Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 7, 2017

ਗ੍ਰੇਵਸ਼ੈਮ (ਯੂ.ਕੇ.) ਦੇ ਪਹਿਲੇ ਸਿੱਖ ਮੇਅਰ ਰਹੇ ਸ. ਤਨਮਨਜੀਤ ਸਿੰਘ ਢੇਸੀ ਨੂੰ ਸਲੋਹ ਸੰਸਦੀ ਹਲਕੇ ਤੋਂ ਲੇਬਰ ਪਾਰਟੀ ਦਾ ਉਮੀਦਵਾਰ ਬਣਾਏ ਜਾਣ 'ਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇੰਗਲੈਂਡ ਵਸਦੇ ਸਮੂਹ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਬਰਤਾਨਵੀ ਸੰਸਦ ਵਿੱਚ ਪਹਿਲੀ ਵਾਰ ਕਿਸੇ ਦਸਤਾਰਧਾਰੀ ਸਿੱਖ ਨੂੰ ਆਪਣੇ ਨੁਮਾਇੰਦੇ ਵਜੋਂ ਭੇਜਣ ਲਈ ਡਟ ਕੇ ਸ. ਢੇਸੀ ਦੀ ਮੱਦਦ ਕਰਨ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੌਰਾਨ ਗ਼ੈਰ ਰਜਿਸਟਰਡ ਦਲਾਂ ਤੇ ਜਥੇਬੰਦੀਆਂ ਨੂੰ ਚੋਣ ਨਿਸ਼ਾਨ ਜਾਰੀ ਕਰਨ ਦੇ ਮਾਮਲੇ ਵਿੱਚ ਸਮੇਂ ਸਿਰ ਜਵਾਬ ਨਾ ਦੇਣ ਉਤੇ ਤੀਸ ਹਜ਼ਾਰੀ ਅਦਾਲਤ ਨੇ ਗੁਰਦੁਆਰਾ ਚੋਣ ਡਾਇਰੈਕਟੋਰੇਟ ਨੂੰ ਝਾੜ ਪਾਈ। ਇਸ ਕੇਸ ਦੀ ਅਗਲੀ ਸੁਣਵਾਈ 29 ਜੁਲਾਈ ਨੂੰ ਹੋਵੇਗੀ।
ਪਟਿਆਲਾ ਦੇ ਸਾਬਕਾ ਬਾਦਲ ਦਲ ਦੇ ਮੇਅਰ ਜਸਪਾਲ ਸਿੰਘ ਦੇ ਪੁੱਤਰ ਅਤੇ ਯੂਥ ਅਕਾਲੀ ਦਲ ਬਾਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਕੈਪਟਨ ਪ੍ਰੀਤਇੰਦਰ ਸਿੰਘ ਨੂੰ ਅਦਾਲਤ ਵੱਲੋਂ ਇਰਾਦਾ ਕਤਲ ਦੇ ਕੇਸ ‘ਚ ਭਗੌੜਾ ਕਰਾਰ ਦੇ ਦਿੱਤਾ ਗਿਆ ਹੈਙ ਇਹ ਕਾਰਵਾਈ ਵਧੀਕ ਸੈਸ਼ਨ ਜੱਜ ਨਵਲ ਕੁਮਾਰ ਦੀ ਅਦਾਲਤ ਨੇ ਕੀਤੀ। ਇਰਾਦਾ ਕਤਲ ਦਾ ਇਹ ਕੇਸ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਤਰਵਿੰਦਰ ਸਿੰਘ ਲੱਕੀ ‘ਤੇ ਹੋਏ ਹਮਲੇ ਨਾਲ ਸਬੰਧਤ ਹੈ। ਇਸ ਸਬੰਧੀ 8 ਜਨਵਰੀ 2014 ਨੂੰ ਥਾਣਾ ਕੋਤਵਾਲੀ ਵਿੱਚ ਧਾਰਾ 308 ਤਹਿਤ ਕੇਸ ਦਰਜ ਹੋਇਆ ਸੀ। ਫੇਰ ਤਫ਼ਤੀਸ਼ ਦੌਰਾਨ ਇਹ ਧਾਰਾ 325 ਵਿੱਚ ਤਬਦੀਲ ਹੋ ਗਿਆ।
ਗਿਆਨੀ ਗੁਰਬਚਨ ਸਿੰਘ ਨੇ ਹਰਿਦੁਆਰ ਸਥਿਤ ਗੁਰੂ ਨਾਨਕ ਸਾਹਿਬ ਨਾਲ ਸਬੰਧਤ ਗੁਰਦੁਆਰੇ ਦੀ ਮੁੜ੍ਹ ਉਸਾਰੀ ਦੀ ਮੁਹਿੰਮ ਲਈ ਸਮੁੱਚੀ ਕੌਮ ਨੂੰ ਇਕ ਮੰਚ ’ਤੇ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਇਸ ਤਹਿਤ ਦੇਸ਼-ਵਿਦੇਸ਼ ਦੀ ਸੰਗਤ ਨੂੰ 14 ਮਈ ਨੂੰ ਆਪੋ-ਆਪਣੇ ਨਗਰ ਦੇ ਗੁਰਦੁਆਰਿਆਂ ਜਾਂ ਘਰਾਂ ਵਿੱਚ ਜਪੁਜੀ ਸਾਹਿਬ ਦੇ ਪਾਠ ਅਤੇ ਅਰਦਾਸ ਕਰਨ ਦੀ ਅਪੀਲ ਕੀਤੀ ਗਈ, ਜਿਸ ਮਗਰੋਂ ਅਗਲਾ ਸਾਂਝਾ ਪ੍ਰੋਗਰਾਮ ਜਾਰੀ ਕੀਤਾ ਜਾਵੇਗਾ।
ਆਸਟਰੇਲੀਆ ਪਰਵਾਸੀਆਂ ਦੇ ਮਾਪਿਆਂ ਲਈ ਸਮੇਂ-ਸਮੇਂ 'ਤੇ ਵੀਜ਼ੇ ਸ਼ੁਰੂ ਕਰਨ ਦੀ ਮੰਗ ਜਲਦ ਪੂਰੀ ਕਰਨ ਜਾ ਰਿਹਾ ਹੈ ਪਰ ਸੱਤਾਧਾਰੀ ਲਿਬਰਲ ਪਾਰਟੀ 'ਬਾਹਰਲਿਆਂ' ਦੀ ਇਸ ਪਰਿਵਾਰਿਕ ਲੋੜ ਨੂੰ ਸਰਕਾਰੀ ਖ਼ਜ਼ਾਨੇ ਲਈ ਮੋਟੀ ਕਮਾਈ ਦੇ ਸਾਧਨ ਵੱਜੋਂ ਵੀ ਵਰਤਣ ਜਾ ਰਹੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।