Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 8, 2017

ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਸੰਜੈ ਸਿੰਘ ਨੇ ਜਲੰਧਰ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ 'ਚ ਕਿਹਾ ਕਿ ਪਾਰਟੀ ਅੰਮ੍ਰਿਤਸਰ ਵਿਖੇ ਹੋ ਰਹੀ ਲੋਕ ਸਭਾ ਉਪ ਚੋਣ ਲੜੇਗੀ। ਹਾਲਾਂਕਿ ਉਨ੍ਹਾਂ ਉਮੀਦਵਾਰ ਦਾ ਨਾਂਅ ਨਹੀਂ ਦੱਸਿਆ।
ਪੰਜਾਬ ’ਚ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਹੋਏ ਰਾਜਸੀਕਰਨ ਨਾਲ ਸਿੱਝਣ ਲਈ ਚੋਣ ਕਮਿਸ਼ਨ ਨੇ ਇਸ ਵਾਰ ਅਧਿਕਾਰੀਆਂ ਦੀ ਤਾਇਨਾਤੀ ਲਈ ਨਵੀਂ ਰਣਨੀਤੀ ਅਖਤਿਆਰ ਕੀਤੀ ਹੈ। ਇਸ ਰਣਨੀਤੀ ਤਹਿਤ ਰਾਜ ਸਰਕਾਰ ਤੋਂ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਪੁਲਿਸ ਮੁਖੀਆਂ ਜਾਂ ਹੋਰ ਅਧਿਕਾਰੀਆਂ ਦੀ ਤਾਇਨਾਤੀ ਲਈ ਪੈਨਲ ਨਹੀਂ ਮੰਗਿਆ ਜਾਂਦਾ ਸਗੋਂ ਸਿੱਧੇ ਤੌਰ ’ਤੇ ਤਾਇਨਾਤੀ ਦੇ ਹੁਕਮ ਦਿੱਤੇ ਜਾਂਦੇ ਹਨ। ਕਮਿਸ਼ਨ ਨੇ ਪਿਛਲੇ ਦੋ ਦਿਨਾਂ ਦੌਰਾਨ ਡਿਪਟੀ ਕਮਿਸ਼ਨਰਾਂ, ਆਈਜੀਜ਼ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਦੀ ਤਾਇਨਾਤੀ ਦੇ ਮਾਮਲੇ ਵਿੱਚ ਇਹੋ ਰਣਨੀਤੀ ਅਮਲ ਵਿੱਚ ਲਿਆਂਦੀ ਹੈ। ਕਮਿਸ਼ਨ ਦੀ ਇਸ ਰਣਨੀਤੀ ਨੇ ਸਰਕਾਰ ਦੀ ਪੈਨਲ ਰਾਹੀਂ ਚਹੇਤੇ ਪੁਲਿਸ ਤੇ ਸਿਵਲ ਅਧਿਕਾਰੀਆਂ ਦੀ ਤਾਇਨਾਤੀ ਲਈ ਬਣਾਈ ਵਿਉਂਤਬੰਦੀ ਫੇਲ੍ਹ ਕਰ ਦਿੱਤੀ ਹੈ।
