Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 19, 2017

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਨਮੋਸ਼ੀਜਨਕ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਦਰਦ ਬਾਹਰ ਆ ਗਿਆ। ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਬੀਰ ਨੇ ਕਿਹਾ ਕਿ ਬਾਦਲ ਸਰਕਾਰ ਨੇ ਆਮ ਜਨਤਾ ਨੂੰ ਜ਼ਰੂਰਤ ਤੋਂ ਜ਼ਿਆਦਾ ਖੁਆ ਦਿੱਤਾ। ਇਸ ਕਰਕੇ ਉਹ ਹਜ਼ਮ ਨਹੀਂ ਕਰ ਸਕੀ ਤੇ ਉਲਟੀ ਕਰ ਦਿੱਤੀ।
ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ ਇਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਜਿਥੇ ਕਿ ਕੁਝ ਦੁਰਲੱਭ ਦਸਤਾਵੇਜ਼ਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। 15 ਮਾਰਚ ਨੁੰ ਕੁਝ ਵਿਦਿਆਰਥੀਆਂ ਨੇ ਦੇਖਿਆ ਕਿ ਕਈ ਦਸਤਾਵੇਜ਼, ਕਿਤਾਬਾਂ, ਦੁਰਲੱਭ ਅਖ਼ਬਾਰ ਅਤੇ ਹੱਥ ਲਿਖਤਾਂ ਇਕ ਟਰੱਕ ਵਿਚ ਲੱਦੀਆਂ ਜਾ ਰਹੀਆਂ ਸੀ। ਪਤਾ ਕਰਨ 'ਤੇ ਵਿਦਿਆਰਥੀਆਂ ਨੂੰ ਪਤਾ ਚੱਲਿਆ ਕਿ ਯੂਨੀਵਰਸਿਟੀ ਨੇ ਇਨ੍ਹਾਂ ਕਾਗਜ਼ਾਂ, ਕਿਤਾਬਾਂ ਨੂੰ ਕਿਸੇ ਰੱਦੀ ਵਾਲੇ ਨੂੰ ਵੇਚ ਦਿੱਤਾ ਸੀ।
ਪਾਕਿਸਤਾਨ ਵਲੋਂ ਆਪਣੇ ਕਬਜ਼ੇ ਵਾਲੇ ਕਸ਼ਮੀਰ ਖੇਤਰ ਵਿਚੋਂ ਗਿਲਗਿਤ-ਬਾਲਟਿਸਤਾਨ ਨੂੰ ਆਪਣਾ ਪੰਜਵਾਂ ਸੂਬਾ ਐਲਾਨਣ ਤੋਂ ਬਾਅਦ ਕਸ਼ਮੀਰ ਦੇ ਅਜ਼ਾਦੀ ਪਸੰਦ ਹੁਰੀਅਤ ਆਗੂਆਂ ਨੇ ਇਸਦਾ ਵਿਰੋਧ ਕੀਤਾ ਹੈ। ਇਕ ਸਾਂਝੇ ਬਿਆਨ 'ਚ ਸਈਦ ਅਲੀ ਸ਼ਾਹ ਗਿਲਾਨੀ, ਮੀਰਵਾਈਜ਼ ਉਮਰ ਫਾਰੂਕ, ਮੁਹੰਮਦ ਯਾਸੀਨ ਨੇ ਕਿਹਾ ਕਿ ਕਸ਼ਮੀਰ ਦੇ ਲੋਕਾਂ ਨੂੰ ਇਹ ਫੈਸਲਾ ਮਨਜ਼ੂਰ ਨਹੀਂ, ਕਸ਼ਮੀਰ, ਲੱਦਾਖ, ਜੰਮੂ, ਅਜ਼ਾਦ ਕਸ਼ਮੀਰ, ਗਿਲਗਿਤ-ਬਾਲਟਿਸਤਾਨ ਇਕ ਇਕਾਈ ਹੈ। ਆਗੂਆਂ ਨੇ ਕਿਹਾ ਕਿ ਜੰਮੂ ਕਸ਼ਮੀਰ ਦੇ ਰਾਜਨੀਤਕ ਭਵਿੱਖ ਬਾਰੇ ਹਾਲੇ ਫੈਸਲਾ ਹੋਣਾ ਬਾਕੀ ਹੈ।
ਕੱਟੜਵਾਦੀ ਹਿੰਦੂਤਵ ਵਿਚਾਰਧਾਰਾ ਦਾ ਬਿੰਬ ਮੰਨੇ ਜਾਂਦੇ ਵਿਵਾਦਿਤ ਆਗੂ ਯੋਗੀ ਆਦਿੱਤਿਆਨਾਥ ਉੱਤਰ ਪ੍ਰਦੇਸ਼ ਦਾ ਅਗਲਾ ਮੁੱਖ ਮੰਤਰੀ ਬਣੇਗਾ। ਜਦਕਿ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਕੇਸ਼ਵ ਚੰਦ ਮੌਰਿਆ ਤੇ ਲਖਨਊ ਦੇ ਮੇਅਰ ਦਿਨੇਸ਼ ਸ਼ਰਮਾ ਦੋਵਾਂ ਨੂੰ ਉਪ ਮੁੱਖ ਮੰਤਰੀ ਵਜੋਂ ਨਾਮਜ਼ਦ ਕੀਤਾ ਗਿਆ ਹੈ। ਗੋਰਖਪੁਰ ਤੋਂ ਪੰਜ ਵਾਰ ਸੰਸਦ ਮੈਂਬਰ ਰਹੇ 44 ਸਾਲਾ ਯੋਗੀ ਆਦਿਤਿਆਨਾਥ ਦੀ ਨਿਯੁਕਤੀ ਨੇ ਸਿਆਸੀ ਹਲਕਿਆਂ ’ਚ ਨਵੀਂ ਚਰਚਾ ਛੇੜ ਦਿੱਤੀ ਹੈ। 403 ਮੈਂਬਰੀ ਯੂਪੀ ਵਿਧਾਨ ਸਭਾ ਵਿੱਚ ਭਾਜਪਾ ਦੇ 312 ਵਿਧਾਇਕ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।