Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 8, 2017

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਲੋਂ ਘੱਟਗਿਣਤੀਆਂ ਤੇ ਦਲਿਤ ਦਲ ਨਾਲ ਕੀਤਾ ਚੋਣ ਗੱਠਜੋੜ ਰਾਜਸੀ ਤੌਰ 'ਤੇ ਕਾਫੀ ਫਾਇਦੇਮੰਦ ਰਿਹਾ। ਹਲਕਾ ਮਹਿਲ ਕਲਾਂ ਤੋਂ ਪਾਰਟੀ ਨੇ ਆਜ਼ਾਦ ਉਮੀਦਵਾਰ ਵਜੋਂ ਸਿਆਸੀ ਪਿੜ 'ਚ ਨਿੱਤਰੇ ਕੌਮੀ ਘੱਟਗਿਣਤੀਆਂ ਤੇ ਦਲਿਤ ਦਲ ਦੇ ਪ੍ਰਧਾਨ ਸਾਬਕਾ ਕੈਬਨਿਟ ਮੰਤਰੀ ਗੋਬਿੰਦ ਸਿੰਘ ਕਾਂਝਲਾ ਨੂੰ ਹਮਾਇਤ ਦਿੱਤੀ ਸੀ। ਇੰਜ ਹੀ ਕਾਂਝਲਾ ਦੇ ਸਮਰਥਕਾਂ ਨੇ ਉਨ੍ਹਾਂ ਨੂੰ ਹਲਕਾ ਧੂਰੀ, ਬਰਨਾਲਾ, ਭਦੌੜ, ਸੰਗਰੂਰ ਸਮੇਤ ਹੋਰ ਸੀਟਾਂ 'ਤੇ ਹਮਾਇਤ ਦਿੱਤੀ। ਇਸ ਦੇ ਯਕੀਨਨ ਹਾਂ ਪੱਖੀ ਰੁਝਾਨ ਵੇਖਣ ਨੂੰ ਮਿਲੇ। ਮਾਨ ਇਕ ਨਿੱਜੀ ਸਮਾਗਮ ਵਿਚ ਸ਼ਾਮਲ ਹੋਣ ਮਗਰੋਂ ਪ੍ਰੈਸ ਨਾਲ ਗੱਲਬਾਤ ਕਰ ਰਹੇ ਸਨ।
ਸਰਕਾਰੀ ਸੂਚਨਾ ਅਨੁਸਾਰ ਪੰਜਾਬ ਪੁਲਿਸ ਨੇ ਡੇਰਾ ਸਿਰਸਾ ਦੇ ਸਲਾਬਤਪੁਰਾ ਡੇਰਾ ਦੇ ਮੁੱਖ ਪ੍ਰਬੰਧਕ ਜ਼ੋਰਾ ਸਿੰਘ ਨੂੰ ਜਿਪਸੀ (ਪੀ.ਬੀ 12 ਡੀ 0052) ਦਿੱਤੀ ਹੋਈ ਹੈ ਅਤੇ ਉਸ ਦਾ ਪ੍ਰਤੀ ਮਹੀਨਾ 290 ਲੀਟਰ ਤੇਲ ਵੀ ਤੈਅ ਕੀਤਾ ਹੋਇਆ ਹੈ। ਇਸੇ ਤਰ੍ਹਾਂ ਗੁਰਬਚਨ ਸਿੰਘ ਡੇਰਾ ਬੱਦੋ ਅਤੇ ਬਾਬਾ ਨਿਰਮਲ ਦਾਸ ਜੌੜੇ ਵਾਲਾ ਨੂੰ ਵੀ ਜਿਪਸੀ ਅਲਾਟ ਕੀਤੀ ਗਈ ਅਤੇ ਪ੍ਰਤੀ ਜਿਪਸੀ 290 ਲੀਟਰ ਤੇਲ ਅਲਾਟ ਕੀਤਾ ਗਿਆ।
ਭਾਰਤ ਦੀ ਸੰਸਦ 'ਚ ਨਰਿੰਦਰ ਮੋਦੀ ਨੇ ਇਕ ਹਿੰਦੂ ਗ੍ਰੰਥ ਦੇ ਸ਼ਲੋਕ ਦਾ ਉਚਾਰਣ ਕਰਕੇ ਉਸਦੇ ਅਰਥ ਸਮਝਾਉਂਦਿਆਂ ਕਿਹਾ, “ਕੁਝ ਲੋਕਾਂ ਨੇ ਇਸ ਵਾਕ ਨੂੰ ਜੀਵਨ ਦਾ ਅਧਾਰ ਮੰਨ ਲਿਆ ਹੈ। ਇਸ ਸ਼ਲੋਕ ਦਾ ਅਰਥ ਹੈ ਜਦ ਤਕ ਜੀਓ, ਮੌਜ ਕਰੋ। ਕਰਜ ਲੈ ਕੇ ਵੀ ਘੀ ਪੀਓ। ਮਰਨ ਤੋਂ ਬਾਅਦ ਕੀ ਹੈ?”
