Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 2, 2017

ਮੱਧ ਪ੍ਰਦੇਸ਼ ਦੇ ਉਜੈਨ 'ਚ ਇਕ ਆਰ.ਐਸ.ਐਸ. ਦੇ ਵੱਡੇ ਆਗੂ ਡਾ. ਚੰਦਰਾਵਤ ਨੇ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਜੋ ਵੀ ਕੇਰਲ ਦੇ ਮੁੱਖ ਮੰਤਰੀ ਦਾ ਸਿਰ ਵੱਢੇਗਾ, ਉਸ ਨੂੰ ਇਕ ਕਰੋੜ ਰੁਪਏ ਦਾ ਇਨਾਮ ਦਿੱਤਾ ਜਾਵੇਗਾ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਪੰਜਾਬ ਸਰਕਾਰ ਨੇ ਸੂਬੇ ਵਿੱਚ ਚਾਰ ਹਿੰਦੂ ਆਗੂਆਂ ਦੀ ਸੁਰੱਖਿਆ ਵਿੱਚ ਵਾਧਾ ਕਰਦਿਆਂ ਉਨ੍ਹਾਂ ਨੂੰ ਬੁਲੇਟ ਪਰੂਫ ਕਾਰਾਂ ਦਿੱਤੀਆਂ ਹਨ। ਖ਼ੁਫ਼ੀਆ ਵਿਭਾਗ ਮੁਤਾਬਕ 11 ਮਾਰਚ ਤਕ ਹਿੰਦੂ ਆਗੂਆਂ ’ਤੇ ਵੱਡਾ ਹਮਲਾ ਕਰ ਸਕਦੇ ਹਨ। ਸਰਕਾਰ ਨੇ ਲੁਧਿਆਣਾ, ਪਟਿਆਲਾ ਤੇ ਰੋਪੜ ਦੇ ਚਾਰ ਹਿੰਦੂ ਆਗੂਆਂ ਦੀ ਸੁਰੱਖਿਆ ਵਿੱਚ ਵਾਧਾ ਕਰ ਕੇ ਉਨ੍ਹਾਂ ਨੂੰ ਬੁਲੇਟ ਪਰੂਫ ਅੰਬੈਸਡਰ ਕਾਰਾਂ ਦਿੱਤੀਆਂ ਹਨ।
ਦੋਆਬਾ 'ਚ ਕਿਸਾਨਾਂ ਨੇ ਸੋਮਵਾਰ ਨੂੰ ਜੀ.ਟੀ.ਰੋਡ 'ਤੇ ਆਲੂ ਸੁੱਟ ਕੇ ਆਪਣਾ ਰੋਸ ਪ੍ਰਗਟ ਕੀਤਾ। ਕਿਉਂਕਿ ਆਲੂ ਦੀ ਪੈਦਾਵਾਰ 'ਚ ਖਰਚਾ ਵੱਧ ਆ ਰਿਹਾ ਹੈ ਅਤੇ ਬਜ਼ਾਰ 'ਚ ਉਸਦੀ ਕੀਮਤ ਨਹੀਂ ਮਿਲ ਰਹੀ। ਦੂਜੇ ਪਾਸੇ ਨੋਟਬੰਦੀ ਦੇ ਝੰਬੇ ਕਪਾਹ ਪੱਟੀ ਦੇ ਕਿਸਾਨ ਹੁਣ ਧੜਾਧੜ ਆਪਣੇ ਟਰੈਕਟਰ ਵੇਚਣ ਲੱਗੇ ਹਨ। ਜ਼ਮੀਨਾਂ ਠੇਕੇ ’ਤੇ ਲੈਣ ਖ਼ਾਤਰ ਕਿਸਾਨਾਂ ਕੋਲ ਟਰੈਕਟਰ ਵੇਚਣ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਹੈ। ਕਪਾਹ ਪੱਟੀ ਦੀਆਂ ਟਰੈਕਟਰ ਮੰਡੀਆਂ ਵਿੱਚ ਹਰ ਹਫ਼ਤੇ ਕਰੀਬ 300 ਟਰੈਕਟਰ ਵਿਕਦੇ ਹਨ। ਆੜ੍ਹਤੀਆਂ ਨੇ ਨੋਟਬੰਦੀ ਮਗਰੋਂ ਹੱਥ ਪਿਛਾਂਹ ਖਿੱਚ ਲਏ ਹਨ। ਤਲਵੰਡੀ ਸਾਬੋ ਵਿੱਚ ਹਰ ਬੁੱਧਵਾਰ ਟਰੈਕਟਰ ਮੰਡੀ ਲੱਗਦੀ ਹੈ। ਬੀਤੇ ਕੱਲ੍ਹ (ਬੁੱਧਵਾਰ) ਇਸ ਮੰਡੀ ਵਿੱਚ ਆਏ ਕਿਸਾਨਾਂ ਨੇ ਆਖਿਆ ਕਿ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਟਰੈਕਟਰ ਵੇਚਣ ਲਈ ਮਜਬੂਰ ਕਰ ਦਿੱਤਾ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਨਤੀਜਿਆਂ ਵਿੱਚ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਬਾਦਲ ਦਲ ਦਾ ਕਬਜ਼ਾ ਮੁੜ ਕਾਇਮ ਰਿਹਾ ਹੈ। ਬਾਦਲ ਦਲ ਨੇ ਕੁੱਲ 46 ਵਿੱਚੋਂ 35 ਵਾਰਡ ਜਿੱਤ ਲਏ ਹਨ। ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਨੂੰ 7 ਸੀਟਾਂ ਨਾਲ ਸਬਰ ਕਰਨਾ ਪਿਆ ਹੈ। ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੀ ਸਰਪ੍ਰਸਤੀ ਵਾਲੀ ਅਕਾਲ ਸਹਾਇ ਵੈੱਲਫੇਅਰ ਸੁਸਾਇਟੀ ਨੂੰ ਦੋ ਅਤੇ ਦੋ ਆਜ਼ਾਦ ਉਮੀਦਵਾਰ ਜਿੱਤੇ ਹਨ। ਬਾਕੀ ਕਿਸੇ ਹੋਰ ਦਲ ਦਾ ਖਾਤਾ ਵੀ ਨਹੀਂ ਖੁੱਲ੍ਹਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।