Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 22, 2017

ਵਾਰਾਣਸੀ ਦੇ ਜ਼ਿਲ੍ਹਾ ਮੈਜਿਸਟਰੇਟ ਯੋਗੇਸ਼ਵਰ ਰਾਮ ਮਿਸ਼ਰਾ ਅਤੇ ਸੀਨੀਅਰ ਪੁਲਿਸ ਕਪਤਾਨ ਨਿਤਿਨ ਤਿਵਾਰੀ ਨੇ ਇਸ ਮਾਮਲੇ 'ਚ ਇਕ ਸਾਂਝਾ ਹੁਕਮ ਜਾਰੀ ਕੀਤਾ ਹੈ।
ਕਸ਼ਮਰੀ ਦੇ ਰਾਇਸੀ ਜ਼ਿਲ੍ਹੇ 'ਚ 'ਗਊ ਰੱਖਿਅਕਾਂ' ਵਲੋਂ ਕੀਤੇ ਗਏ ਹਮਲੇ 'ਚ ਪੰਜ ਲੋਕਾਂ ਸਣੇ ਇਕ ਨੌ ਸਾਲ ਦੀ ਬੱਚੀ ਵੀ ਜ਼ਖਮੀ ਹੋ ਗਈ ਹੈ। ਇਹ ਵਾਰਦਾਤ ਉਸ ਵੇਲੇ ਹੋਈ ਜਦੋਂ ਇਕ ਵਣਜਾਰਾ ਪਰਿਵਾਰ ਆਪਣੇ ਪਸ਼ੂਆਂ ਨੂੰ ਲੈ ਕੇ ਤਲਵਾੜਾ ਇਲਾਕੇ ਤੋਂ ਜਾ ਰਿਹਾ ਸੀ। ਉਸੇ ਦੌਰਾਨ ਗਊ ਰੱਖਿਅਕਾਂ ਦੀ ਇਕ ਟੋਲੀ ਨੇ ਉਨ੍ਹਾਂ ਨੂੰ ਰੋਕ ਕੇ ਮਾਰ-ਕੁੱਟ ਸ਼ੁਰੂ ਕਰ ਦਿੱਤੀ।
ਸ਼੍ਰੋਮਣੀ ਕਮੇਟੀ ਵਲੋਂ ਗਿਆਨੀ ਗੁਰਮੁੱਖ ਸਿੰਘ ਨੂੰ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਫਾਰਗ ਕਰਨ ਦੇ ਫੈਸਲੇ ਉਤੇ ਸਵਾਲ ਖੜ੍ਹੇ ਕਰਦਿਆਂ ਦਲ ਖਾਲਸਾ ਨੇ ਕਿਹਾ ਗਿਆਨੀ ਗੁਰਬਚਨ ਸਿੰਘ ਸਮੇਤ ਬਾਕੀ ਦੋ ਜਥੇਦਾਰਾਂ ਉਤੇ ਕਮੇਟੀ ਦੀ ਮਿਹਰਬਾਨੀ ਅਜੇ ਵੀ ਕਿਉਂ ਬਰਕਰਾਰ ਹੈ ਜਦਕਿ ਤਿੰਨੇ ਜਥੇਦਾਰ ਇਕੋ ਜੁਰਮ ਦੇ ਬਰਾਬਰ ਦੇ ਕਸੂਰਵਾਰ ਹਨ। ਜਥੇਬੰਦੀ ਨੇ ਸ਼੍ਰੋਮਣੀ ਕਮੇਟੀ ਵਲੋਂ ਪੰਥਕ ਸੰਸਥਾਵਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਿਨਾਂ ਅਗਲਾ ਕਾਰਜਕਾਰੀ ਜਥੇਦਾਰ ਗ੍ਰੰਥੀ ਸ਼੍ਰੇਣੀ ਵਿੱਚੋਂ ਨਿਯੁਕਤ ਕਰਨ ਦੇ ਫੈਸਲੇ ਨੂੰ ਦੂਜੀ ਵੱਡੀ ਗਲਤੀ ਦਸਿਆ ਹੈ।
ਆਮ ਆਦਮੀ ਪਾਰਟੀ ਸ਼ੁਕਰਵਾਰ ਨੂੰ ਪੰਜਾਬ ਟੈਕਨੀਕਿਲ ਐਜੂਕੇਸ਼ਨ ਵਿਭਾਗ ਵਲੋਂ ਬਰਖਾਸਤ ਕੀਤੇ ਡਾਟਾ ਐਂਟਰੀ ਅਪਰੇਟਰਾਂ ਦੇ ਹੱਕ ਵਿਚ ਡੱਟ ਗਈ। ਪੰਜਾਬ ਟੈਕਨੀਕਿਲ ਐਜੂਕੇਸ਼ਨ ਬੋਰਡ ਚੰਡੀਗੜ੍ਹ ਦੇ ਦਫਤਰ ਸਾਹਮਣੇ ਧਰਨੇ ‘ਤੇ ਬੈਠੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਵਿਚ ਵ੍ਹਿਪ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਹਰ ਘਰ ਵਿਚ ਇਕ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਆਉਦਿਆਂ ਹੀ ਉਨ੍ਹਾਂ ਨੇ ਲੋਕਾਂ ਤੋਂ ਨੌਕਰੀਆਂ ਖੋਹਣੀਆਂ ਸ਼ੁਰੂ ਕਰ ਦਿੱਤੀਆਂ ਹਨ।
