Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 2, 2017

ਜਲੰਧਰ ਪੁਲਿਸ ਨੇ ਨਾਭਾ ਜੇਲ੍ਹ ਤੋਂ ਫਰਾਰ ਹੋਏ ਇੱਕ ਹੋਰ ਹਵਾਲਾਤੀ ਅਮਨਦੀਪ ਢੋਟੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਇਸ ਨੂੰ ਬੀਤੀ ਰਾਤ ਜਲੰਧਰ ਦੇ ਪੀਏਪੀ ਚੌਕ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਦੇ ਦਾਅਵਾ ਮੁਤਾਬਕ ਇਸ ਕੋਲੋਂ 32 ਬੋਰ ਰਿਵਾਲਵਰ, ਸੱਤ ਕਾਰਤੂਸ, 4 ਸਿਮ ਬਰਾਮਦ ਕੀਤੇ ਗਏ ਹਨ।
ਨਿਰਪੱਖ ਲੋਕ ਟ੍ਰਿਬਿਊਨਲ ਵੱਲੋਂ ਅੰਮ੍ਰਿਤਸਰ ਸਾਹਿਬ ਵਿਖੇ ਪੰਜਾਬ ਵਿੱਚ ਲਾਵਾਰਿਸ ਲਾਸ਼ਾਂ ਕਹਿ ਕੇ ਖਪਾਏ ਗਏ ਨੌਜਵਾਨਾਂ ਦੇ ਪਰਵਾਰਾਂ ਦੀਆਂ ਗਵਾਹੀਆਂ ਦਰਜ਼ ਕੀਤੀਆਂ ਜਾ ਰਹੀਆਂ ਹਨ। ਇਸ ਟ੍ਰਿਬਿਊਨਲ ਵਿੱਚ ਭਾਰਤੀ ਸੁਪਰੀਕ ਕੋਰਟ ਦੇ ਸਾਬਕਾ ਜੱਜ ਏ.ਕੇ. ਗਾਂਗੁਲੀ, ਸੀਨੀਅਰ ਵਕੀਲ ਕੋਲਿਨ ਗਨਸਾਲਵਿਸ, ਮਣੀਪੁਰ ਤੋਂ ਮਨੁੱਖੀ ਹੱਕਾਂ ਦੇ ਕਾਰਕੁੰਨ ਬਬਲੂ ਲੋਟੋਂਗਮ, ਝਾੜਖੰਡ ਤੋਂ ਮਨੁੱਕੀ ਹੱਕਾਂ ਦੀ ਕਾਰਕੁੰਨ ਸੋਨੀ ਸੋਰੀ, ਤਪਨ ਬੋਸ (ਦੱਖਣੀ ਏਸ਼ੀਆ ਮਨੁੱਖੀ ਹੱਕ ਮੰਚ), ਬੀਬੀ ਪਰਮਜੀਤ ਕੌਰ ਖਾਲੜਾ (ਖਾਲੜਾ ਮਿਸ਼ਨ ਕਮੇਟੀ), ਪ੍ਰਵੀਨਾ ਅਹੰਗਰ (ਕਸ਼ਮੀਰ ਵਿੱਚ ਲਾਪਤਾ ਕੀਤੇ ਲੋਕਾਂ ਦੇ ਮਾਪਿਆਂ ਦੀ ਜਥੇਬੰਦੀ) ਅਤੇ ਕਵਿਤਾ ਸ਼੍ਰੀਵਾਸਤਵ (ਪੀਪਲਜ਼ ਯੂਨੀਅਨ ਫਾਰ ਸਿਵਲ ਲਿਬਰਟੀਜ਼) ਵੱਲੋਂ ਇਨ੍ਹਾਂ ਮਾਮਲਿਆਂ ਵਿਚ ਗਵਾਹੀਆਂ ਸੁਣੀਆਂ ਜਾ ਰਹੀ ਹਨ।
ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੰਜਾਬ ਸਰਕਾਰ ਵੱਲੋਂ ਪਿੰਡ ਟੌਹੜਾ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਦੀ 13ਵੀਂ ਬਰਸੀ ਉੱਤੇ ਕਰਵਾਏ ਰਾਜ ਪੱਧਰੀ ਸਮਾਗਮ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਬੇਅਦਬੀ ਦੇ ਦੋਸ਼ੀਆਂ ਨੂੰ ਨਾ ਫੜਨ ਤੋਂ ਇੰਜ ਜਾਪਦਾ ਹੈ ਕਿ ਇਹ ਘਟਨਾਵਾਂ ਪਿਛਲੀ ਸਰਕਾਰ ਦੀ ਸ਼ਹਿ ਉੱਤੇ ਹੀ ਹੋਈਆਂ ਹੋਣ।
ਸਿਆਸੀ ਸਿੱਖ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਥਾਣਾ ਖਰੜ ਦੀ ਪੁਲਿਸ ਨੇ ਭਾਈ ਹਵਾਰਾ 'ਤੇ 15/6/2005 ਨੂੰ ਐਫ.ਆਈ.ਆਰ. ਨੰ: 144 ਤਹਿਤ ਇਕ ਕੇਸ ਦਰਜ ਕੀਤਾ ਸੀ। ਇਸ ਕੇਸ ਵਿਚ ਅਸਲਾ ਐਕਟ ਦੀ ਧਾਰਾ 25, ਧਮਾਕਾਖੇਜ਼ ਸਮੱਗਰੀ (ਬਰੂਦ) ਦੀ ਧਾਰਾ 4/5 ਲਈ ਗਈ ਸੀ। ਪਰ ਕੇਸ ਦਰਜ ਹੋਣ ਤੋਂ ਬਾਅਦ ਨਾ ਭਾਈ ਹਵਾਰਾ ਨੂੰ ਇਸ ਕੇਸ ਵਿਚ ਕਦੇ ਗ੍ਰਿਫਤਾਰ ਕੀਤਾ ਗਿਆ ਨਾ ਹੀ ਕਦੇ ਇਸ ਕੇਸ 'ਚ ਭਾਈ ਹਵਾਰਾ ਦੀ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।