Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 26, 2017

ਅਜ਼ਾਦੀ ਪਸੰਦ ਸਿੱਖ ਜਥੇਬੰਦੀ, ਦਲ ਖ਼ਾਲਸਾ ਵਲੋਂ 24 ਜਨਵਰੀ, 2017 ਨੂੰ ਅੰਮ੍ਰਿਤਸਰ ਵਿਖੇ "ਭਾਰਤੀ ਸੰਵਿਧਾਨ, ਚੋਣ ਪ੍ਰਣਾਲੀ ਤੇ ਸਵੈ ਨਿਰਣੇ" ਬਾਰੇ ਚਰਚਾ ਕਰਵਾਈ ਗਈ। ਜਿਸ ਵਿਚ ਦਲ ਖ਼ਾਲਸਾ ਦੇ ਪ੍ਰਧਾਨ ਭਾਈ ਹਰਪਾਲ ਸਿੰਘ ਚੀਮਾ ਨੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।
ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਬੁੱਧਵਾਰ ਚੱਬੇਵਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਦੇ ਹੱਕ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਤੋਂ ਬਚਣ ਲਈ ਆਖਿਆ। ਉਨ੍ਹਾਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਾੜਾ ਬੰਦਾ ਦੱਸਿਆ ਤੇ ਕਿਹਾ ਕਿ ਉਹ ਆਪਣੇ ਪੁੱਤ ਦੇ ਸਿਰ ਦੀ ਸਹੁੰ ਖਾ ਕੇ ਵੀ ਮੁੱਕਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸਮਾਜਸੇਵੀ ਅੰਨਾ ਹਜ਼ਾਰੇ ਦੇ ਸਿਰ ’ਤੇ ਹੋਂਦ ਕਾਇਮ ਕੀਤੀ ਅਤੇ ਫਿਰ ਉਨ੍ਹਾਂ ਨੂੰ ਦਰਕਿਨਾਰ ਕਰ ਦਿੱਤਾ।
ਹਲਕਾ ਦਿੜ੍ਹਬਾ (ਰਾਖਵਾਂ) ਤੋਂ ਅਕਾਲੀ ਦਲ-ਭਾਜਪਾ ਗੱਠਜੋੜ ਦੇ ਉਮੀਦਵਾਰ ਗੁਲਜ਼ਾਰ ਸਿੰਘ ਮੂਨਕ ਦੇ ਹੱਕ ਕੀਤੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਮਨ-ਸਾਂਤੀ ਅਤੇ ਭਾਈਚਾਰਕ ਸਾਂਝ "ਦੇਸ਼ ਦੀ ਤਰੱਕੀ" ਲਈ ਜ਼ਰੂਰੀ ਹੈ। ਇੱਕ ਪਾਸੇ ਵਿਕਾਸ ਪੱਖੀ ਅਕਾਲੀ ਦਲ-ਭਾਜਪਾ ਗੱਠਜੋੜ ਹੈ ਤੇ ਦੂਜੇ ਪਾਸੇ ਸੂਬੇ ਦਾ ‘ਵਿਨਾਸ਼’ ਕਰਨ ਵਾਲੀ ਕਾਂਗਰਸ ਹੈ। ਕਾਂਗਰਸ ਦੇ ਰਾਜ ਵਿੱਚ ਪੰਜਾਬ ਵਿੱਚ ਖ਼ੂਨੀ ਦੌਰ ਚੱਲਿਆ ਤੇ ਹਜ਼ਾਰਾਂ ਲੋਕ ਮਾਰੇ ਗਏ।
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ 80-90 ਦੇ ਦੌਰ ਵਿੱਚ 35 ਹਜ਼ਾਰ ਪੰਜਾਬੀਆਂ ਦੀ ਮੌਤ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜ਼ਿੰਮੇਵਾਰ ਦੱਸਿਆ। ਕੈਪਟਨ ਨੇ ਬੁੱਧਵਾਰ ਜਲੰਧਰ ਦੇ ਤਿੰਨ ਹਲਕਿਆਂ ਨਕੋਦਰ, ਸ਼ਾਹਕੋਟ ਅਤੇ ਕਰਤਾਰਪੁਰ ਦੇ ਕਾਂਗਰਸੀ ਉਮੀਦਵਾਰਾਂ ਲਈ ਚੋਣ ਰੈਲੀਆਂ ਕੀਤੀਆਂ।
