Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 4, 2017

ਵਿਵਾਦਤ ਡੇਰਾ ਸਿਰਸਾ ਦੀ ਸ਼ਾਖਾ ਪਿੰਡ ਜਗੇੜਾ ਵਿਖੇ ਪਿਉ-ਪੁੱਤ ਡੇਰਾ ਸਿਰਸਾ ਪ੍ਰੇਮੀਆਂ ਨੂੰ ਗੋਲੀ ਮਾਰਨ ਵਾਲਿਆਂ ਦਾ ਸੁਰਾਗ ਦੇਣ ਵਾਲਿਆਂ ਨੂੰ 50 ਲੱਖ ਇਨਾਮ ਦੇਣ ਦਾ ਪੁਲਿਸ ਵਲੋਂ ਐਲਾਨ ਕੀਤਾ ਗਿਆ ਹੈ। ਲੁਧਿਆਣਾ 'ਚ ਇੱਕ ਪ੍ਰੈੱਸ ਕਾਨਫ਼ਰੰਸ ਕਰਕੇ ਆਈ.ਜੀ. ਐੱਸ.ਕੇ.ਕਾਲੀਆ ਨੇ ਇਸ ਬਾਰੇ ਜਾਣਕਾਰੀ ਦਿੱਤੀ।
ਭਾਰਤ ਵਿਚ ਵਿਚਾਰਾਂ ਦੀ ਅਜ਼ਾਦੀ ਨੂੰ ਦਬਾਉਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੇ ਵਿਰੁੱਧ ਵਿਦਿਆਰਥੀ ਇਕ ਵੱਡੀ ਚੁਣੌਤੀ ਬਣ ਕੇ ਸਾਹਮਣੇ ਆ ਰਹੇ ਹਨ। ਦਿੱਲੀ ਯੂਨੀਵਰਸਿਟੀ ਤੋਂ ਬਾਅਦ ਵਿਦਿਆਰਥੀਆਂ ਦੀ ਇਸ ਚੁਣੌਤੀ ਦਾ ਵੱਡਾ ਪ੍ਰਗਟਾਵਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਚ ਦੇਖਣ ਨੂੰ ਮਿਲਿਆ, ਜਿੱਥੇ ਭਾਰਤ ਦੀ ਸੱਤਾ ‘ਤੇ ਕਾਬਜ਼ ਭਾਜਪਾ ਨਾਲ ਸਬੰਧਿਤ ਵਿਦਿਆਰਥੀ ਵਿੰਗ ਏ.ਬੀ.ਵੀ.ਪੀ ਦੇ ਵਿਰੋਧ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਭਾਰੀ ਦਬਾਅ ਦੇ ਬਾਵਜੂਦ ਵਿਦਿਆਰਥੀ ਜਥੇਬੰਦੀ ਐਸ.ਐਫ.ਐਸ, ਸਿੱਖ ਜਥੇਬੰਦੀਆਂ, ਖੱਬੇਪੱਖੀ ਜਥੇਬੰਦੀ ਤੇ ਹੋਰ ਵਿਦਿਆਰਥੀ ਜਥੇਬੰਦੀਆਂ ਦੇ ਸਹਿਯੋਗ ਨਾਲ ‘ਫਾਸ਼ੀਵਾਦ’ ਵਿਰੋਧੀ ਕਾਨਫਰੰਸ ਕਰਾਉਣ ਵਿਚ ਸਫਲ ਰਹੀ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੌਰਾਨ ਬਾਦਲ ਵਿਰੋਧੀ ਵੋਟ ਵੰਡੇ ਜਾਣ ਦਾ ਲਾਹਾ ਕਾਬਜ਼ ਬਾਦਲ ਧੜੇ ਨੂੰ ਮਿਲਿਆ ਹੈ। ਇਹ ਧੜਾ ਲਗਾਤਾਰ ਦੂਜੀ ਵਾਰ ਦਿੱਲੀ ਕਮੇਟੀ ਉਪਰ ਕਾਬਜ਼ ਹੋਣ ਵਿੱਚ ਸਫਲ ਰਿਹਾ ਹੈ। ਇਸ ਵਾਰ ਸਿੱਖ ਵੋਟਰਾਂ ਦੀਆਂ ਪੋਲ ਹੋਈਆਂ 1 ਲੱਖ 75 ਹਜ਼ਾਰ ਤੋਂ ਵੱਧ ਵੋਟਾਂ ਵਿੱਚੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ 43.88% ਵੋਟਾਂ ਮਿਲੀਆਂ।
ਸਿਆਸੀ ਸਿੱਖ ਬੰਦੀ ਭਾਈ ਜਗਤਾਰ ਸਿੰਘ ਹਵਾਰਾ ਨੇ ਆਪਣੇ ਕੇਸਾਂ ਦੀ ਸਥਿਤੀ ਜਾਣਨ ਲਈ ਮੋਹਾਲੀ ਅਦਾਲਤ 'ਚ ਪਹੁੰਚ ਕੀਤੀ ਹੈ।
ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਸਪੱਸ਼ਟ ਕਿਹਾ ਕਿ ਉਸ ਵੱਲੋਂ ਗ੍ਰਿਫਤਾਰ ਭਾਰਤੀ ਜਾਸੂਸ ਕੁਲਭੂਸ਼ਨ ਜਾਧਵ ਨੂੰ ਭਾਰਤ ਦੇ ‘ਸਪੁਰਦ’ ਨਹੀਂ ਕੀਤਾ ਜਾਵੇਗਾ ਬਲਕਿ ਉਸ ਬਾਰੇ ਭਾਰਤ ਤੋਂ ਹੋਰ ਜਾਣਕਾਰੀ ਮੰਗੀ ਗਈ ਹੈ। ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਵਿਦੇਸ਼ ਮਾਮਲਿਆਂ ਬਾਰੇ ਸਲਾਹਕਾਰ ਸਰਤਾਜ ਅਜ਼ੀਜ਼ ਨੇ ਸੈਨੇਟ ਦੇ ਪ੍ਰਸ਼ਨ ਕਾਲ ਦੌਰਾਨ ਦੱਸਿਆ ਕਿ ਪਿਛਲੇ ਸਾਲ ਮਾਰਚ ਵਿੱਚ ਗ੍ਰਿਫ਼ਤਾਰ ਕੀਤੇ ਗਏ ਭਾਰਤੀ ਜਾਸੂਸ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਕੇਸ ਤਿਆਰ ਕੀਤਾ ਜਾ ਰਿਹਾ ਹੈ। ਜਾਧਵ ਦੇ ਬਿਆਨਾਂ ਦੇ ਆਧਾਰ 'ਤੇ ਹੋਰ ਜਾਣਕਾਰੀ ਲਈ ਭਾਰਤ ਨੂੰ ਸਵਾਲਾਂ ਦੀ ਸੂਚੀ ਵੀ ਸੌਂਪੀ ਗਈ ਹੈ।
1984 ਸਿੱਖ ਕਤਲੇਆਮ ਨਾਲ ਸਬੰਧਤ 58 ਕੇਸਾਂ ਦੀ ਮੁੜ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਪੱਛਮੀ ਦਿੱਲੀ ਵਿੱਚ ਪਿਤਾ-ਪੁੱਤ ਦੇ ਕਤਲ ਨਾਲ ਸਬੰਧਤ ਮਾਮਲੇ ਵਿੱਚ ਕਾਂਗਰਸ ਆਗੂ ਸੱਜਣ ਕੁਮਾਰ ਤੋਂ ਪੁੱਛ-ਪੜਤਾਲ ਕੀਤੀ ਹੈ। ਸਰਕਾਰੀ ਸੂਤਰਾਂ ਨੇ ਕਿਹਾ ਕਿ ਸੱਜਣ ਕੁਮਾਰ ਤੋਂ ਨਵੰਬਰ 1984 ਵਿੱਚ ਪੰਜਾਬੀ ਬਾਗ ਵਿੱਚ ਕਤਲੇਆਮ ਦੌਰਾਨ ਜਸਵੰਤ ਸਿੰਘ ਤੇ ਉਸ ਦੇ ਪੁੱਤਰ ਦੇ ਹੋਏ ਕਤਲ ਦੇ ਕੇਸ ਵਿੱਚ ਪੁੱਛ-ਪੜਤਾਲ ਕੀਤੀ ਗਈ। ਇਸ ਘਟਨਾ ਦੀ ਗਵਾਹ ਜਸਵੰਤ ਸਿੰਘ ਦੀ ਪਤਨੀ ਹੈ, ਜਿਸ ਦਾ ਕਹਿਣਾ ਹੈ ਕਿ ਉਸ ਨੇ ਸੱਜਣ ਕੁਮਾਰ ਨੂੰ ਭੀੜ ਨੂੰ ਭੜਕਾਉਂਦਿਆਂ ਦੇਖਿਆ। ਦਿੱਲੀ ਪੁਲਿਸ ਨੇ 1991 ਵਿੱਚ ਪੰਜਾਬੀ ਬਾਗ ਥਾਣੇ ਵਿੱਚ ਕੇਸ ਦਰਜ ਕਰਵਾਇਆ ਸੀ ਪਰ 1993 ਵਿੱਚ ਜਾਂਚ ਬੰਦ ਕਰ ਦਿੱਤੀ।
ਪੰਥਕ ਮਸਲਿਆਂ 'ਤੇ ਵਿਚਾਰਾਂ ਕਰਨ ਲਈ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੀ ਇਕ ਮੀਟਿੰਗ ਅੱਜ ਭਾੲੀ ਬਲਵੰਤ ਸਿੰਘ ਗੋਪਾਲਾ ਦੀ ਪ੍ਰਧਾਨਗੀ ਹੇਠ ਅੰਮ੍ਰਿਤਸਰ ਵਿਖੇ ਹੋਈ। ਮੀਟਿੰਗ ਉਪਰੰਤ ਜਥੇਬੰਦੀ ਵਲੋਂ ਜਾਰੀ ਪ੍ਰੈਸ ਬਿਆਨ 'ਚ ਦੱਸਿਆ ਗਿਆ ਕਿ ਭਾਈ ਗੁਰਪ੍ਰੀਤ ਸਿੰਘ ਗੁਰੀ ਕਿਲਾ ਹਾਂਸ ਨੂੰ ਜਥੇਬੰਦੀ ਮੁੱਖ ਪ੍ਰਬੰਧਕੀ ਜਨਰਲ ਸਕੱਤਰ ਥਾਪਿਆ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।