ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਵਜੋਂ ਅੱਜ ਸਵੇਰੇ 10:15 ਵਜੇ ਸਹੁੰ ਚੁੱਕਣਗੇ। ਰਾਜਪਾਲ ਵੀ.ਪੀ. ਬਦਨੌਰ ਸਹੁੰ ਚੁਕਾਉਣਗੇ ਤੇ ਸਮਾਗਮ ਵਿੱਚ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ, ਸਾਬਕਾ ਕੇਂਦਰੀ ਮੰਤਰੀ ਆਨੰਦ ਸ਼ਰਮਾ, ਕਪਿਲ ਸਿੱਬਲ, ਅਸ਼ਵਨੀ ਕੁਮਾਰ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਰਾਜਸਥਾਨ