Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 23, 2017

ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵ-ਉੱਚਤਾ ਨੂੰ ਸਮਰਪਿਤ ਜਥੇਬੰਦੀਆਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਸਿਆਸੀ ਲੋਕਾਂ ਵਲੋਂ ਲੋਕਤੰਤਰ ਦਾ ਲੱਕ ਤੋੜਨ ਦੇ ਅਤੇ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦੇ ਰੁਝਾਨ ਨੂੰ ਪੂਰੀ ਗੰਭੀਰਤਾ ਨਾਲ ਲਿਆ ਹੈ। ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਕੋਰ ਕਮੇਟੀ ਨੇ ਕਾਂਗਰਸ ਪਾਰਟੀ ਦੇ ਤਾਜ਼ਾ ਅਖੌਤੀ ਭਾਸ਼ਣਾਂ ਪ੍ਰਤੀ ਸਖਤ ਪ੍ਰਤੀਕਰਮ ਕਰਦਿਆਂ ਕਿਹਾ ਕਿ ਧਰਮੀ ਬੋਲਾਂ ਦੀ ਦੁਰਵਰਤੋਂ ਦੇ ਬਲਬੂਤੇ ਜਿੱਤਣ ਦੇ ਸੁਪਨੇ ਚਕਨਾਚੂਰ ਹੋ ਜਾਣਗੇ।
ਬਰਮਿੰਘਮ, ਇੰਗਲੈਂਡ 'ਚ ਐਤਵਾਰ (22 ਜਨਵਰੀ) ਨੂੰ ਇਕ ਨਵਾਂ ਸਿੱਖ ਟੀ.ਵੀ. ਚੈਨਲ ਸ਼ੁਰੂ ਹੋਇਆ। ਇਸ ਨਵੇਂ ਚੈਨਲ ਦਾ ਨਾਂ ਹੈ ਖ਼ਾਲਸਾ ਟੀ.ਵੀ. / ਕੇਟੀਵੀ।
ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ (ਨਾਪਾ) ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਉਮੀਦਵਾਰਾਂ ਦੀ ਮਦਦ ਜਿਥੇ ਮੈਰਿਟ ਦੇ ਅਧਾਰ 'ਤੇ ਕਰੇਗੀ ਉਥੇ ਇਹਨਾਂ ਚੋਣਾਂ ਵਿਚ ਭ੍ਰਿਸ਼ਟ, ਅਪਰਾਧੀ ਪਿਛੋਕੜ ਰੱਖਣ ਵਾਲੇ ਉਮੀਦਵਾਰਾਂ ਨੂੰ ਹਰਾਉਣ ਵਿਚ ਕੋਈ ਕਸਰ ਬਾਕੀ ਨਹੀਂ ਛਡੇਗੀ ਤਾਂ ਕਿ ਪੰਜਾਬ ਵਿਧਾਨ ਸਭਾ ਵਿਚ ਸਾਫ ਸੁਥਰੇ ਕਿਰਦਾਰ ਵਾਲੇ ਵਿਧਾਇਕਾਂ ਨੂੰ ਭੇਜ ਕੇ ਪੰਜਾਬ ਦੇ ਲੋਕਾਂ ਨੂੰ ਚੰਗਾ ਰਾਜ ਪ੍ਰਬੰਧ ਦਿੱਤਾ ਜਾ ਸਕੇ। ਇਸ ਗੱਲ ਦਾ ਫੈਸਲਾ ਸੰਸਥਾ ਦੇ ਮੁਖ ਦਫਤਰ ਮਿਲਪੀਟਸ (ਕੈਲੀਫੋਰਨੀਆ) ਵਿਚ ਚੇਅਰਮੈਨ ਸ. ਦਲਵਿੰਦਰ ਸਿੰਘ ਧੂਤ ਦੀ ਪ੍ਰਧਾਨਗੀ ਹੇਠ ਹੋਈ ਹੋਈ ਨਾਪਾ ਦੇ ਬੋਰਡ ਆਫ ਡਾਇਰੈਕਟਰ ਦੀ ਮੀਟਿੰਗ ਵਿਚ ਕੀਤਾ ਗਿਆ।