ਪਾਕਿਸਤਾਨ ਨੇ ਆਪਣੇ ਮੁਲਕ ’ਚ ਭਾਰਤ ਦੀ ਦਖ਼ਲਅੰਦਾਜ਼ੀ ਨਾਲ ਜੁੜਿਆ ਇਕ ਦਸਤਾਵੇਜ਼ ਸੰਯੁਕਤ ਰਾਸ਼ਟਰ ਦੇ ਨਵੇਂ ਬਣੇ ਸਕੱਤਰ ਜਨਰਲ ਐਂਟੋਨੀਓ ਗੁਟੇਰੇਜ਼ ਨੂੰ ਸੌਂਪਦਿਆਂ ਉਨ੍ਹਾਂ ਨੂੰ ਕਿਹਾ ਹੈ ਕਿ ਉਹ ਭਾਰਤੀ ਸਰਗਰਮੀਆਂ ਨੂੰ ਰੋਕਣ ’ਚ ਆਪਣੀ ਭੂਮਿਕਾ ਨਿਭਾਏ। ਪਾਕਿਸਤਾਨ ਦੀ ਸੰਯੁਕਤ ਰਾਸ਼ਟਰ ’ਚ ਸਥਾਈ ਪ੍ਰਤੀਨਿਧ ਮਲੀਹਾ ਲੋਧੀ ਨੇ ਸ਼ੁੱਕਰਵਾਰ ਨੂੰ ਸੰਯੁਕਤ ਰਾਸ਼ਟਰ ਮੁਖੀ ਨਾਲ ਮੁਲਾਕਾਤ ਦੌਰਾਨ ਇਹ ਦਸਤਾਵੇਜ਼ ਉਨ੍ਹਾਂ ਨੂੰ ਸੌਂਪੇ।
ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਚੋਣ ਦਫ਼ਤਰ ਦੇ ਉਦਘਾਟਨ ਸਮੇਂ ਹੋਈ ਸਿੱਖ ਅਰਦਾਸ ਦੀ ਨਕਲ ਦਾ ਮਾਮਲਾ ਅੱਜ 8 ਜਨਵਰੀ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਵਿਚਾਰਿਆ ਜਾਵੇਗਾ। ਦੂਜੇ ਪਾਸੇ ਚੱਬੇ ਵਿਖੇ ਹੋਏ ਪੰਥਕ ਇਕੱਠ 'ਚ ਚੁਣੇ ਗਏ ਕਾਰਜਕਾਰੀ ਜਥੇਦਾਰਾਂ ਨੇ ਇਸ ਮਾਮਲੇ ’ਤੇ ਵਿਚਾਰ ਲਈ 9 ਜਨਵਰੀ ਨੂੰ ਮੀਟਿੰਗ ਸੱਦੀ ਹੈ।
ਚੋਣ ਜ਼ਾਬਤਾ ਲੱਗਣ ਤੋਂ ਬਾਅਦ ਪੰਜਾਬ ਸਰਕਾਰ ਨੇ ਅਬੋਹਰ ਦੇ ਸ਼ਿਵ ਲਾਲ ਡੋਡਾ ਦੀ ਸ਼ਰਾਬ ਕੰਪਨੀ ਦੀ ‘ਰੈੱਡ ਐਂਟਰੀ’ ਪਾ ਦਿੱਤੀ ਹੈ, ਜੋ ਬਠਿੰਡਾ ਜ਼ਿਲ੍ਹੇ ਵਿੱਚ ਕਰੋੜਾਂ ਰੁਪਏ ਦਾ ਡਿਫਾਲਟਰ ਹੋ ਗਿਆ ਹੈ। ਹੁਣ ਆਬਕਾਰੀ ਮਹਿਕਮੇ ਨੂੰ ਇਹ ਪੈਸਾ ਡੁੱਬਣ ਦਾ ਖ਼ਤਰਾ ਖੜ੍ਹਾ ਹੋ ਗਿਆ ਹੈ। ਸ਼ਿਵ ਲਾਲ ਡੋਡਾ ਦੀਆਂ ਕੰਪਨੀਆਂ ਹੁਣ ਮਹੀਨਾਵਾਰ ਕਿਸ਼ਤਾਂ ਦੇਣ ਵਿੱਚ ਪੱਛੜ ਗਈਆਂ ਹਨ। ਮਾਲਵਾ ਖਿੱਤੇ ਵਿੱਚ ਡੋਡਾ ਦੀ ਮਾਲਕੀ ਵਾਲੀ ਗਗਨ ਵਾਈਨ ਅਤੇ ਉਸ ਦੀਆਂ ਹੋਰ ਸ਼ਰਾਬ ਫਰਮਾਂ ਕਰੀਬ 30 ਕਰੋੜ ਦੀਆਂ ਡਿਫਾਲਟਰ ਹੋ ਗਈਆਂ ਹਨ। ਬਠਿੰਡਾ, ਫਾਜ਼ਿਲਕਾ, ਫ਼ਰੀਦਕੋਟ, ਮੋਗਾ ਤੇ ਬਰਨਾਲਾ ਵਿੱਚ ਸ਼ਰਾਬ ਕਾਰੋਬਾਰ ਦੇ ਜ਼ਿਆਦਾ ਡਿਫਾਲਟਰ ਹਨ।
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਦੇ ਰਹਿੰਦੇ 39 ਉਮੀਦਵਾਰਾਂ ਦਾ ਐਲਾਨ ਪਾਰਟੀ ਹਾਈਕਮਾਂਡ ਵੱਲੋਂ 10 ਜਨਵਰੀ ਨੂੰ ਕੀਤਾ ਜਾਵੇਗਾ ਜੋ ਪਹਿਲਾਂ 9 ਨੂੰ ਕੀਤਾ ਜਾਣਾ ਸੀ। ਉਨ੍ਹਾਂ ਕਿਹਾ ਕਿ 39 ਸੀਟਾਂ ਵਿੱਚੋਂ 18 ਸੀਟਾਂ ’ਤੇ ਉਮੀਦਵਾਰਾਂ ਦੇ ਨਾਂ ਤੈਅ ਹੋ ਚੁੱਕੇ ਹਨ, ਸਿਰਫ਼ 21 ਸੀਟਾਂ ’ਤੇ ਰੇੜਕਾ ਚੱਲ ਰਿਹਾ ਹੈ। ਇਸ ਨੂੰ ਛੇਤੀ ਸੁਲਝਾ ਲਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਦਿੱਲੀ ਜਾਣ ਤੋਂ ਪਹਿਲਾਂ ਜ਼ੀਕਰਪੁਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਦੇ ਮੋਢੇ ’ਤੇ ਸੱਟ ਲੱਗਣ ਕਾਰਨ ਟਿਕਟਾਂ ਦੀ ਵੰਡ ਵਿੱਚ ਦੇਰੀ ਹੋ ਗਈ।
ਅਬਾਦੀ ’ਤੇ ਕਾਬੂ ਪਾਉਣ ਸਬੰਧੀ ਕੀਤੀ ਵਿਵਾਦਤ ਟਿੱਪਣੀ ਤੋਂ ਬਾਅਦ ਭਾਜਪਾ ਦੇ ਸੰਸਦ ਮੈਂਬਰ ਸਾਕਸ਼ੀ ਮਹਾਰਾਜ ਖ਼ਿਲਾਫ਼ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ। ਉਸ ਖ਼ਿਲਾਫ਼ 298, 188, 295-ਏ ਅਤੇ 153-ਬੀ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਉਸ ਸਮੇਂ ਇਹ ਕਾਰਵਾਈ ਕੀਤੀ ਹੈ ਜਦੋਂ ਸ਼ੁੱਕਰਵਾਰ ਨੂੰ ‘ਸੰਤ ਸੰਮੇਲਨ’ ਦੌਰਾਨ ਸਾਕਸ਼ੀ ਮਹਾਰਾਜ ਨੇ ਕਿਹਾ ਸੀ ਕਿ ਦੇਸ਼ ’ਚ ਅਬਾਦੀ ਵਧਣ ਲਈ ਹਿੰਦੂ ਨਹੀਂ ਸਗੋਂ ‘ਉਹ’ ਜ਼ਿੰਮੇਵਾਰ ਹਨ ਜਿਨ੍ਹਾਂ ਦੀਆਂ ਚਾਰ-ਚਾਰ ਪਤਨੀਆਂ ਅਤੇ 40 ਬੱਚੇ ਹਨ। ਉਨ੍ਹਾਂ ਦੇ ਇਸ ਬਿਆਨ ਨੂੰ ਮੁਸਲਮਾਨਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।