Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 8, 2017

ਜੰਮੂ ਕਸ਼ਮੀਰ ਦੇ ਪੁਲਿਸ ਮੁਖੀ ਨੇ ਸ਼ਰੇਆਮ ਧਮਕੀ ਦਿੱਤੀ ਕਿ ਮੁਜਾਹਦੀਨਾਂ () ਨੂੰ ਆਪਣੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਬਾਰੇ ਸੋਚਣਾ ਚਾਹੀਦਾ ਹੈ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਪੁਲਿਸ ਮੁਖੀ ਮੁਜਾਹਦੀਨਾਂ ਵਲੋਂ ਪੁਲਿਸ ਅਧਿਕਾਰੀ ਦੇ ਘਰ 'ਤੇ ਹਮਲੇ ਦੇ ਜਵਾਬ 'ਚ ਬੋਲ ਰਹੇ ਸਨ।
ਸਵਾਮੀ ਅਸੀਮਾਨੰਦ ਨੂੰ ਸਾਲ 2007 ਦੇ ਅਜਮੇਰ ਦਰਗਾਹ ਧਮਾਕੇ ਦੇ ਮਾਮਲੇ 'ਚ ਇਕ ਵਿਸ਼ੇਸ਼ ਅਦਾਲਤ ਨੇ ਅੱਜ ਬਰੀ ਕਰ ਦਿੱਤਾ ਹੈ। ਇਸ ਮਾਮਲੇ 'ਚ ਤਿੰਨ ਹੋਰਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਸਵਾਮੀ ਅਸੀਮਾਨੰਦ ਨੂੰ ਅਜਮੇਰ ਦੀ ਖਵਾਜਾ ਮੁਈਨਦੀਨ ਚਿਸ਼ਤੀ ਦਰਗਾਹ 'ਚ 2007 ਨੂੰ ਹੋਏ ਬੰਬ ਧਮਾਕੇ ਦੇ ਕੇਸ ਵਿਚ ਗ੍ਰਿਫਤਾਰ ਕੀਤਾ ਗਿਆ ਸੀ।
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਬਠਿੰਡਾ ਜ਼ਿਲ੍ਹੇ ਦੀ ਮੌੜ ਮੰਡੀ ਵਿੱਚ ਵਾਪਰੇ ਬੰਬ ਕਾਂਡ ਸਬੰਧੀ ਪੰਜਾਬ ਪੁਲੀਸ ਦੀਆਂ ਅੱਧਾ ਦਰਜਨ ਟੀਮਾਂ ਨੇ ਕੱਲ੍ਹ (ਮੰਗਲਵਾਰ ਨੂੰ) ਸਿਰਸਾ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਕਈ ਵਿਅਕਤੀਆਂ ਦੀ ਫੋਨ ਡਿਟੇਲ ਦੀ ਜਾਂਚ ਕੀਤੀ ਹੈ।
ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ 12 ਘੰਟੇ ਤਕ ਚੱਲਿਆ ਮੁਕਾਬਲਾ ਖ਼ਤਮ ਹੋ ਗਿਆ। ਹਮਲਾਵਰ ਨੂੰ ਜਿਉਂਦਾ ਫੜਨ ਦੀ ਕੋਸ਼ਿਸ਼ ਨਾਕਾਮ ਰਹੀ। ਅੱਜ ਤੜਕੇ ਤਿੰਨ ਵਜੇ ਠਾਕੁਰਗੰਜ ਇਲਾਕੇ ਦੇ ਇਕ ਘਰ 'ਚ ਘੁਸੀ ਐਂਟੀ ਟੈਰੋਰਿਸਟ ਸਕੁਐਡ (ATS) ਨੇ ਇਕ ਹਥਿਆਰਬੰਦ ਹਮਲਾਵਰ ਨੂੰ ਮਾਰ ਦਿੱਤਾ।
ਹਰਿਆਣਾ ਸਰਕਾਰ ਦੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਡੀਜੀਪੀ ਨੂੰ ਨਵੰਬਰ 1984 'ਚ ਹੋਂਦ ਚਿੱਲੜ ਕਤਲੇਆਮ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਵਿਰੁੱਧ ਕੇਸ ਦਰਜ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਗ੍ਰਹਿ ਵਿਭਾਗ ਨੇ ਜਿਨ੍ਹਾਂ ਪੁਲਿਸ ਅਧਿਕਾਰੀਆਂ ਵਿਰੁੱਧ ਡੀਜੀਪੀ ਨੂੰ ਕਾਰਵਾਈ ਕਰਨ ਲਈ ਕਿਹਾ ਹੈ, ਉਨ੍ਹਾਂ ਵਿੱਚ ਤਤਕਾਲੀ ਐੱਸਪੀ ਸਤਿੰਦਰ ਕੁਮਾਰ, ਡੀਐੱਸਪੀ ਰਾਮ ਭੱਜ, ਐਸਆਈ ਰਾਮ ਕਿਸ਼ੋਰ ਅਤੇ ਹੈਡ ਕਾਂਸਟੇਬਲ ਰਾਮ ਕੁਮਾਰ ਪ੍ਰਮੁੱਖ ਹਨ।
2014 'ਚ ਮਾਓਵਾਦੀਆਂ ਨਾਲ ਸਬੰਧ ਰੱਖਣ ਦੇ ਸਬੰਧ 'ਚ ਗ੍ਰਿਫਤਾਰ ਹੋਏ ਪ੍ਰੋਫੈਸਰ ਜੀ.ਐਨ. ਸਾਈਬਾਬਾ ਨੂੰ ਇਸ ਮਾਮਲੇ 'ਚ ਗੜ੍ਹਚਿਰੌਲੀ ਸੈਸ਼ਨਸ ਅਦਾਲਤ ਨੇ ਦੋਸ਼ੀ ਠਹਿਰਾਇਆ ਹੈ। ਕੋਰਟ ਨੇ ਉਨ੍ਹਾਂ ਨੂੰ ਅਤੇ ਤਿੰਨ ਹੋਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਜ਼ਿਕਰਯੋਗ ਹੈ ਕਿ 9 ਮਈ, 2014 ਨੂੰ ਦਿੱਲੀ ਯੂਨੀਵਰਸਿਟੀ ਦੇ ਪ੍ਰੋਫੈਸਰ ਜੀ.ਐਨ. ਸਾਈਬਾਬਾ ਨੂੰ ਮਾਓਵਾਦੀਆਂ ਨਾਲ ਸਬੰਧ ਰੱਖਣ ਦੇ ਦੋਸ਼ 'ਚ ਮਹਾਂਰਾਸ਼ਟਰ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਦੀ ਗ੍ਰਿਫਤਾਰੀ ਵੇਲੇ ਪੁਲਿਸ ਨੇ ਇਹ ਦਾਅਵਾ ਕੀਤਾ ਸੀ ਕਿ ਸਾਈਬਾਬਾ ਨੂੰ ਪਾਬੰਦੀਸ਼ੁਦਾ ਜਥੇਬੰਦੀ ਭਾਰਤੀ ਕਮਿਊਨਿਸਟ ਪਾਰਟੀ-ਮਾਓਵਾਦੀ ਦਾ ਮੈਂਬਰ ਹੋਣ, ਉਨ੍ਹਾਂ ਲੋਕਾਂ ਨੂੰ ਸਮਾਨ ਉਪਲੱਭਧ ਕਰਵਾਉਣ ਅਤੇ ਭਰਤੀ ਕਰਨ ਦੇ ਦੋਸ਼ 'ਚ ਫੜ੍ਹਿਆ ਗਿਆ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।