ਸੋਸ਼ਲ ਮੀਡੀਆ ‘ਤੇ ਇਨ੍ਹੀਂ ਦਿਨੀਂ ਇਕ ਵੀਡੀਓ ਸ਼ੇਅਰ ਕੀਤਾ ਜਾ ਰਿਹਾ ਹੈ। ਵੀਡੀਓ ਸਿਵਲ ਰਾਈਟ ਕਾਰਜਕਰਤਾ ਅਤੇ ਸਿੱਖ ਕਾਰਜਕਰਤਾ ਵਲੇਰੀ ਕੌਰ ਦਾ ਹੈ। ਇਹ ਵੀਡੀਓ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਮੁਸਲਮਾਨਾਂ ‘ਤੇ ਦੇਸ਼ ਵਿਚ ਲਾਈ ਪਾਬੰਦੀ ਦੀ ਨਿੰਦਾ ਹੋ ਰਹੀ ਹੈ। ਇਹ ਸਪੀਚ ਇਕ ਤਰ੍ਹਾਂ ਨਾਲ ਉਮੀਦ ਦੀ ਕਿਰਨ ਵਾਂਗ ਮਹਿਸੂਸ ਹੁੰਦੀ ਹੈ।
ਦਲ ਖ਼ਾਲਸਾ ਦੇ ਆਗੂ ਹਰਚਰਨਜੀਤ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਨੂੰ ਪੁੱਛਿਆ ਹੈ ਕਿ ਕੀ ਹੁਣ ਅਕਾਲੀ ਦਲ ਦੇ ਹੇਠਲੇ ਪੱਧਰ ਦੇ ਆਗੂ ਆਪਣੇ ਹੀ ਉੱਚ ਆਗੂਆਂ ਦੇ ਗੈਰ ਸਿਧਾਂਤਕ ਕਾਰਨਾਮਿਆਂ ਦੀ ਜਾਂਚ ਕਰਨਗੇ?
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਬਣੇ ਮਾਹੌਲ ਦਾ ਅਸਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੀਆਂ 26 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਉੱਤੇ ਵੀ ਦਿਖਾਈ ਦੇਵੇਗਾ। ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਡੇਰਾ ਸਿਰਸਾ ਤੋਂ ਪੰਜਾਬ ਵਿੱਚ ਲਿਆ ਸਮਰਥਨ ਦਿੱਲੀ ਕਮੇਟੀ ਦੀਆਂ ਚੋਣਾਂ ਵਿੱਚ ਵੱਡਾ ਮੁੱਦਾ ਬਣਨ ਜਾ ਰਿਹਾ ਹੈ। ਇਨ੍ਹਾਂ ਚੋਣਾਂ ਵਿੱਚ ਵੀ ਪੰਜਾਬ ਵਿਧਾਨ ਸਭਾ ਚੋਣਾਂ ਵਾਂਗ ਤਿਕੋਣੀ ਟੱਕਰ ਦੇ ਆਸਾਰ ਹਨ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਲਈ ਬਾਦਲ ਦਲ ਨੇ ਅੱਜ 9 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ। ਪਹਿਲੀ ਸੂਚੀ ਵਿਚ 26 ਅਤੇ ਦੂਜੀ ਸੂਚੀ ਵਿਚ 11 ਨਾਂ ਪਾਰਟੀ ਪਹਿਲੇ ਹੀ ਜਾਰੀ ਕਰ ਚੁੱਕੀ ਹੈ। ਦਲ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਵੱਲੋਂ ਜਾਰੀ ਕੀਤੀ ਗਈ ਤੀਜੀ ਸੂਚੀ ’ਚ 3 ਮੌਜੂਦਾ ਕਮੇਟੀ ਮੈਂਬਰਾਂ ਨੂੰ ਟਿਕਟ ਪ੍ਰਾਪਤ ਹੋਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।