Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 12, 2017

ਅੱਜ (12 ਮਈ, ਸ਼ੁੱਕਰਵਾਰ) ਲੁਧਿਆਣਾ ਦੇ ਐਡੀਸ਼ਨਲ ਸੈਸ਼ਨਜ਼ ਜੱਜ ਅਤੁਲ ਕਸਾਨਾ ਦੀ ਅਦਾਲਤ ਵਲੋਂ ਤਿਹਾੜ ਜੇਲ੍ਹ ਨੰਬਰ ਤਿੰਨ, ਨਵੀਂ ਦਿੱਲੀ ਵਿਚ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਉੱਪਰ ਵੀਡੀਓ ਕਾਨਫਰੰਸਿੰਗ ਰਾਹੀਂ ਚਾਰਜ ਲਾਏ ਗਏ ਹਨ ਅਤੇ ਅਗਲੀ ਤਰੀਕ 5 ਜੂਨ 2017 ਗਵਾਹੀਆਂ ਲਈ ਮੁਕੱਰਰ ਕੀਤੀ ਗਈ ਹੈ।
ਅੱਜ ਚੰਡੀਗੜ੍ਹ ਵਿਖੇ ਉੱਤਰੀ ਜ਼ੋਨਲ ਕੌਂਸਲ ਦੀ 28ਵੀਂ ਮੀਟਿੰਗ ਹੋਈ। ਇਸ ਮੀਟਿੰਗ ਦੀ ਮੇਜ਼ਬਾਨੀ ਪੰਜਾਬ ਨੇ ਕੀਤੀ। ਮੀਟਿੰਗ ਉਪਰੰਤ ਪੰਜਾਬ ਸਰਕਾਰ ਵਲੋਂ ਜਾਰੀ ਪ੍ਰੈਸ ਬਿਆਨ 'ਚ ਜਾਣਕਾਰੀ ਦਿੱਤੀ ਗਈ ਕਿ ਮੀਟਿੰਗ ਵਿਚ ਪੰਜਾਬ ਅਤੇ ਹਰਿਆਣਾ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮਸਲੇ 'ਤੇ ਗੱਲਬਾਤ ਲਈ ਤਿਆਰ ਹਨ।
ਬਰੈਂਪਟਨ ਦੇ ਵਿਧਾਇਕ ਅਤੇ ਓਨਟਾਰੀਓ ਸੂਬਾਈ ਡੈਮੋਕਰੇਟਿਕ ਪਾਰਟੀ ਦੇ ਡਿਪਟੀ ਆਗੂ ਜਗਮੀਤ ਸਿੰਘ ਹੁਣ ਮੁਲਕ ਦੇ ਪਾਰਟੀ ਆਗੂ ਬਣਨ ਦੀ ਦੌੜ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਸ ਤੋਂ ਇਲਾਵਾ ਚਾਰ ਹੋਰ ਉਮੀਦਵਾਰ ਇਸ ਲੀਡਰਸ਼ਿਪ ਦੀ ਦੌੜ ’ਚ ਸ਼ਾਮਲ ਹਨ। ਸੂਤਰਾਂ ਮੁਤਾਬਕ ਉਹ ਆਪਣੇ ਇਸ ਫ਼ੈਸਲੇ ਦਾ ਜਨਤਕ ਤੌਰ ’ਤੇ ਐਲਾਨ ਅਗਲੇ ਹਫ਼ਤੇ ਵਿਸ਼ੇਸ਼ ਇਕੱਠ ਦੌਰਾਨ ਕਰਨਗੇ।
ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਨੇ ਆਮ ਆਦਮੀ ਦੇ ਕੁਝ ਵਰਕਰਾਂ ਤੋਂ ਆਪਣੀ ਜਾਨ ਨੂੰ ਖ਼ਤਰਾ ਦੱਸਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਹ ਵੀਰਵਾਰ ਨੂੰ ਲੁਧਿਆਣਾ ਸਥਿਤ ਰਿਹਾਇਸ਼ ’ਤੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਤਿੰਨ ਭਾਸ਼ਾਵਾਂ ਵਿੱਚ ਛਾਪੇ ਗਏ ਮਹਾਨ ਕੋਸ਼ ਦੀ ਵਿਕਰੀ ’ਤੇ ਬੀਤੇ ਕੱਲ੍ਹ (ਵੀਰਵਾਰ) ਪਾਬੰਦੀ ਲਗਾ ਦਿੱਤੀ ਹੈ। ਇਸ ਵਿੱਚ ਗਲਤੀਆਂ ਹੋਣ ਸਬੰਧੀ ਅਦਾਲਤ ਨੇ 19 ਮਈ ਨੂੰ ਜਵਾਬ ਮੰਗਿਆ ਸੀ ਪਰ ਯੂਨੀਵਰਸਿਟੀ ਨੇ ਪੇਸ਼ੀ ਤੋਂ ਪਹਿਲਾਂ ਹੀ ਪਾਬੰਦੀ ਲਾ ਦਿੱਤੀ ਹੈ।
ਬਹੁਜਨ ਸਮਾਜ ਪਾਰਟੀ ਦੀ ਸੂਬਾ ਲੀਡਰਸ਼ਿਪ ’ਤੇ ਡੇਢ ਦਹਾਕੇ ਤੋਂ ਕਾਬਜ਼ ਸਾਬਕਾ ਰਾਜ ਸਭਾ ਮੈਂਬਰ ਅਵਤਾਰ ਸਿੰਘ ਕਰੀਮਪੁਰੀ ਨੂੰ ਪਾਰਟੀ ਮੁਖੀ ਮਾਇਆਵਤੀ ਨੇ ਪੰਜਾਬ ਦੀ ਸਿਆਸਤ ਤੋਂ ਲਾਂਭੇ ਕਰ ਦਿੱਤਾ ਹੈ। ਕਰੀਬ ਹਫ਼ਤਾ ਪਹਿਲਾਂ ਲਖਨਊ ਵਿੱਚ ਹੋਈ ਮੀਟਿੰਗ ਦੌਰਾਨ ਇਹ ਗੱਲ ਉੱਭਰ ਕੇ ਸਾਹਮਣੇ ਆਈ ਸੀ ਕਿ ਕਰੀਮਪੁਰੀ ਦੇ ਪੰਜਾਬ ਪ੍ਰਧਾਨ ਰਹਿੰਦਿਆਂ ਬਸਪਾ ਦਾ ਆਧਾਰ ਤੇਜ਼ੀ ਨਾਲ ਸੁੰਗੜਿਆ ਹੈ ਤੇ ਪਾਰਟੀ ਵਿੱਚ ਧੜੇਬੰਦੀ ਵਧੀ ਹੈ। ਕਰੀਮਪੁਰੀ ਨੂੰ ਪੰਜਾਬ ਦੀ ਸਿਆਸਤ ਤੋਂ ਲਾਂਭੇ ਕਰਦਿਆਂ ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੀਆਂ ਪੰਜ ਵਿਧਾਨ ਸਭਾ ਸੀਟਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਬਸਪਾ ਵਿੱਚ ਉਨ੍ਹਾਂ ਦਾ ਵਿਰੋਧੀ ਧੜਾ ਇਸ ਗੱਲ ਤੋਂ ਖੁਸ਼ ਹੈ।
ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਵਫਦ ਨੇ ਅੱਜ (ਵੀਰਵਾਰ) ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਡਵੋਕੇਟ ਐਚ.ਐਸ ਫੂਲਕਾ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨਾਲ ਪੰਜਾਬ ਰਾਜ ਭਵਨ ਵਿਖੇ ਮੁਲਾਕਾਤ ਕੀਤੀ ਅਤੇ ਕੁਝ ਮੁੱਦਿਆਂ ਉਤੇ ਚਰਚਾ ਕੀਤੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।