ਹਰਿਦੁਆਰ ਦੇ ਗੁਰਦੁਆਰਾ ਗਿਆਨ ਗੋਦੜੀ ਦੀ ਸਥਾਪਨਾ ਲਈ ਯਤਨਸ਼ੀਲ ਸੰਗਤਾਂ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫਦ ਨੇ ਰਿਸ਼ੀਕੇਸ਼ ਵਿਖੇ ਮੁਲਾਕਾਤ ਕੀਤੀ। ਦਿੱਲੀ ਕਮੇਟੀ ਵਲੋਂ ਜਾਰੀ ਇਕ ਪ੍ਰੈਸ ਬਿਆਨ 'ਚ ਦੱਸਿਆ ਗਿਆ ਕਿ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੇ ਆਦੇਸ਼ ’ਤੇ ਤਥਾਂ ਦੀ ਜਾਣਕਾਰੀ ਲੈਣ ਗਏ ਵਫਦ ਦੀ ਅਗਵਾਹੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਕੁਲਮੋਹਨ ਸਿੰਘ ਨੇ ਕੀਤੀ। ਵਫਦ ’ਚ ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ, ਲੇਖਕ ਹਰਭਜਨ ਸਿੰਘ ਤੇ ਨੌਜਵਾਨ ਆਗੂ ਭੂਪਿੰਦਰ ਪਾਲ ਸਿੰਘ ਅਤੇ ਡਾ. ਪੁੰਨਪ੍ਰੀਤ ਸਿੰਘ ਮੌਜੂਦ ਸਨ।
ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਮੰਗ ਕੀਤੀ ਕਿ ਸੂਬੇ ਵਿਚਲੀ ਕਾਂਗਰਸ ਸਰਕਾਰ ਬਿਜਲੀ ਦੀ ਪੈਦਾਵਾਰ ਅਤੇ ਲਾਗਤ ਸੰਬੰਧੀ ਇਕ ਸਫੇਦ ਪੱਤਰ ਜਾਰੀ ਕਰਕੇ ਲੋਕਾਂ ਨੂੰ ਇਸ ਸੰਬੰਧੀ ਜਾਣਕਾਰੀ ਦੇਵੇ।
ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਸੁਰਿੰਦਰ ਗੁਪਤਾ ਨੇ ਅੱਜ ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਮੁਕੱਦਮਾ ਨੰਬਰ 103 ਮਿਤੀ 28 ਸਤੰਬਰ 2009, ਅਧੀਨ ਧਾਰਾ 17, 18, 20 ਗ਼ੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, 25 ਅਸਲਾ ਐਕਟ, ਥਾਣਾ ਭੋਗਪੁਰ ਦੇ ਕੇਸ ਵਿਚ ਜ਼ਮਾਨਤ ਦੇ ਦਿੱਤੀ ਹੈ।
ਭਾਰਤੀ ਰੱਖਿਆ ਮੰਤਰੀ ਅਰੁਣ ਜੇਤਲੀ ਨੇ ਦਾਅਵਾ ਕੀਤਾ ਸੀ ਕਿ ਕੈਨੇਡਾ ਦੇ ਓਂਟਾਰੀਓ ਸੂਬੇ ਦੀ ਪਾਰਲੀਮੈਂਟ ਨੇ 1984 ਸਿੱਖ ਕਤਲੇਆਮ ਨੂੰ 'ਨਸਲਕੁਸ਼ੀ' ਵਜੋਂ ਮਾਨਤਾ ਦੇਣਾ ਗੱਲ ਨੂੰ ਵਧਾ ਚੜ੍ਹਾ ਕੇ ਪੇਸ਼ ਕਰਨ ਦੇ ਬਰਾਬਰ ਹੈ। ਜਦਕਿ ਦਿੱਲੀ ਵਿਧਾਨ ਸਭਾ ਨੇ 30 ਜੂਨ, 2015 ਨੂੰ ਸਰਬਸੰਮਤੀ ਨਾਲ 1984 ਕਤਲੇਆਮ ਨੂੰ 'ਨਸਲਕੁਸ਼ੀ' ਮੰਨਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।