Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 14, 2017

ਗੁਰਦਾਸਪੁਰ ਜ਼ਿਲ੍ਹੇ ਵਿਚ ਕਾਂਗਰਸੀ ਆਗੂ ਦੁਆਰਾ ਰਾਜਨੀਤਿਕ ਰੰਜਿਸ਼ ਕਾਰਨ ਗੋਲੀਆਂ ਮਾਰ ਕੇ ਬਾਦਲ ਦਲ ਦੇ ਆਗੂ ਦੇ ਕੀਤੇ ਕਤਲ ਦਾ ਨੋਟਿਸ ਲੈਂਦਿਆਂ ਹੋਇਆਂ ਆਮ ਆਦਮੀ ਪਾਰਟੀ ਨੇ ਇਸ ਦੀ ਨਿਖੇਧੀ ਕੀਤੀ ਹੈ। ਆਮ ਆਦਮੀ ਪਾਰਟੀ ਆਗੂਆਂ ਸੁਖਪਾਲ ਸਿੰਘ ਖਹਿਰਾ ਅਤੇ ਕੰਵਰ ਸੰਧੂ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ਤੋਂ ਪਹਿਲਾਂ ਹੀ ਕਾਂਗਰਸੀ ਆਗੂਆਂ ਨੇ ਆਪਣੇ ਰੰਗ ਵਿਖਾਉਣੇ ਸ਼ੁਰੂ ਕਰ ਦਿੱਤੇ ਹਨ।
ਆਜ਼ਾਦੀ ਪਸੰਦ ਜਥੇਬੰਦੀ ਦਲ ਖ਼ਾਲਸਾ ਨੇ ਸਿੱਖ ਕੈਲੰਡਰ ਅਨੁਸਾਰ ਸਾਲ ਦੇ ਪਹਿਲੇ ਦਿਨ ਸੰਮਤ 549 ਦਾ ਮੂਲ ਨਾਨਕਸ਼ਾਹੀ ਕਲੰਡਰ ਜਾਰੀ ਕੀਤਾ, ਜਿਸਨੂੰ ਸ਼੍ਰੋਮਣੀ ਕਮੇਟੀ ਨੇ ਖਾਲਸਾ ਪੰਥ ਦੀ ਭਾਵਨਾਵਾਂ ਅਨੁਸਾਰ ਅਤੇ ਅਕਾਲ ਤਖ਼ਤ ਸਾਹਿਬ ਦੀ ਪ੍ਰਵਾਨਗੀ ਨਾਲ ਅਪ੍ਰੈਲ 2003 ਵਿੱਚ ਲਾਗੂ ਕੀਤਾ ਸੀ ਪਰ 2010 ਵਿਚ ਬਾਦਲ ਪਰਿਵਾਰ ਅਤੇ ਸੰਤ ਸਮਾਜ ਦੇ ਪ੍ਰਭਾਵ ਹੇਠ ਸ਼੍ਰੋਮਣੀ ਕਮੇਟੀ ਨੇ ਜਿਸਨੂੰ ਮੁੜ ਬਿਕਰਮੀ ਵਿੱਚ ਬਦਲ ਦਿੱਤਾ।
ਪੰਜਾਬ ਦੀਆਂ ਕੁੱਲ ਪਈਆਂ ਵੋਟਾਂ ਵਿੱਚੋਂ 0.7 ਫੀਸਦ ਵੋਟਰਾਂ ਨੇ ਪੰਜਾਬ ‘ਚ ਕਿਸੇ ਵੀ ਪਾਰਟੀ ਨੂੰ ਸੱਤਾ ਦੇ ਯੋਗ ਨਾ ਸਮਝਦਿਆਂ ਨੋਟਾ (None Of The Above-NOTA) ਨੂੰ ਚੁਣਿਆ। ਪੰਜਾਬ 'ਚ 1,08,471 ਵੋਟਰਾਂ ਨੇ ਨੋਟਾ ਦਾ ਬਟਨ ਦੱਬਿਆ। ਬਹੁਮਤ ਹਾਸਲ ਕਰਨ ਵਾਲੀ ਕਾਂਗਰਸ ਪਾਰਟੀ ਨੂੰ 38.5 ਫੀਸਦ ਦੇ ਹਿਸਾਬ ਨਾਲ ਕੁੱਲ 59,45,899 ਵੋਟਾਂ ਪਈਆਂ, ਵਿਰੋਧੀ ਧਿਰ ਵਜੋਂ ਉਭਰਨ ਵਾਲੀ ਆਮ ਆਦਮੀ ਪਾਰਟੀ ਨੂੰ 23.7 ਫੀਸਦ ਦੇ ਹਿਸਾਬ ਨਾਲ ਕੁੱਲ 36,62,665 ਵੋਟਾਂ ਜਦਕਿ 10 ਸਾਲ ਸੱਤਾ 'ਚ ਰਹਿਣ ਵਾਲੀ ਸ਼੍ਰੋਮਣੀ ਅਕਾਲੀ ਦਲ ਬਾਦਲ-ਭਾਜਪਾ ਗਠਜੋੜ ਨੂੰ 30.6 ਫੀਸਦ ਦੇ ਹਿਸਾਬ ਨਾਲ ਕੁੱਲ 47,31,253 ਵੋਟਾਂ ਪਈਆਂ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਗੁਰਦਾਸਪੁਰ ਜ਼ਿਲ੍ਹੇ ਦੇ ਭੈਣੀ ਮੀਆਂ ਖਾਨ ਦੇ ਪਿੰਡ ਫੇਰੋਚੇਚੀ 'ਚ ਪਿੰਡ ਦੇ ਹੀ ਰਿਟਾਇਰ ਕਰਨਲ ਨੇ ਬਾਦਲ ਦਲ ਦੇ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਗੁਰਬਚਨ ਸਿੰਘ ਖ਼ਾਲਸਾ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।