Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 3, 2017

ਮੀਡੀਆਂ ਦੀਆਂ ਖ਼ਬਰਾਂ ਮੁਤਾਬਕ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਲੋਕਾਂ ਨੇ ਸ਼ਰਾਬ ਦੀਆਂ ਬੋਤਲਾਂ ਲੁੱਟ ਲਈਆਂ। ਵੋਟਾਂ ਪੈਣ ਤੋਂ ਇਕ ਦਿਨ ਪਹਿਲਾਂ ਇੰਨੀ ਤਾਦਾਦ 'ਚ ਸ਼ਰਾਬ ਵੋਟਰਾਂ ਨੂੰ ਭਰਮਾਉਣ ਲਈ ਲਿਜਾਈ ਜਾ ਰਹੀ ਸੀ। ਆਨਲਾਈਨ ਖ਼ਬਰ ਚੈਨਲਾਂ 'ਤੇ ਪ੍ਰਕਾਸ਼ਿਤ ਤਸਵੀਰਾਂ 'ਚ ਲੋਕ ਸ਼ਰਾਬ ਦੀਆਂ ਬੋਤਲਾਂ ਅਤੇ ਪੇਟੀਆਂ ਲੁੱਟ ਕੇ ਲਿਜਾਂਦੇ ਦਿਖਾਏ ਦੇ ਰਹੇ ਹਨ।
ਮੀਡੀਆ ਦੀਆਂ ਖ਼ਬਰਾਂ ਮੁਤਾਬਕ ਆਮ ਆਦਮੀ ਪਾਰਟੀ ਦੇ ਕਾਰਜਕਰਤਾ 'ਤੇ ਰਾਮਪੁਰਾ ਫੂਲ ਵਿਖੇ ਵੀਰਵਾਰ ਦੀ ਰਾਤ ਗੋਲੀ ਮਾਰ ਕੇ ਹਮਲਾ ਕੀਤਾ ਗਿਆ। ਆਪ ਵਲੋਂ ਇਸ ਹਮਲੇ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕਾਰਜਕਰਤਾਵਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ।
ਆਮ ਆਦਮੀ ਪਾਰਟੀ ਦੇ ਲੰਬੀ ਹਲਕੇ ਤੋਂ ਚੋਣ ਲੜ ਰਹੇ ਉਮੀਦਵਾਰ ਜਰਨੈਲ ਸਿੰਘ ਤੇ ਕਾਂਗਰਸ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਦਲ ਉੱਤੇ ਵੋਟਰਾਂ ਨੂੰ ਪੈਸੇ ਵੰਡਣ ਦਾ ਇਲਜ਼ਾਮ ਲਾਇਆ ਹੈ।
4 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਦੇ 117 ਉਮੀਦਵਾਰਾਂ ਦੀ ਚੋਣ ਲਈ ਪੰਜਾਬ ਦੇ ਵੋਟਰ ਆਪਣੇ ਵੋਟ ਦਾ ਹੱਕ ਇਸਤੇਮਾਲ ਕਰਨਗੇ।
ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਕੌਰ ਭੱਠਲ ਨੇ ਦਾਅਵਾ ਕੀਤਾ ਕਿ ਡੇਰਾ ਸਿਰਸਾ ਦੇ ਮੁਖੀ ਨੇ ਕਿਸੇ ਡੇਰਾ ਪ੍ਰੇਮੀ ਨੂੰ ਬਾਦਲ-ਭਾਜਪਾ ਗਠਜੋੜ ਨੂੰ ਵੋਟ ਪਾਉਣ ਦੀ ਹਦਾਇਤ ਨਹੀਂ ਕੀਤੀ।
ਡੋਨਲਡ ਟਰੰਪ ਅਤੇ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਮੈਲਕਮ ਟਰਨਬੁੱਲ ਵਿਚਾਲੇ ਫੋਨ ਉੱਤੇ ਪਹਿਲੀ ਦਫਾ ਹੋਈ ਗੱਲਬਾਤ ਕੂਟਨੀਤਕ ਸੰਕਟ ਵਿਚ ਬਦਲ ਗਈ। ਇਸ ਮਗਰੋਂ ਅਮਰੀਕੀ ਰਾਸ਼ਟਰਪਤੀ ਨੇ ਓਬਾਮਾ ਦੇ ਸਮੇਂ 1200 ਸ਼ਰਣਾਰਥੀਆਂ ਨੂੰ ਸਵੀਕਾਰ ਕਰਨ ਬਾਰੇ ਆਸਟ੍ਰੇਲੀਆ ਨਾਲ ਹੋਏ ਕਰਾਰ ਨੂੰ 'ਬੇਤੁਕਾ ਸਮਝੌਤਾ' ਦੱਸ ਦਿੱਤਾ। 'ਦ ਵਾਸ਼ਿੰਗਟਨ ਪੋਸਟ' ਦੀ ਰਿਪੋਰਟ ਮੁਤਾਬਕ ਟਰੰਪ ਨੇ ਕਿਹਾ ਕਿ ਟਰਨਬੁੱਲ ਨਾਲ ਗੱਲਬਾਤ ਉਸ ਦਿਨ ਵਿਸ਼ਵ ਭਰ ਦੇ ਆਗੂੳਾਂ ਨੂੰ ਕੀਤੀਆਂ ਫੋਨ ਕਾਲਾਂ ਵਿਚੋਂ ਸਭ ਤੋਂ ਵੱਧ ਬਕਵਾਸ ਸੀ। ਉਨ੍ਹਾਂ 25 ਮਿੰਟਾਂ ਮਗਰੋਂ ਹੀ ਇਹ ਗੱਲਬਾਤ ਖਤਮ ਕਰ ਦਿੱਤੀ।
ਗੁਰਮਤਿ ਪ੍ਰਚਾਰਕ ਰਾਗੀ ਗ੍ਰੰਥੀ ਸਭਾ ਪੰਜਾਬ ਨੇ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਡੇਰਾ ਸਿਰਸਾ ਤੋਂ ਸਮਰਥਨ ਲੈਣ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਇਸ ਫੈਸਲੇ ਨੂੰ ਸਿੱਖ ਕੌਮ ਨਾਲ ਧ੍ਰੋਹ ਕਰਾਰ ਦਿੱਤਾ ਹੈ। ਸਭਾ ਵਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਸਿੱਖ ਪੰਥ ਦੇ ਦੋਖੀਆਂ ਨੂੰ ਵਿਧਾਨ ਸਭਾ ਚੋਣਾਂ ਵਿਚ ਵੋਟ ਸ਼ਕਤੀ ਨਾਲ ਸਬਕ ਸਿਖਾਉਣ ਦਾ ਸੱਦਾ ਦਿੱਤਾ ਹੈ।
ਭਾਈ ਮੱਖਣ ਸਿੰਘ ਉਰਫ ਗਿੱਲ ਪੁੱਤਰ ਸ. ਦੀਵਾਨ ਸਿੰਘ ਪਿੰਡ ਨੂਰਪੁਰ ਜੱਟਾਂ, ਤਹਿਸੀਲ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਨੂੰ ਅੱਜ ਹਾਈ ਕੋਰਟ ਵਲੋਂ ਬਰੀ ਕਰ ਦਿੱਤਾ ਗਿਆ। ਭਾਈ ਮੱਖਣ ਸਿੰਘ ਨਾਲ ਇਸ ਕੇਸ ਵਿਚ ਭਾਈ ਪਾਲ ਸਿੰਘ ਫਰਾਂਸ ਅਤੇ ਭਾਈ ਗੁਰਮੁੱਖ ਸਿੰਘ ਵੀ ਮੈਕਸੀਮਮ ਸਕਿਉਰਿਟੀ ਜੇਲ੍ਹ ਨਾਭਾ ਵਿਚ ਨਜ਼ਰਬੰਦ ਹਨ। ਸਾਲ 2010 ਦੇ ਇਸ ਕੇਸ ਵਿਚ ਤਿੰਨਾਂ ਸਿੰਘਾਂ ਨੂੰ ਅਸਲਾ ਐਕਟ, ਧਮਾਕਾਖੇਜ਼ ਸਮੱਗਰੀ ਐਕਟ, ਗ਼ੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ ਤਹਿਤ 10 ਸਾਲ ਦੀ ਸਜ਼ਾ ਅੰਮ੍ਰਿਤਸਰ ਦੀ ਇਕ ਅਦਾਲਤ ਵਲੋਂ ਸੁਣਾਈ ਗਈ ਸੀ।
ਭਾਈ ਸਤਨਾਮ ਸਿੰਘ ਅਤੇ ਸਾਥੀ ਸਿੰਘਾਂ ਵਲੋਂ ਇਕ ਲਿਖਤੀ ਬਿਆਨ ਜਾਰੀ ਕਰਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਵਿਵਾਦਤ ਡੇਰਾ ਸਿਰਸਾ ਨਾਲ ਹੱਥ ਮਿਲਾਉਣ ਦੀ ਸਖਤ ਨਿੰਦਾ ਕੀਤੀ ਗਈ ਹੈ।
ਬਾਦਲ ਦਲ ਵਲੋਂ ਡੇਰਾ ਸਿਰਸਾ ਦੇ ਮੁਖੀ ਕੋਲੋਂ ਵਿਧਾਨ ਸਭਾ ਚੋਣਾਂ ਦੌਰਾਨ ਸਮਰਥਨ ਲੈਣ ਦਾ ਮੁੱਦਾ ਭਖ ਗਿਆ ਹੈ। ਵੀਰਵਾਰ ਨੂੰ ਕਈ ਸਿੱਖ ਜਥੇਬੰਦੀਆਂ ਨੇ ਅਕਾਲੀ ਦਲ ਬਾਦਲ ਵਲੋਂ ਡੇਰੇ ਤੋਂ ਹਮਾਇਤ ਲੈਣ ਦਾ ਗੰਭੀਰ ਨੋਟਿਸ ਲੈਂਦਿਆਂ ਅਕਾਲੀ ਦਲ ਬਾਦਲ ਦਾ ਸਿਆਸੀ ਅਤੇ ਸਮਾਜਿਕ ਬਾਈਕਾਟ ਕਰਨ ਦਾ ਸੱਦਾ ਦਿੱਤਾ ਹੈ। ਸਿੱਖ ਜਥੇਬੰਦੀਆਂ ਨੇ ਚੋਣਾਂ ਵਿਚ ਅਕਾਲੀ ਦਲ ਬਾਦਲ ਨੂੰ ਵੋਟਾਂ ਨਾ ਪਾਉਣ ਦਾ ਸੱਦਾ ਦਿੰਦਿਆਂ ਅਪੀਲ ਕੀਤੀ ਕਿ ਵੱਖ-ਵੱਖ ਹਲਕਿਆਂ ਵਿਚ ਜਿਹੜੀ ਵੀ ਪਾਰਟੀ ਦਾ ਉਮੀਦਵਾਰ ਬਾਦਲ ਦਲ ਦੇ ਉਮੀਦਵਾਰ ਨੂੰ ਹਰਾਉਣ ਦੇ ਸਮਰੱਥ ਜਾਪੇ, ਉਸ ਨੂੰ ਵੋਟਾਂ ਪਾਈਆਂ ਜਾਣ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।