Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 3, 2017

ਰੂਸੀ ਸ਼ਹਿਰ ਸੈਂਟ ਪੀਟਰਸਬਰਗ 'ਚ ਇਕ ਮੈਟਰੋ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਰੂਸੀ ਪ੍ਰਧਾਨ ਮੰਤਰੀ ਦਿਮਿਤਰੀ ਮੇਦਵੇਦੇਵ ਨੇ ਇਸ ਨੂੰ 'ਦਹਿਸ਼ਤੀ' ਹਮਲਾ ਦੱਸਿਆ ਹੈ।
ਜੈਪੁਰ ਦੇ ਮਹਾਂਵੀਰ ਪਬਲਿਕ ਸਕੂਲ ਵਿੱਚ ਆਈਆਈਟੀ ਦੀ ਪ੍ਰੀਖਿਆ ਵਿੱਚ ਬੈਠਣ ਲਈ ਜਸਵਿੰਦਰ ਸਿੰਘ ਨਾਂ ਦੇ ਗੁਰਸਿੱਖ ਨੌਜਵਾਨ ਨੂੰ ਕਕਾਰ ਉਤਾਰਨ ਲਈ ਮਜਬੂਰ ਕੀਤਾ ਗਿਆ।
ਦਿੱਲੀ ਨਿਗਮ ਚੋਣਾਂ ਦੌਰਾਨ ਟਿਕਟ ਦੀ ਵੰਡ ਨੂੰ ਲੈ ਕੇ ਆਮ ਆਦਮੀ ਪਾਰਟੀ 'ਤੇ ਕਈ ਤਰ੍ਹਾਂ ਦੇ ਦੋਸ਼ ਲੱਗ ਰਹੇ ਹਨ। ਇਸੇ ਤਹਿਤ 'ਆਪ' ਦੀ ਇਕ ਵਰਕਰ ਨੇ ਤਿਲਕ ਨਗਰ ਰੋਡ ਸ਼ੋਅ ਦੌਰਾਨ ਪਾਰਟੀ ਆਗੂ ਸੰਜੈ ਸਿੰਘ ਨੂੰ ਚਪੇੜ ਮਾਰ ਦਿੱਤੀ। ਜਿਸ ਦੇ ਚਲਦਿਆਂ ਸੰਜੇ ਸਿੰਘ ਨੂੰ ਰੋਡ ਸ਼ੋਅ ਰੱਦ ਕਰਨਾ ਪਿਆ। ਦਰਅਸਲ 'ਆਪ' ਵਰਕਰ ਸਿਮਰਨ ਬੇਦੀ ਨੇ ਦੋਸ਼ ਲਾਇਆ ਕਿ ਉਹ ਪਾਰਟੀ ਨਾਲ ਕਈ ਸਾਲਾਂ ਤੋਂ ਜੁੜੀ ਹੋਈ। ਪਰ ਜਦੋਂ ਉਸ ਨੇ ਤਿਲਕ ਨਗਰ ਤੋਂ ਨਿਗਮ ਚੋਣਾਂ ਲਈ ਟਿਕਟ ਮੰਗੀ ਤਾਂ ਉਸ ਤੋਂ ਪੈਸੇ ਮੰਗੇ ਗਏ। ਜਿਸ ਤੋਂ ਨਿਰਾਸ਼ ਹੋ ਕੇ ਉਸ ਨੇ ਸੰਜੇ ਸਿੰਘ ਨੂੰ ਥੱਪੜ ਮਾਰਿਆ ਹੈ।
ਚੋਣ ਕਮਿਸ਼ਨ ਨੇ ਐਤਵਾਰ ਨੂੰ ਕਿਹਾ ਹੈ ਕਿ ਜੇਕਰ ਆਮ ਆਦਮੀ ਪਾਰਟੀ ਪੰਜਾਬ 'ਚ ਪਈਆਂ ਵੋਟਾਂ ਦੀ ਚੋਣ ਨਿਸ਼ਾਨ ਦੇ ਪਰਚਿਆਂ ਵਾਲੇ ਅੰਕੜੇ ਸਮੇਤ ਜਾਂਚ ਕਰਵਾਉਣਾ ਚਾਹੁੰਦੀ ਹੈ ਤਾਂ ਉਸ ਨੂੰ ਸੂਬੇ ਦੀ ਹਾਈ ਕੋਰਟ 'ਚ ਜਾਣ ਦੀ ਪੂਰੀ ਆਜ਼ਾਦੀ ਹੈ। ਚੋਣ ਕਮਿਸ਼ਨ ਨੇ ਸਖ਼ਤ ਸ਼ਬਦਾਂ ਰਾਹੀਂ ਆਮ ਆਦਮੀ ਪਾਰਟੀ ਨੂੰ ਕਿਹਾ ਕਿ ਉਸ ਨੂੰ ਇਸ ਗੱਲ ਦੀ ਸਮੀਖਿਆ ਕਰਨੀ ਚਾਹੀਦੀ ਹੈ ਕਿ ਉਨ੍ਹਾਂ ਦੀ ਪਾਰਟੀ ਪੰਜਾਬ 'ਚ ਆਸ ਮੁਤਾਬਕ ਪ੍ਰਦਰਸ਼ਨ ਕਿਉਂ ਨਹੀਂ ਕਰ ਸਕੀ ਤੇ ਪਾਰਟੀ ਦੇ ਅਸੰਤੁਸ਼ਟ ਪ੍ਰਦਰਸ਼ਨ ਲਈ ਈ.ਵੀ.ਐਮ. ਮਸ਼ੀਨਾਂ ਦੀ ਭਰੇਸੋਯੋਗਤਾ 'ਤੇ ਸਵਾਲ ਚੁੱਕਣਾ ਗਲਤ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।