Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 13, 2017

ਬੰਗਲੁਰੂ 'ਚ ਅਰੁਣਾਂਚਲ ਪ੍ਰਦੇਸ਼ ਦੇ ਇਕ ਵਿਦਆਰਥੀ ਦੀ ਮਾਰਕੁੱਟ ਦੀ ਖ਼ਬਰ ਆਈ ਹੈ। ਉਸਨੂੰ ਜੁੱਤੀ ਚੱਟਣ ਲਈ ਮਜਬੂਰ ਤਕ ਕੀਤਾ ਗਿਆ। ਭਾਰਤ ਗ੍ਰਹਿ ਰਾਜ ਮੰਤਰੀ ਕਿਰੇਨ ਰਿਜੀਜੂ ਨੇ ਆਪਣੀ ਪ੍ਰਤੀਕ੍ਰਿਆ ਦਿੰਦੇ ਹੋਏ ਟਵੀਟ ਕਰਕੇ ਕਿਹਾ, "ਮੇਰਾ ਦਫਤਰ ਮਾਮਲੇ ਨੂੰ ਦੇਖ ਰਿਹਾ ਹੈ। ਇਕ ਪਾਸੇ ਤਾਂ ਅਸੀਂ ਵਿਦੇਸ਼ਾਂ ਵਿਚ ਭਾਰਤੀਆਂ ਦੀ ਸੁਰੱਖਿਆ ਦੀਆਂ ਗੱਲਾਂ ਕਰਦੇ ਹਾਂ, ਦੂਜੇ ਪਾਸੇ ਅਰੁਣਾਂਚਲ ਦੇ ਨਾਗਰਿਕ ਨੂੰ ਭਾਰਤ ਦੇ ਦੂਜੇ ਹਿੱਸਿਆਂ ਵਿਚ ਅਜਿਹੀਆਂ ਘਟਨਾਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।"
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾਈ ਪਾਰਟੀਆਂ ਨੂੰ ਟੱਕਰ ਦੇਣ ਲਈ ਖੇਤਰੀ ਆਗੂਆਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਅਜਿਹਾ ਚਿਹਰਾ ਵੀ ਪੇਸ਼ ਕਰਨਾ ਹੁੰਦਾ ਹੈ, ਜੋ ਉਸ ਸੂਬੇ ਦੇ ਲੋਕਾਂ ਦੀ ਪਛਾਣ ਬਣ ਸਕੇ ਪਰ ‘ਆਪ’ ਅਜਿਹਾ ਨਹੀਂ ਕਰ ਸਕੀ। ਕੈਪਟਨ ਨੇ ਛੇਤੀ ਹੀ ਪ੍ਰਧਾਨ ਮੰਤਰੀ ਨੂੰ ਮਿਲ ਕੇ ਸੂਬੇ ਦੇ ਵਿਕਾਸ ਵਾਸਤੇ ਵੱਖ-ਵੱਖ ਪ੍ਰਾਜੈਕਟਾਂ ’ਤੇ ਚਰਚਾ ਕਰਨ ਦੀ ਗੱਲ ਆਖੀ।
ਪੰਜਾਬ ਵਿਧਾਨ ਸਭਾ ਚੋਣਾਂ ਲਈ ਗਿਣਤੀ 11 ਮਾਰਚ, 2017 ਨੂੰ ਮੁਕੰਮਲ ਹੋ ਗਈ। ਕਾਂਗਰਸ ਨੇ ਸਪੱਸ਼ਟ ਬਹੁਮਤ ਹਾਸਲ ਕਰਦਿਆਂ 117 ਵਿਚੋਂ 77 ਸੀਟਾਂ 'ਤੇ ਜਿੱਤ ਪ੍ਰਾਪਤ ਕੀਤੀ। ਆਮ ਆਦਮੀ ਪਾਰਟੀ ਨੇ ਉਮੀਦ ਤੋਂ ਘੱਟ 20 ਸੀਟਾਂ ਹੀ ਜਿੱਤੀਆਂ। 10 ਸਾਲ ਪੰਜਾਬ ਦੀ ਸੱਤਾ 'ਚ ਰਹਿ ਚੁੱਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ 15 ਸੀਟਾਂ ਜਿੱਤੀਆਂ। ਹਾਲਾਂਕਿ ਸਿਆਸੀ ਮਾਹਰਾਂ ਬਾਦਲ ਦਲ ਨੂੰ 5-7 ਸੀਟਾਂ ਹੀ ਦੇ ਰਹੇ ਸਨ।
ਪੰਜਾਬ ਵਿਧਾਨ ਸਭਾ ਚੋਣਾਂ ਲਈ 4 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ 11 ਮਾਰਚ (ਸ਼ਨੀਵਾਰ) ਨੂੰ ਪੂਰੀ ਹੋ ਗਈ। 117 ਵਿਧਾਨ ਸਭਾ ਸੀਟਾਂ ਵਿਚੋਂ 77 ਸੀਟਾਂ ਜਿੱਤ ਕੇ ਕਾਂਗਰਸ ਸਰਕਾਰ ਬਣਾਉਣ ਜਾ ਰਹੀ ਹੈ, ਜਦਕਿ ਆਮ ਆਦਮੀ ਪਾਰਟੀ-ਲੋਕ ਇਨਸਾਫ ਪਾਰਟੀ ਗਠਜੋੜ 22 ਸੀਟਾਂ ਅਤੇ ਬਾਦਲ-ਭਾਜਪਾ ਗਠਜੋੜ 18 ਸੀਟਾਂ 'ਤੇ ਹੀ ਜਿੱਤ ਪ੍ਰਾਪਤ ਕਰ ਸਕਿਆ।
ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਤੋਂ ਚੁਣੇ ਗਏ ਵਿਧਾਇਕ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੇ ਕਾਂਗਰਸ ਨੂੰ ਚਿਤਾਵਨੀ ਦਿੱਤੀ ਕਿ ਉਹ ਕਾਂਗਰਸ ਨੂੰ ਪੰਜਾਬ ਦੇ ਵੋਟਰਾਂ ਨਾਲ ਕੀਤੇ ਗਏ ਵਾਅਦਿਆਂ ਤੋਂ ਮੁਕਰਨ ਨਹੀਂ ਦੇਣਗੇ। ਫੂਲਕਾ ਨੇ ਕਿਹਾ ਕਿ ਕਾਂਗਰਸ ਨੂੰ ਲੋਕਾਂ ਨੇ ਵੱਡਾ ਸਹਿਯੋਗ ਦਿੱਤਾ ਹੈ ਅਤੇ ਹੁਣ ਕੈਪਟਨ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਚੋਣ ਮਨੋਰਥ ਪੱਤਰ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰੇ ਕਰੇ ਅਤੇ ਨਸ਼ਿਆਂ ਦੇ ਸੌਦਾਗਰ ਬਿਕਰਮ ਮਜੀਠੀਆ ਨੂੰ ਜੇਲ੍ਹ ਭੇਜਣ ਦਾ ਕੀਤਾ ਵਾਅਦਾ ਪੂਰਾ ਕਰੇ, ਜਿਸ ਲਈ ‘ਆਪ’ ਪੂਰਾ ਸਹਿਯੋਗ ਦੇਵੇਗੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ 16 ਮਾਰਚ ਨੂੰ ਸਵੇਰੇ ਦਸ ਵਜੇ ਆਪਣੇ ਵਜ਼ਾਰਤੀ ਸਾਥੀਆਂ ਨਾਲ ਸਹੁੰ ਚੁੱਕਣਗੇ। ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਭਵਨ ਵਿੱਚ ਕਾਂਗਰਸ ਦੇ ਨਵੇਂ ਚੁਣੇ ਵਿਧਾਇਕਾਂ ਦੀ ਮੀਟਿੰਗ ਹੋਈ, ਜਿਸ ’ਚ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕ ਦਲ ਦੇ ਆਗੂ ਦੀ ਚੋਣ ਦੇ ਅਧਿਕਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਦੇਣ ਲਈ ਇਕ ਲਾਈਨ ਦਾ ਮਤਾ ਪੇਸ਼ ਕੀਤਾ। ਮਤਾ ਪੇਸ਼ ਹੋਣ ਤੋਂ ਬਾਅਦ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਫੋਨ ’ਤੇ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਵਿਧਾਇਕਾਂ ਦੇ ਫੈ਼ਸਲੇ ਤੋਂ ਜਾਣੂ ਕਰਾਇਆ ਤਾਂ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵਿਧਾਇਕ ਦਲ ਦਾ ਆਗੂ ਬਣਾਉਣ ਦਾ ਪ੍ਰਸਤਾਵ ਰੱਖਿਆ। ਵਿਧਾਇਕਾਂ ਨੇ ਹੱਥ ਖੜ੍ਹੇ ਕਰਕੇ ਸਰਬਸੰਮਤੀ ਨਾਲ ਕੈਪਟਨ ਅਮਰਿੰਦਰ ਸਿੰਘ ਵਿਧਾਇਕ ਦਲ ਦੇ ਆਗੂ ਚੁਣ ਲਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।