Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 15, 2017

ਚੀਨ ਦੇ ਸਰਕਾਰੀ ਮੀਡੀਆ ਨੇ ਤਾਈਵਾਨ ਦੀ ਔਰਤ ਸੰਸਦਾਂ ਦੀ ਇਕ ਟੀਮ ਦੇ ਭਾਰਤ ਦੌਰੇ 'ਤੇ ਇਤਰਾਜ਼ ਪ੍ਰਗਟ ਕੀਤਾ ਹੈ। ਇਹ ਦੌਰਾ ਭਾਰਤ ਅਤੇ ਤਾਈਵਾਨ ਵਿਚਕਾਰ ਦਸੰਬਰ 2016 'ਚ ਬਣੇ ਸੰਸਦੀ ਮਿੱਤਰਤਾ ਫੋਰਮ ਤਹਿਤ ਕੀਤਾ ਜਾ ਰਿਹਾ ਹੈ।
ਦਿੱਲੀ ਦੀ ਤਿਹਾੜ ਜੇਲ੍ਹ ਵਿਚ ਨਜ਼ਰਬੰਦ ਸਿਆਸੀ ਸਿੱਖ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਥਾਣਾ ਕੋਤਵਾਲੀ, ਲੁਧਿਆਣਾ ਦੇ ਇਕ ਕੇਸ ਵਿਚੋਂ ਜੁਡੀਸ਼ਲ ਮੈਜਿਸਟ੍ਰੇਟ ਪਹਿਲਾ ਦਰਜਾ, ਵਰਿੰਦਰ ਕੁਮਾਰ ਵਲੋਂ ਜ਼ਮਾਨਤ ਦੇ ਦਿੱਤੀ ਗਈ ਹੈ।
ਕੈਲੀਫੋਰਨੀਆ ਵਿੱਚ ਭਾਰੀ ਮੀਂਹ ਤੋਂ ਬਾਅਦ ਔਰੋਵਿਲੇ ਡੈਮ ਟੁੱਟਣ ਦੇ ਖ਼ਤਰੇ ਕਰਕੇ ਖਾਲੀ ਕਰਵਾਏ ਗਏ ਯੂਬਾ ਸਿਟੀ ਦੇ ਵਸਨੀਕਾਂ ਨੂੰ ਰਾਜਧਾਨੀ ਸੈਕਰਾਮੈਂਟੋ ਸਥਿਤ ਕਈ ਗੁਰਦੁਆਰਿਆਂ ਵੱਲੋਂ ਲੰਗਰ ਅਤੇ ਸਰ੍ਹਾਂ ’ਚ ਠਹਿਰ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਇਸ ਬਿਪਤਾ ਦੀ ਘੜੀ ਵਿੱਚ ਲੋਕਾਂ ਦੀ ਮਦਦ ਲਈ ਸਿੱਖ ਭਾਈਚਾਰੇ ਵੱਲੋਂ ਗੁਰਦੁਆਰਿਆਂ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਪੰਜਾਬ ’ਚ ਇਸੇ ਮਹੀਨੇ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਵਰਤੀਆਂ ਗਈਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਨਾਲ ਕੀਤੀ ਗਈ 'ਛੇੜਛਾੜ' ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਇਕ ਵਫ਼ਦ ਮੁੱਖ ਚੋਣ ਕਮਿਸ਼ਨਰ ਨੂੰ ਮਿਲਿਆ। ਵਫ਼ਦ ਦੇ ਮੈਂਬਰਾਂ ਨੇ ਮੁੱਖ ਚੋਣ ਅਧਿਕਾਰੀ ਕੋਲੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਨ ਦੀ ਮੰਗ ਕੀਤੀ ਹੈ।
ਕਸ਼ਮੀਰ ਵਾਦੀ ਵਿੱਚ ਮੰਗਲਵਾਰ ਨੂੰ ਹੋਏ ਦੋ ਮੁਕਾਬਲਿਆਂ ਵਿੱਚ ਇੱਕ ਭਾਰਤੀ ਫੌਜ ਦਾ ਮੇਜਰ ਅਤੇ ਤਿੰਨ ਹੋਰ ਫੌਜੀ ਮਾਰੇ ਗਏ। ਜਦਕਿ ਚਾਰ ਕਸ਼ਮੀਰੀ ਮੁਜਾਹਦੀਨ ਵੀ ਇਨ੍ਹਾਂ ਮੁਕਾਬਲਿਆਂ ਦੌਰਾਨ ਮਾਰੇ ਗਏ ਹਨ। ਇਨ੍ਹਾਂ ਮੁਕਾਬਲਿਆਂ ਦੌਰਾਨ ਛੇ ਭਾਰਤੀ ਫੌਜੀ ਅਤੇ ਇਕ ਕਸ਼ਮੀਰੀ ਜ਼ਖ਼ਮੀ ਵੀ ਹੋਏ ਹਨ।
ਰੋਪੜ ਦੀ ਇਕ ਅਦਾਲਤ ਵਲੋਂ ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਨੂੰ 25 ਸਾਲ ਪੁਰਾਣੇ ਟਾਡਾ ਕੇਸ ਵਿਚੋਂ ਬਰੀ ਕਰ ਦਿੱਤਾ। 1992 ਦੇ ਟਾਡਾ ਅਤੇ ਅਸਲਾ ਐਕਟ ਦੇ ਇਸ ਕੇਸ ਵਿਚ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਇਹ ਫੈਸਲਾ ਸੁਣਾਇਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।