੰਮਾਂ ਨੂੰ ਬਰੇਕਾਂ ਲੱਗ ਗਈਆਂ ਹਨ।
ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਦੀਆਂ ਵਧਾਈਆਂ ਦੇਣ ਲਈ ਸਿੱਖ ਸੰਗਤਾਂ ਵੱਲੋਂ ਗੁਰੂ ਸਾਹਿਬ ਦੀਆਂ ਚਿੱਤਰਕਾਰਾਂ ਵੱਲੋਂ ਬਣਾਈਆਂ ਗਈਆਂ ਮਨੋਕਲਪਤ ਤਸੀਵਰਾਂ ਵਧਾਈ ਦੇ ਸੁਨੇਹੇ ਨਾਲ ਇਕ ਦੂਜੇ ਨੂੰ ਭੇਜੀਆਂ ਜਾ ਰਹੀਆਂ ਹਨ। ਇਹ ਗੱਲ ਆਪਣੇ ਆਪ ਵਿਚ ਗੁਰਮਤਿ ਦੇ ਮੂਰਤੀ ਪੂਜਾ ਦੇ ਖੰਡਣ ਦੇ ਸਿਧਾਂਤ ਤੋਂ ਉਲਟ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।