Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 21, 2017

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ) ਨੇ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ 'ਤੇ ਆਧਾਰਿਤ ਟੀ.ਵੀ. ਲੜੀਵਾਰ (ਸੀਰੀਅਲ) ਬੰਦ ਕਰਨ ਦੀ ਮੰਗ ਕੀਤੀ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ) ਦੇ ਪ੍ਰਧਾਨ ਕਰਨੈਲ ਸਿੰਘ ਨੇ ਕਿਹਾ ਕਿ ਲਾਈਫ ਓ.ਕੇ. ਚੈਨਲ 'ਤੇ ਚੱਲ ਰਿਹਾ ਇਹ ਲੜੀਵਾਰ ਸਿੱਖ ਇਤਿਹਾਸ ਅਤੇ ਸਿੱਖ ਸਿਧਾਂਤਾਂ ਨੂੰ ਗਲਤ ਰੂਪ 'ਚ ਪੇਸ਼ ਕਰ ਰਿਹਾ ਹੈ।
ਪੰਜਾਬ ਦੀ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਦੀ ਸ਼ਾਖਾ ਰਾਸ਼ਟਰੀ ਸਿੱਖ ਸੰਗਤ ਅਤੇ ਮੁੱਖ ਦਫਤਰ ਨੇ ਕੱਲ੍ਹ (ਸੋਮਵਾਰ ਨੂੰ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 'ਬਿਨਾ ਸ਼ਰਤ' ਹਮਾਇਤ ਕਰਨ ਦਾ ਐਲਾਨ ਕੀਤਾ ਹੈ।
ਸਾਕਾ ਨਕੋਦਰ ਦੇ ਸ਼ਹੀਦਾਂ ਦੀ ਯਾਦ 'ਚ ਨਿਊਯਾਰਕ ਦੇ ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ ਰਿਚਮੰਡ ਹਿੱਲ ਵਿਖੇ ਦੋ ਵੱਖ-ਵੱਖ ਸਮਾਗਮਾਂ ਦੌਰਾਨ ਮਨਾਈ ਗਈ, ਜਿੱਥੇ ਵੱਡੀ ਗਿਣਤੀ ‘ਚ ਸੰਗਤ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ਼ਹੀਦ ਪਰਿਵਾਰਾਂ ਦਾ ਸਨਮਾਨ ਕੀਤਾ।
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹਾਰ ਦੇ ਕਾਰਨ ਲੱਭਣ ਲਈ ਕੀਤੀ ਸਮੀਖਿਆ ਮੀਟਿੰਗ ਵਿੱਚ ਹਾਜ਼ਰ ਜਿੱਤੇ ਤੇ ਹਾਰੇ ਉਮੀਦਵਾਰਾਂ ਨੇ ਦਿੱਲੀ ਦੀ ਲੀਡਰਸ਼ਿਪ ਤੇ ਖ਼ਾਸ ਕਰ ਕੇ ਸੰਜੇ ਸਿੰਘ ਤੇ ਦੁਰਗੇਸ਼ ਪਾਠਕ ਵਿਰੁੱਧ ਭੜਾਸ ਕੱਢੀ। ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਪੰਜਾਬ ਇਕਾਈ ਭਵਿੱਖ ਵਿੱਚ ਖ਼ੁਦਮੁਖਤਾਰੀ ਨਾਲ ਚੱਲੇਗੀ ਤੇ ਫੈਸਲੇ ਲਵੇਗੀ। ਮੀਟਿੰਗ ਵਿੱਚ ਇਹ ਗੱਲ ਵੀ ਉੱਭਰੀ ਕਿ ਪੰਜਾਬ ਚੋਣਾਂ ਲਈ ਦਿੱਲੀ ਦੀ ਲੀਡਰਸ਼ਿਪ ਵੱਲੋਂ ਘੜੀ ਰਣਨੀਤੀ ਪੂਰੀ ਤਰ੍ਹਾਂ ਫੇਲ੍ਹ ਹੋਈ।
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਵਿੱਖ ਵਿੱਚ ਸਿਆਸੀ ਸਰਗਰਮੀਆਂ ਸੀਮਤ ਕਰਨ ਦੇ ਸੰਕੇਤ ਦਿੱਤੇ ਹਨ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਉਮਰ ਦੇ ਨੌਵੇਂ ਦਹਾਕੇ ਨੂੰ ਢੁੱਕੇ ਬਾਦਲ ਨੇ ਕਿਹਾ "ਮੇਰੀ ਸਿਹਤ ਹੁਣ ਠੀਕ ਨਹੀਂ ਰਹਿੰਦੀ, ਇਸ ਲਈ ਜ਼ਿਆਦਾ ਕੰਮ ਕਰਨ ਦੀ ਸਮਰੱਥਾ ਨਹੀਂ ਰਹੀ।" ਮੀਡੀਆ ਰਿਪੋਰਟਾਂ ਮੁਤਾਬਕ ਪਾਰਟੀ ਦੇ ਇਕ ਸੀਨੀਅਰ ਆਗੂ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ 'ਵਾਤਾਵਰਣ ਦਿਵਸ' ਦੇ ਰੂਪ 'ਚ ਮਨਾਉਣ ਦਾ ਐਲਾਨ ਕੀਤਾ ਹੈ।
ਕਸ਼ਮੀਰ ਸਥਿਤ ਸਿੱਖ ਜਥੇਬੰਦੀ ਆਲ ਪਾਰਟੀ ਸਿੱਖ ਤਾਲਮੇਲ ਕਮੇਟੀ ਨੇ ਜੰਮੂ ਕਸ਼ਮੀਰ ਦੀ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ 20 ਮਾਰਚ, 2000 'ਚ ਛੱਤੀਸਿੰਘਪੁਰਾ 'ਚ ਹੋਏ 35 ਸਿੱਖਾਂ ਦੇ ਕਤਲੇਆਮ ਦੀ ਦੁਬਾਰਾ ਜਾਂਚ ਕਰਵਾਈ ਜਾਏ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।