Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 24, 2017

ਮੀਡੀਆ ਰਿਪੋਰਟਾਂ ਮੁਤਾਬਕ ਗੁਰਦਾਸਪੁਰ ਜੇਲ੍ਹ ਵਿੱਚ ਕੈਦੀਆਂ ਅਤੇ ਜੇਲ੍ਹ ਪ੍ਰਸ਼ਾਸਨ ਵਿਚਾਲੇ ਟਕਰਾਅ ਹੋਇਆ। ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਕਰੀਬ 12 ਵਜੇ ਗੁਰਦਾਸਪੁਰ ਜੇਲ੍ਹ ਅੰਦਰ ਕੈਦੀਆਂ ਅਤੇ ਪੁਲਿਸ ਟੀਮ ਵਿਚਾਲੇ ਟਕਰਾਅ ਹੋ ਗਿਆ।
ਪੰਜਾਬ ਦੀ 15ਵੀਂ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਅੱਜ (24 ਮਾਰਚ) ਸ਼ੁਰੂ ਹੋਵੇਗਾ। ਸੈਸ਼ਨ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਸਾਬਕਾ ਡੀ.ਜੀ.ਪੀ. ਕੇ.ਪੀ.ਐਸ. ਗਿੱਲ ਨੂੰ ਉਸਦੀ ਰਿਹਾਇਸ਼ 'ਤੇ ਮਿਲਣ ਗਏ ਅਤੇ ਕੈਪਟਨ ਨੇ ਗਿੱਲ ਨੂੰ ਗੁਲਦਸਤਾ ਭੇਟ ਕੀਤਾ।
ਕੇਂਦਰ ਸਰਕਾਰ ਨੇ ਆਪਣੇ ਵੱਲੋਂ ਕਿਸਾਨਾਂ ਦੇ ਖੇਤੀ ਕਰਜ਼ੇ ਮੁਆਫ਼ ਕਰਨ ਤੋਂ ਨਾਂਹ ਕਰ ਦਿੱਤੀ। ਵੀਰਵਾਰ ਰਾਜ ਸਭਾ ਵਿੱਚ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਰਾਜ ਸਰਕਾਰਾਂ ਚਾਹੁਣ ਤਾਂ ਆਪਣੇ ਵਸੀਲਿਆਂ ਰਾਹੀਂ ਕਰਜ਼ੇ ਮੁਆਫ਼ ਕਰ ਸਕਦੀਆਂ ਹਨ।
ਬਰਤਾਨਵੀ ਸੰਸਦ ਦੇ ਬਾਹਰ ਹੋਏ ਹਮਲੇ ਮਗਰੋਂ ਲੰਡਨ ਤੇ ਬਰਮਿੰਘਮ ਵਿੱਚ ਅਤਿਵਾਦ ਵਿਰੋਧੀ ਅਧਿਕਾਰੀਆਂ ਵੱਲੋਂ ਮਾਰੇ ਛਾਪਿਆਂ ਦੌਰਾਨ ਕੱਲ੍ਹ (ਵੀਰਵਾਰ) ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਹਮਲੇ ਵਿੱਚ ਹਮਲਾਵਰ ਸਣੇ ਚਾਰ ਜਣੇ ਮਾਰੇ ਗਏ ਅਤੇ 40 ਹੋਰ ਜ਼ਖ਼ਮੀ ਹੋ ਗਏ। ਇਸ ਹਮਲੇ ਦੀ ਜ਼ਿੰਮੇਵਾਰੀ ਆਈਐਸਆਈਐਸ ਨੇ ਲਈ ਹੈ। ਜਥੇਬੰਦੀ ਵੱਲੋਂ ਆਪਣੇ ਪ੍ਰਚਾਰ ਲਈ ਬਣਾਈ ਖ਼ਬਰ ਏਜੰਸੀ ‘ਅਮਾਕ’ ਨੇ ਕਿਹਾ ਕਿ "ਖਲੀਫ਼ਾ ਦੇ ਸਿਪਾਹੀ" ਨੇ ਬਰਤਾਨਵੀ ਸੰਸਦ ਉਤੇ ਹਮਲੇ ਨੂੰ ਅੰਜ਼ਾਮ ਦਿੱਤਾ।
ਲਾਈਫ ਓਕੇ ਟੀਵੀ ਚੈਨਲ 'ਤੇ ਚੱਲਦੇ ਲੜੀਵਾਰ ਮਹਾਰਾਜਾ ਰਣਜੀਤ ਸਿੰਘ ਵਿਚ ਗੁਰਬਾਣੀ ਦੇ ਗਲਤ ਉਚਾਰਨ ਅਤੇ ਸਿੱਖ ਇਤਿਹਾਸ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦੇ ਮਾਮਲੇ 'ਚ ਸਿੱਖ ਚੇਤਨਾ ਮੰਚ ਵਲੋਂ ਥਾਣਾ ਕਾਹਨੂੰਵਾਨ ਵਿਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।