Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 5, 2017

ਅਮਰੀਕਾ 'ਚ ਇਕ ਅਣਪਛਾਤੇ ਵਿਅਕਤੀ ਨੇ 39 ਸਾਲਾ ਇਕ ਸਿੱਖ ਨੂੰ ਉਸਦੇ ਘਰ ਦੇ ਬਾਹਰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਨੇ ਗੋਲੀ ਚਲਾਉਂਦੇ ਸਮੇਂ ਕਿਹਾ, "ਮੁੜ ਆਪਣੇ ਦੇਸ਼ ਚਲੇ ਜਾਓ"। ਅਮਰੀਕੀ ਮੀਡੀਆ 'ਚ ਛਪੀ ਖ਼ਬਰ ਮੁਤਾਬਕ ਇਹ ਸਿੱਖ ਸ਼ਖਸ ਸ਼ੁੱਕਰਵਾਰ ਨੂੰ ਵਾਸ਼ਿੰਗਟਨ ਦੇ ਕੇਂਟ ਸਥਿਤ ਆਪਣੇ ਘਰ ਦੇ ਬਾਹਰ ਆਪਣੀ ਗੱਡੀ ਠੀਕ ਕਰ ਰਿਹਾ ਸੀ, ਉਸੇ ਵੇਲੇ, ਉਥੇ ਇਕ ਅਣਜਾਣ ਸ਼ਖਸ ਆ ਗਿਆ।
ਵਿਚਾਰ ਮੰਚ ਸੰਵਾਦ ਵਲੋਂ 5 ਮਾਰਚ (ਐਤਵਾਰ), 2017 ਨੂੰ ਤਲਵੰਡੀ ਸਾਬੋ ਵਿਖੇ ਵਿਚਾਰ-ਗੋਸ਼ਟੀ ਕੀਤੀ ਜਾ ਰਹੀ ਹੈ। ਇਸ ਵਿਚ ਉੱਘੇ ਸਿੱਖ ਇਤਿਹਾਸਕਾਰ ਭਾਈ ਅਜਮੇਰ ਸਿੰਘ ਅਤੇ ਡਾ. ਸੇਵਕ ਸਿੰਘ ਬੁਲਾਰਿਆਂ ਵਜੋਂ ਹਾਜ਼ਰੀਨ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ।
ਸਿੱਖ ਇਤਿਹਾਸਕਾਰ ਭਾਈ ਅਜਮੇਰ ਸਿੰਘ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ 'ਤੇ ਲਿਖੀ ਨਵੀਂ ਕਿਤਾਬ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ (ਜ਼ਿਲ੍ਹਾ ਲੁਧਿਆਣਾ) ਵਿਖੇ ਮੰਗਲਵਾਰ 7 ਮਾਰਚ, 2017 ਨੂੰ ਜਾਰੀ ਕੀਤੀ ਜਾਏਗੀ।
ਸਿੱਖ ਇਤਿਹਾਸਕਾਰ ਅਤੇ ਰਾਜਨੀਤਕ ਵਿਸ਼ਲੇਸ਼ਕ ਭਾਈ ਅਜਮੇਰ ਸਿੰਘ ਵਲੋਂ 3 ਮਾਰਚ, 2017 ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ 'ਚ ਭਾਸ਼ਣ ਦਿੱਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।