Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 17, 2017

ਲੋਕ ਇਨਸਾਫ਼ ਪਾਰਟੀ ਦੇ ਲੁਧਿਆਣਾ ਵਿਧਾਨ ਸਭਾ ਹਲਕਿਆਂ ਤੋਂ ਵਿਧਾਇਕ ਭਰਾਵਾਂ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਨੇ ਸਤਲੁਜ ਯਮੁਨਾ ਲਿੰਕ ਨਹਿਰ (ਐੱਸਵਾਈਐੱਲ) ਦੇ ਮੁੱਦੇ ’ਤੇ ਵਿਧਾਨ ਸਭਾ ’ਚ ਗ਼ੈਰ ਸਰਕਾਰੀ ਬਿੱਲ ਪੇਸ਼ ਕਰਨ ਦੀ ਤਿਆਰੀ ਕਰ ਰਹੇ ਹਨ।
ਦਿੱਲੀ ਦੀ ਤਿਹਾੜ ਜੇਲ੍ਹ 'ਚ ਬੰਦ ਸਿਆਸੀ ਸਿੱਖ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਨੇ ਜਰਮਨ ਅਤੇ ਇਟਲੀ 'ਚ ਹੋਈਆਂ ਘਟਨਾਵਾਂ 'ਤੇ ਦੁਖ ਦਾ ਇਜ਼ਹਾਰ ਕੀਤਾ ਹੈ। ਜੇਲ੍ਹ 'ਚ ਮੁਲਾਕਾਤ ਕਰਨ ਵਾਲੇ ਰਾਹੀਂ ਭੇਜੇ ਸੰਦੇਸ਼ 'ਚ ਭਾਈ ਹਵਾਰਾ ਨੇ ਇਹ ਕਿਹਾ ਕਿ ਵਿਚਾਰਾਂ ਦੇ ਮਤਭੇਦ ਨੂੰ ਟਕਰਾਅ 'ਚ ਨਹੀਂ ਬਦਲਣ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮੁੱਦਿਆਂ 'ਤੇ ਸਮੂਹ ਸਿੱਖ ਇਕ ਮਤ ਹਨ ਉਹਨਾਂ ਮੁੱਦਿਆਂ ਦੀ ਸਾਂਝ ਨੂੰ ਮਜਬੂਤ ਕਰ ਕੇ ਕੌਮੀ ਮੰਜ਼ਲ ਵੱਲ ਕਦਮ ਵਧਾਏ ਜਾਣੇ ਚਾਹੀਦੇ ਹਨ।
ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਮੈਂਬਰ ਪਾਰਲੀਮੈਂਟ ਦੀ ਤਰਜ ਉਤੇ ਵਿਧਾਇਕਾਂ ਲਈ ਸਥਾਨਕ ਵਿਕਾਸ ਫੰਡ ਲਈ 3 ਕਰੋੜ ਰੁਪਏ ਸਲਾਨਾ ਦੀ ਮੰਗ ਕੀਤੀ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਚ.ਐਸ. ਫੂਲਕਾ ਅਤੇ ਬਾਕੀ ਵਿਧਾਇਕਾਂ ਨੇ ਇਸ ਸੰਬੰਧੀ ਬਿਲ ਪਾਸ ਲਈ ਸਰਕਾਰ ਤੋਂ ਮੰਗ ਕੀਤੀ।
ਉੱਤਰਾਖੰਡ ਪੁਲਿਸ ਨੇ ਐਤਵਾਰ (14 ਮਈ) ਨੂੰ 25 ਸਿੱਖਾਂ ਨੂੰ ਗ੍ਰਿਫਤਾਰ ਕਰ ਲਿਆ। ਇਹ ਸਿੱਖ ਗੰਗਾ ਦੇ ਕੰਡੇ 'ਤੇ ਗੁਰਦੁਆਰਾ ਗਿਆਨ ਗੋਦੜੀ ਦੀ ਅਜ਼ਾਦੀ ਲਈ ਅਰਦਾਸ ਕਰਨ ਗਏ ਸਨ। ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਨੇ ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਉਸਾਰੀ ਲਈ ਸਿੱਖ ਸੰਗਤਾਂ ਨੂੰ ਜਪੁਜੀ ਸਾਹਿਬ ਦੇ ਪਾਠ ਕਰਨ ਲਈ ਅਪੀਲ ਕੀਤੀ ਸੀ। ਇਨ੍ਹਾਂ ਗ੍ਰਿਫਤਾਰ ਸਿੱਖਾਂ ਵਿਚੋਂ ਇਕ ਸਿੱਖ 'ਤੇ 'ਦੇਸ਼ਧ੍ਰੋਹ' ਦੀ ਧਾਰਾ ਲਾਈ ਗਈ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਹੇਠ ਮੰਗਲਵਾਰ ਨੂੰ ਪੰਜ ਮੈਂਬਰੀ ਵਫ਼ਦ ਨੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਰਾਸ਼ਟਰਪਤੀ ਭਵਨ ਵਿੱਚ ਮੁਲਾਕਾਤ ਕੀਤੀ ਤੇ ਕਈ ਸਿੱਖ ਮੁੱਦਿਆਂ ਬਾਰੇ ਮੰਗ ਪੱਤਰ ਸੌਂਪਿਆ। ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ, ਕਾਰਜਕਾਰਨੀ ਮੈਂਬਰ ਸੁਰਜੀਤ ਸਿੰਘ ਭਿੱਟੇਵੜ, ਅਮਰਜੀਤ ਸਿੰਘ ਚਾਵਲਾ ਅਤੇ ਪਰਮਜੀਤ ਸਿੰਘ ਸਰੋਆ ਸ਼ਾਮਲ ਸਨ।
ਸਿੱਖ ਭਾਈਚਾਰੇ ਦੇ ਯੋਗਦਾਨ ਨੂੰ ਪਛਾਣ ਦੇਣ ਦੇ ਇਰਾਦੇ ਨਾਲ ਸ਼ੁਰੂ ਕੀਤੇ ਕੌਮੀ ਸਿੱਖ ਦਿਹਾੜੇ ਮੌਕੇ ਅਮਰੀਕਾ ਦੇ ਇੰਡੀਆਨਾ ਰਾਜ ਵਿੱਚ ਵਿਸਾਖੀ ਦਾ ਤਿਓਹਾਰ ਮਨਾਇਆ ਗਿਆ। ਇੰਡੀਆਨਾ ਦੇ ਗਵਰਨਰ ