Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 17, 2017

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਵੀਰਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਦੇ ਨਾਂ 'ਤੇ ਬਣੇ ਇੰਸਟੀਚਿਊਟ ਆਫ ਐਡਵਾਂਸ ਸਟੱਡੀਜ਼ ਇਨ ਸਿੱਖਇਜ਼ਮ, ਬਹਾਦਰਗੜ੍ਹ (ਪਟਿਆਲਾ) ਦੀ ਨਵੀਂ ਇਮਾਰਤ ਦੇ ਉਦਘਾਟਨ ਦੌਰਾਨ ਇੰਸਟੀਚਿਊਟ ਵਿੱਚ ‘ਗੁਰਮਤਿ ਸਿਖਲਾਈ ਕੇਂਦਰ’ ਦਾ ਆਗਾਜ਼ ਵੀ ਕੀਤਾ ਗਿਆ।
ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਹ ਕਹਿਣ 'ਤੇ ਤਨਜ਼ ਕੱਸਿਆ ਹੈ ਕਿ ਉਤਰ ਪ੍ਰਦੇਸ਼ ਨੇ ਉਨ੍ਹਾਂ ਨੂੰ ਗੋਦ ਲਿਆ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਹੁਣ ਹੋਰ ਨਾ ਹਸਾਉਣ ਲਈ ਬੇਨਤੀ ਕੀਤੀ। ਲਾਲੂ ਪ੍ਰਸਾਦ ਨੇ ਕਿਸੇ ਦਾ ਨਾਮ ਲਏ ਬਿਨਾਂ ਟਵੀਟ ਕਰਕੇ ਲਿਖਿਆ ਕਿ "ਪੰਜਾਬ 'ਚ ਖੂਨ ਦਾ ਬੇਟਾ ਤੇ ਉਤਰ ਪ੍ਰਦੇਸ਼ 'ਚ ਗੋਦ ਲਿਆ ਪੁੱਤਰ, ਗਜਬ ਹੈ ਭਰਾ ਏਨਾ ਨਾ ਹਸਾਇਆ ਕਰ।"
ਸੁਖਬੀਰ ਬਾਦਲ ਵੱਲੋਂ ਹਰੀਕੇ ਝੀਲ ਵਿੱਚ ਚਲਾਉਣ ਲਈ ਲਿਆਂਦੀ ਬੱਸ ਦਸੰਬਰ ਤੋਂ ਲੈ ਕੇ ਹੁਣ ਤੱਕ ਗੈਰਾਜ ਦਾ ‘ਸ਼ਿੰਗਾਰ’ ਬਣੀ ਰਹੀ ਤੇ ਹੁਣ ਇਸ ਬੱਸ ਦੀ ਗੋਆ ਵਾਪਸੀ ਦੀ ਟਿਕਟ ਕੱਟ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੀ 12 ਦਸੰਬਰ ਨੂੰ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਪਣਾ ਵਾਅਦਾ ਪੁਗਾਉਣ ਲਈ ਹਰੀਕੇ ਝੀਲ ਵਿੱਚ ਚੱਲਣ ਵਾਲੀ ਬੱਸ ਦਾ ਉਦਘਾਟਨ ਕੀਤਾ ਸੀ, ਜੋ ਉਸੇ ਵਕਤ ਤੋਂ ਗੈਰਾਜ ਵਿੱਚ ਖੜ੍ਹੀ ਸੀ।