ਵਿਧਾਨ ਸਭਾ ਚੋਣਾਂ ਦੌਰਾਨ ਪਹਿਲਾਂ ਤੋਂ ਹੀ ਸੰਵੇਦਨਸ਼ੀਲ ਕਰਾਰ ਦਿੱਤੇ ਧਰਮਕੋਟ ਹਲਕੇ ਵਿੱਚ ਹਾਲਾਤ ਨਾਜ਼ੁਕ ਬਣਨੇ ਸ਼ੁਰੂ ਹੋ ਗਏ ਹਨ। ਹਲਕੇ ਦੇ ਪਿੰਡ ਕੋਕਰੀ ਵਹਿਣੀਵਾਲ ਵਿੱਚ ਬੁੱਧਵਾਰ ਸਵੇਰੇ ਬਾਦਲ ਦਲ ਦੇ ਸਮਰਥਕਾਂ ਨੇ ਕਾਂਗਰਸ ਦੇ ਸਮਰਥਕਾਂ ’ਤੇ ਹਮਲਾ ਕਰ ਦਿੱਤਾ। ਇਸ ਕਾਰਨ ਪਿੰਡ ਦੇ ਸਾਬਕਾ ਸਰਪੰਚ ਸਮੇਤ ਦੋ ਬੰਦਿਆਂ ਨੂੰ ਸੱਟਾਂ ਲੱਗੀਆਂ ਤੇ ਉਨ੍ਹਾਂ ਨੂੰ ਸਥਾਨਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਸਾਬਕਾ ਸਰਪੰਚ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਰੈਫ਼ਰ ਕੀਤਾ ਗਿਆ ਹੈ।
ਅਜ਼ਾਦੀ ਪਸੰਦ ਸਿੱਖ ਜਥੇਬੰਦੀ, ਦਲ ਖ਼ਾਲਸਾ ਵਲੋਂ 24 ਜਨਵਰੀ, 2017 ਨੂੰ ਅੰਮ੍ਰਿਤਸਰ ਵਿਖੇ "ਭਾਰਤੀ ਸੰਵਿਧਾਨ, ਚੋਣ ਪ੍ਰਣਾਲੀ ਤੇ ਸਵੈ ਨਿਰਣੇ" ਬਾਰੇ ਚਰਚਾ ਕਰਵਾਈ ਗਈ। ਜਿਸ ਵਿਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ ਨੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਗੜੀ, ਜਸਬੀਰ ਸਿੰਘ ਜੱਸੀ ਐਮਸੀ ਅਤੇ ਜਗੀਰ ਸਿੰਘ ਐਮਸੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਹ ਸਾਰੇ ਆਗੂ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਸੰਜੇ ਸਿੰਘ ਦੀ ਮੌਜੂਦਗੀ ਵਿੱਚ ਪਾਰਟੀ ਚ ਸ਼ਾਮਿਲ ਹੋਏ।
26 ਜਨਵਰੀ, 1950 ਨੂੰ ਜਦੋਂ ਭਾਰਤ ਦੇ ਬਹੁਗਿਣਤੀ ਹਿੰਦੂ ਭਾਰਤੀ ਸੰਵਿਧਾਨ ਲਾਗੂ ਹੋਣ ’ਤੇ ਖੁਸ਼ੀਆਂ ਦੇ ਜਸ਼ਨ ਮਨਾ ਰਹੇ ਸਨ, ਉਦੋਂ ਸਿੱਖ ਕੌਮ ਵਲੋਂ ਇਹ ਦਿਨ ਕਾਲੇ ਦਿਵਸ ਵਜੋਂ ਮਨਾਇਆ ਜਾ ਰਿਹਾ ਸੀ। ਕਾਲਾ ਦਿਵਸ ਮਨਾਉਣ ਦਾ ਸੱਦਾ, ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਸੀ, ਜਿਸ ਨੂੰ ਸਿੱਖਾਂ ਨੇ ਪੂਰੀ ਤਰ੍ਹਾਂ ਮੰਨਿਆ ਸੀ। ਇਸ ਤੋਂ ਪਹਿਲਾਂ ਸੰਵਿਧਾਨ-ਘੜਨੀ ਅਸੈਂਬਲੀ (ਕਨਸਟੀਚਿਊਐਂਟ ਅਸੈਂਬਲੀ) ਵਿੱਚ ਅਕਾਲੀ ਦਲ ਦੇ ਦੋਵਾਂ ਨੁਮਾਇੰਦਿਆਂ - ਸ. ਭੁਪਿੰਦਰ ਸਿੰਘ ਮਾਨ ਅਤੇ ਸ. ਹੁਕਮ ਸਿੰਘ ਨੇ ਇਹ ਕਹਿ ਕੇ ਸੰਵਿਧਾਨ ਦੇ ਖਰੜੇ ’ਤੇ ਦਸਤਖਤ ਕਰਨ ਤੋਂ ਨਾਂਹ ਕਰ ਦਿੱਤੀ ਸੀ - ‘ਇਹ ਭਾਰਤੀ ਸੰਵਿਧਾਨ ਦਾ ਦਸਤਾਵੇਜ਼, ਸਿੱਖਾਂ ਨਾਲ ਕੀਤੇ ਧੋਖੇ ਦਾ ਦਸਤਾਵੇਜ਼ ਹੈ। ਇਹ ਸਿੱਖਾਂ ਨਾਲ ਮਾਰੀ ਗਈ ਠੱਗੀ ਹੈ। ਸਿੱਖ ਕੌਮ ਨਾਲ, ਬਹੁਗਿਣਤੀ ਹਿੰਦੂਆਂ ਵਲੋਂ ਕੀਤਾ ਗਿਆ ਵਿਸਾਹਘਾਤ ਹੈ। ਇਸ ਧੋਖਾਧੜੀ ਦੇ ਦਸਤਾਵੇਜ਼ ਨੂੰ ਅਸੀਂ ਬਿਲਕੁਲ ਨਹੀਂ ਮੰਨਦੇ। ਅਖੌਤੀ ਭਾਰਤੀ ਸੰਵਿਧਾਨ ਨੂੰ ਅਸੀਂ ਬਿਲਕੁਲ ਨਹੀਂ ਮੰਨਦੇ।’ ਇਹ ਇੱਕ ਇਤਿਹਾਸਕ ਤੱਥ ਹੈ ਕਿ ਸਿੱਖਾਂ ਨੇ ਇਸ ਸੰਵਿਧਾਨ ਨੂੰ ਕਦੀ ਵੀ ਮਾਨਤਾ ਨਹੀਂ ਦਿੱਤੀ। ਇਸ ਲਈ ਅਸੀਂ ਭਾਰਤ ਦੇ ਕਿਸੇ ਕਾਇਦੇ-ਕਾਨੂੰਨ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।