ਲੁਧਿਆਣਾ ਦੀ ਅਦਾਲਤ ਨੇ ਘਵੱਦੀ ਕੇਸ ਵਿਚ ਹਰਬੰਸ ਸਿੰਘ ਪਿੰਡ ਕੈਲੇਮਾਜਰਾ (ਨਾਭਾ) ਨੂੰ ਲੁਧਿਆਣਾ ਦੀ ਅਦਾਲਤ ਵਲੋਂ ਮਿਲੀ ਜ਼ਮਾਨਤ ਮਿਲ ਗਈ ਹੈ। ਇਨ੍ਹਾਂ 'ਤੇ ਬਲਵਿੰਦਰ ਕੌਰ ਘਵੱਦੀ ਦੇ ਕਤਲ ਨਾਲ ਸਬੰਧਤ ਕੇਸ ਚੱਲ ਰਿਹਾ ਹੈ। ਬਲਵਿੰਦਰ ਕੌਰ ਘਵੱਦੀ ਜੋ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਦੋਸ਼ੀ ਸੀ।
ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਤਾਜ਼ਾ ਘਟਨਾ ਨਵਾਂ ਸ਼ਹਿਰ ਦੇ ਪਿੰਡ ਸੜੋਆ 'ਚ ਵਾਪਰੀ ਹੈ, ਜਿੱਥੇ ਗੁਰੂ ਗ੍ਰੰਥ ਸਾਹਿਬ ਜੀ ਦੇ ਪੱਤਰੇ ਪਾੜ ਕੇ ਅੱਗ ਦੇ ਹਵਾਲੇ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਹ ਪੂਰੀ ਵਾਰਦਾਤ ਸੀਸੀਟੀਵੀ ਕੈਮਰਿਆਂ ‘ਚ ਕੈਦ ਹੋਈ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੁਦ ਨੂੰ ‘ਮਰਦ ਅਗੰਮੜਾ’ ਕਹਾਏ ਜਾਣ ਦੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਚਐਸ ਫੂਲਕਾ ਨੇ ਕਰੜੀ ਨਿੰਦਾ ਕੀਤੀ ਹੈ। ‘ਮਰਦ ਅਗੰਮੜਾ’ ਸ਼ਬਦ ਸਿਰਫ ਗੁਰੂ ਗੋਬਿੰਦ ਸਿੰਘ ਜੀ ਲਈ ਵਰਤਿਆ ਜਾਂਦਾ ਹੈ। ਫੂਲਕਾ ਨੇ ਭਗਵੇਂ ਨੇਤਾ ਤੋਂ ਨਵੇਂ-ਨਵੇਂ ਕਾਂਗਰਸੀ ਬਣੇ ਨਵਜੋਤ ਸਿੱਧੂ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਬਾਰੇ ਧਾਰਮਿਕ ਉਸਤਿਤ ਨੂੰ ਤੋੜ-ਮਰੋੜ ਕੇ ਆਪਣੇ ਉਤੇ ਪੇਸ਼ ਕਰਨ ਦੀ ਵੀ ਜ਼ੋਰਦਾਰ ਨਿਖੇਧੀ ਕੀਤੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸਮੇਂ ’ਤੇ ਆਪਣੀ ਨਾਮਜ਼ਦਗੀ ਵਾਪਸ ਲੈਣ ’ਚ ਅਸਫ਼ਲ ਰਹਿਣ ਵਾਲੇ ਬਾਗ਼ੀ ਉਮੀਦਵਾਰਾਂ ਨੂੰ ਮੰਗਲਵਾਰ ਸ਼ਾਮ 5 ਵਜੇ ਤੱਕ ਮੁਕਾਬਲੇ ਤੋਂ ਪਿੱਛੇ ਹੱਟ ਜਾਣ ਦੀ ਚੇਤਾਵਨੀ ਦਿੱਤੀ ਹੈ। ਕੈਪਟਨ ਨੇ ਕਿਹ ਕਿ ਪਾਰਟੀ ’ਚੋਂ ਬਗ਼ਾਵਤ ਕਰ ਕੇ ਚੋਣ ਮੈਦਾਨ ’ਚ ਡਟਣ ਵਾਲੇ ਆਗੂਆਂ ਨੂੰ ਪਾਰਟੀ ਵਿੱਚੋਂ ਜੀਵਨ ਭਰ ਲਈ ਕੱਢ ਦਿੱਤਾ ਜਾਏਗਾ।
ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰਦੇ ਹੋਏ ਪੰਜਾਬ ਭਾਜਪਾ ਨੇ ਹਰ ਪਰਿਵਾਰ ਨੂੰ ਰੁਜ਼ਗਾਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੀ ਹਰ ਗ਼ਰੀਬ ਨੂੰ ਘਰ ਦੇਣ ਦੇ ਵਾਅਦੇ ਤੋਂ ਇਲਾਵਾ ਸਰਕਾਰ ਆਉਣ 'ਤੇ ਦਲਿਤ ਸਮਾਜ, ਪੱਛੜੇ ਵਰਗ, ਗ਼ਰੀਬ ਪਰਿਵਾਰਾਂ, ਕਿਸਾਨਾਂ, ਵਪਾਰੀਆਂ ਤੇ ਵਿਦਿਆਰਥੀਆਂ ਲਈ ਕਈ ਸਹੂਲਤਾਂ ਦੇਣ ਦੇ ਵਾਅਦੇ ਕੀਤੇ ਹਨ ਙ ਜਲੰਧਰ ਵਿਚ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਵੱਲੋਂ ਪੰਜਾਬ ਭਾਜਪਾ ਪ੍ਰਧਾਨ ਵਿਜੈ ਸਾਂਪਲਾ, ਪਾਰਟੀ ਦੇ ਕੌਮੀ ਉਪ ਪ੍ਰਧਾਨ ਪ੍ਰਭਾਤ ਝਾਅ, ਚੋਣ ਮਨੋਰਥ ਕਮੇਟੀ ਚੇਅਰਮੈਨ ਕਮਲ ਸ਼ਰਮਾ, ਸ਼ਵੇਤ ਮਲਿਕ ਰਾਜ ਸਭਾ ਮੈਂਬਰ, ਜਨਰਲ ਸਕੱਤਰ ਮਨਜੀਤ ਸਿੰਘ ਰਾਏ ਦੀ ਹਾਜ਼ਰੀ 'ਚ ਪੰਜਾਬ ਭਾਜਪਾ ਦਾ ਤਿੰਨ ਸੂਤਰੀ ਚੋਣ ਮਨੋਰਥ ਪੱਤਰ ਜਾਰੀ ਕਰਦੇ ਹੋਏ ਕਿਹਾ ਹੈ ਕਿ ਇਸ 'ਚ ਅਕਾਲੀ-ਭਾਜਪਾ ਗਠਜੋੜ ਸਰਕਾਰ ਵੱਲੋਂ ਵਿਕਾਸ ਦੇ ਕੰਮ ਜਾਰੀ ਰੱਖਣ, ਕੇਂਦਰ ਦੀਆਂ ਨੀਤੀਆਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਪਨਿਆਂ ਨੂੰ ਲਾਗੂ ਕਰਕੇ ਪੰਜਾਬ ਦੇ ਵਿਕਾਸ ਦੀ ਗਤੀ ਤੇਜ਼ ਰੱਖਣੀ ਤੇ ਤੀਜਾ ਨਵੀਂਆਂ ਸੰਸਥਾਵਾਂ ਦਾ ਗਠਨ ਕਰਕੇ ਪੰਜਾਬ ਨੂੰ ਅਹਿਮ ਸਮੱਸਿਆਵਾਂ ਤੋਂ ਛੁਟਕਾਰਾ ਦੁਆਉਣ ਦਾ ਸੰਕਲਪ ਲਿਆ ਹੈ।
ਜੈਤੋ ਵਿਧਾਨ ਸਭਾ ਹਲਕੇ ਦੇ ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਦੇ ਗੰਨਮੈਨ ਹੌਲਦਾਰ ਬਲਵਿੰਦਰ ਸਿੰਘ ਤੋਂ ਥਾਣਾ ਸਦਰ ਸਾਹਮਣੇ ਐਤਵਾਰ ਸ਼ਾਮ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਅਸਲਾ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।