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਹਲਕਾ ਗਿੱਲ ਵਿੱਚ ਈਵੀਐਮ ਮਸ਼ੀਨਾਂ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਨਾ ਹੋਣ ਸਬੰਧੀ ਦਿੱਤੇ ਜਾ ਰਹੇ ਭਰੋਸੇ ਦੇ ਬਾਵਜੂਦ ਵੀ ਆਮ ਆਦਮੀ ਪਾਰਟੀ ਇਤਰਾਜ਼ ਜਤਾ ਰਹੀ ਹੈ। ਇਸ ਸਬੰਧ ’ਚ ਵੀਰਵਾਰ ਨੂੰ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦੀ ਹਦਾਇਤ ’ਤੇ ਕਮਿਸ਼ਨ ਦੀ ਦੋ ਮੈਂਬਰੀ ਟੀਮ ਨਰਿੰਦਰ ਚੌਹਾਨ ਅਤੇ ਰਜੇਸ਼ ਕੁਮਾਰ ਦੀ ਅਗਵਾਈ ’ਚ ਸਟਰੌਂਗ ਰੂਮ ਦਾ ਦੌਰਾ ਕਰਨ ਲਈ ਆਈ ਤੇ ਹਲਕੇ ਦੇ ਉਮੀਦਵਾਰਾਂ ਨਾਲ ਮੀਟਿੰਗ ਵੀ ਕੀਤੀ। ਇਨ੍ਹਾਂ ਮੈਂਬਰਾਂ ਵੱਲੋਂ ਕੀਤੀ ਛਾਣਬੀਣ ਦੀ ਰਿਪੋਰਟ ਵਿੱਚ ਸ਼ਾਮਲ ਤੱਥਾਂ ਬਾਰੇ ਹਾਲੇ ਕੋਈ ਖੁਲਾਸਾ ਨਹੀਂ ਕੀਤਾ ਗਿਆ।
ਥਾਣਾ ਅਜੀਤਵਾਲ ਜ਼ਿਲ੍ਹਾ ਮੋਗਾ ਦੀ ਪੁਲਿਸ ਨੇ ਗੈਂਗਸਟਰ ਗਰੋਹ ਨੂੰ ਪਨਾਹ ਦੇਣ ਅਤੇ ਹਥਿਆਰ ਮੁਹੱਈਆ ਕਰਵਾਉਣ ਦੇ ਦੋਸ਼ ਹੇਠ ਪਰਵਾਸੀ ਪੰਜਾਬੀ ਸਮੇਤ ਦੋ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਕੇਸ ਦੀ ਤਫ਼ਤੀਸ਼ ਕਰ ਰਹੇ ਏਐਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੀਨੀਅਰ ਪੁਲਿਸ ਕਪਤਾਨ ਪਟਿਆਲਾ ਦਾ ਪੱਤਰ ਪ੍ਰਾਪਤ ਹੋਣ ’ਤੇ ਕੁਲਤਾਰ ਸਿੰਘ ਉਰਫ਼ ਗੋਲਡੀ ਪੁੱਤਰ ਲਖਵੰਤ ਸਿੰਘ ਵਾਸੀ ਢੁਡੀਕੇ ਅਤੇ ਗੁਰਵਿੰਦਰ ਸਿੰਘ ਉਰਫ਼ ਗੋਰੀ ਪੁੱਤਰ ਭੁਪਿੰਦਰ ਸਿੰਘ ਵਾਸੀ ਦਸਮੇਸ਼ ਨਗਰ ਮੋਗਾ ਖ਼ਿਲਾਫ਼ ਧਾਰਾ 130/212/216 ਆਈਪੀਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ।
1984 ਸਿੱਖ ਕਤਲੇਆਮ ਦੀ ਜਾਂਚ ਲਈ ਬਣੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.), ਜਿਹੜੀ 58 ਮਾਮਲਿਆਂ ਦੀ ਮੁੜ ਤੋਂ ਜਾਂਚ ਕਰ ਰਹੀ ਹੈ ਨੇ ਆਪਣੀ ਜਾਂਚ ਬਾਰੇ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪ ਦਿੱਤੀ ਹੈ। ਜਸਟਿਸ ਦੀਪਕ ਮਿਸ਼ਰਾ ਅਤੇ ਜਸਟਿਸ ਆਰ ਬਨੂਮਤੀ 'ਤੇ ਆਧਾਰਤ ਬੈਂਚ ਜਿਸ ਨੇ ਵਿਸ਼ੇਸ਼ ਜਾਂਚ ਟੀਮ ਨੂੰ ਪਿਛਲੇ ਮਹੀਨੇ ਰਿਪੋਰਟ ਦੇਣ ਲਈ ਕਿਹਾ ਸੀ ਨੂੰ ਤਿੰਨ ਮੈਂਬਰੀ ਟੀਮ ਨੇ ਰਿਪੋਰਟ ਪੇਸ਼ ਕਰ ਦਿੱਤੀ ਹੈ। ਗ੍ਰਹਿ ਮੰਤਰਾਲੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹੁਣ ਤਕ ਕੀਤੀ ਜਾਂਚ ਦੇ ਵੇਰਵਿਆਂ ਵਾਲੀ ਰਿਪੋਰਟ ਕੁਝ ਦਿਨ ਪਹਿਲਾਂ ਸੁਪਰੀਮ ਕੋਰਟ ਨੂੰ ਸੌਂਪੀ ਗਈ ਸੀ। ਰਿਪੋਰਟ ਦੇ ਵੇਰਵਿਆਂ ਬਾਰੇ ਹਾਲੇ ਪਤਾ ਨਹੀਂ ਲੱਗ ਸਕਿਆ।
ਪਾਕਿਸਤਾਨ ਦੇ ਸੂਬਾ ਸਿੰਧ ਦੇ ਸਹਿਵਨ ਕਸਬੇ ਵਿੱਚ ਸਥਿਤ ਲਾਲ ਸ਼ਾਹਬਾਜ਼ ਕਲੰਦਰ ਦੀ ਸੂਫ਼ੀ ਦਰਗਾਹ ਵਿੱਚ ਵੀਰਵਾਰ ਰਾਤ ਕੀਤੇ ਗਏ ਇਕ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ 100 ਤੋਂ ਵੱਧ ਲੋਕ ਮਾਰੇ ਗਏ ਅਤੇ ਦਰਜਨਾਂ ਹੋਰ ਜ਼ਖ਼ਮੀ ਹੋ ਗਏ। ਘਟਨਾ ਵੇਲੇ ਦਰਗਾਹ ਖਚਾਖਚ ਭਰੀ ਹੋਈ ਸੀ। ਪਾਕਿਸਤਾਨ 'ਚ ਪਿਛਲੇ ਇਕ ਹਫ਼ਤੇ ਦੌਰਾਨ ਕੀਤਾ ਗਿਆ ਇਹ ਪੰਜਵਾਂ ਵੱਡਾ ਹਮਲਾ ਹੈ। ਇਸ ਦੌਰਾਨ ਇਸਲਾਮਿਕ ਸਟੇਟ ਖੁਰਾਸਾਨ ਨੇ ਇਸ ਹਮਲੇ ਦੀ ਜਿ਼ੰਮੇਵਾਰੀ ਲਈ ਹੈ। ਮ੍ਰਿਤਕਾਂ ਵਿੱਚ ਔਰਤਾਂ ਤੇ ਬੱਚੇ ਵੀ ਸ਼ਾਮਲ ਹਨ।
ਸ਼੍ਰੋਮਣੀ ਅਕਾਲੀ ਦਲ ਦਿੱਲੀ (ਸਰਨਾ) ਨੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ 26 ਫਰਵਰੀ 2017 ਨੂੰ ਹੋ ਰਹੀਆਂ ਚੋਣਾਂ ਨੂੰ ਮੁੱਖ ਰੱਖ ਕੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਜਿਸ ਵਿੱਚ ਧਰਮ ਪ੍ਰਚਾਰ ਨੂੰ ਪਹਿਲ ਦੇਣ, ਪਤਿਤਪੁਣੇ ਨੂੰ ਠੱਲ੍ਹ ਪਾਉਣ, ਬਾਦਲ ਦਲ ਵਲੋਂ ਬੰਦ ਕੀਤੀਆਂ ਵਿਦਿਅਕ ਸੰਸਥਾਵਾਂ ਨੂੰ ਮੁੜ ਸ਼ੁਰੂ ਕਰਨ ਅਤੇ ਇੱਕ ਸਿੱਖ ਯੂਨੀਵਰਸਿਟੀ ਸਥਾਪਤ ਕਰਨ ਵਰਗੇ ਵਾਅਦੇ ਕੀਤੇ ਗਏ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।