Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 9, 2017

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਆਪੋ ਆਪਣੇ ਨੇੜਲੇ ਗੁਰਦਆਰਾ ਸਾਹਿਬਨ ਵਿੱਚ 14 ਮਈ ਨੂੰ ਸਵੇਰੇ 9 ਵਜੇ ਜਪੁਜੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਸਮਾਗਮਾਂ ਵਿੱਚ ਸ਼ਾਮਲ ਹੋਣ।
ਇਸ ਮਹੀਨੇ ਦੇ ਸ਼ੁਰੂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਸਿਕਲੀਗਰ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਸੋਮਵਾਰ ਨੂੰ ਮੰਗ ਕੀਤੀ ਕਿ ਸਿਕਲੀਗਰ ਸਿੱਖਾਂ ਪ੍ਰਤੀ ਵਿਤਕਰੇਪੂਰਨ ਵਿਹਾਰ ਅਤੇ ਉਨ੍ਹਾਂ ਨਾਲ ਹੋ ਰਹੇ ਮਾੜੇ ਦੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ "ਡੂੰਘੇ ਦੁੱਖ" ਦਾ ਪ੍ਰਗਟਾਵਾ ਕੀਤਾ ਹੈ ਕਿ ਨਵੀਂ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ 'ਚ ਵਾਧਾ ਹੋਇਆ ਹੈ। ਬਾਦਲ ਦਲ ਨੇ ਲਿਖਤੀ ਬਿਆਨ (ਜਿਸਦੀ ਕਾਪੀ ਸਿੱਖ ਸਿਆਸਤ ਨਿਊਜ਼ ਕੋਲ ਹੈ) ਜਾਰੀ ਕਰਕੇ ਕਾਂਗਰਸ ਸਰਕਾਰ ਨੂੰ ਕਿਹਾ ਕਿ ਉਹ ਬੇਅਦਬੀ ਦੀਆਂ ਘਟਨਾਵਾਂ ਦੇ ਕੇਸਾਂ ਨੂੰ ਸੁਲਝਾ ਕੇ ਅਤੇ ਦੋਸ਼ੀਆਂ ਨੂੰ ਸਾਹਮਣੇ ਲਿਆ ਕੇ ਲੋਕਾਂ ਵਿਚ ਭਰੋਸਾ ਪੈਦਾ ਕਰਨ।
ਪੰਜਾਬ ਸਰਕਾਰ ਨੇ ਸੋਮਵਾਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਸਪੱਸ਼ਟ ਕੀਤਾ ਕਿ ਜੇ ਆਸ਼ੂਤੋਸ਼ ਨੂਰਮਹਿਲ ਵਾਲੇ ਦੀ ਲਾਸ਼ ਨੂੰ ਸੰਭਾਲ ਕੇ ਰੱਖਿਆ ਜਾਂਦਾ ਹੈ ਤਾਂ ਉਸ ਨੂੰ ਕੋਈ ਇਤਰਾਜ਼ ਨਹੀਂ ਹੈ।
ਪੰਜਾਬ ਸਰਕਾਰ ਨੇ ਸੋਮਵਾਰ ਡੀਐੱਸਪੀ ਪੱਧਰ ਦੇ 41 ਅਫ਼ਸਰ ਤਬਦੀਲ ਕੀਤੇ ਹਨ। ਨਵੀਆਂ ਤਾਇਨਾਤੀਆਂ ਵਿੱਚ ਦਵਿੰਦਰ ਸਿੰਘ ਨੂੰ ਡੀਐੱਸਪੀ ਜੈਤੋ, ਬਲਵਿੰਦਰ ਇਕਬਾਲ ਸਿੰਘ ਨੂੰ ਡੀਐੱਸਪੀ ਹੈੱਡਕੁਆਰਟਰ (ਜਲੰਧਰ ਦਿਹਾਤੀ),
ਮੁੱਖ ਮੰਤਰੀ ਬਣਨ ਉਪਰੰਤ ਪਹਿਲੀ ਵਾਰ ਦਰਬਾਰ ਸਾਹਿਬ ਸਾਹਿਬ ਮੱਥਾ ਟੇਕਣ ਪੁੱਜੇ ਕੈਪਟਨ ਅਮਰਿੰਦਰ ਸਿੰਘ ਦੀ ਫੇਰੀ ਨੂੰ ਸੁਰੱਖਿਆ ਦੇ ਨਾਮ ਹੇਠ ਜ਼ਬਰਦਸਤ ਪੁਲਿਸ ਘੇਰਾ ਸਾਫ ਨਜ਼ਰ ਆਇਆ। ਹਾਲਾਤ ਐਨੇ ਬਦਤਰ ਤੇ ਨਾਜ਼ੁਕ ਸਨ ਕਿ ਦਰਬਾਰ ਸਾਹਿਬ ਦੀ ਪਰਕਰਮਾ ਵਿੱਚ ਅਤੇ ਕੰਪਲੈਕਸ ਦੇ ਬਾਹਰ ਪੁਲਿਸ ਦੇ ਵਰਦੀਧਾਰੀ ਤੇ ਸਾਦਾ ਵਰਦੀ ਮੁਲਾਜ਼ਮ ਬਾਰ-ਬਾਰ ਕਾਂਗਰਸੀ ਵਰਕਰਾਂ ਤੇ ਮੀਡੀਆ ਨਾਲ ਝਗੜਦੇ ਨਜ਼ਰ ਆਏ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।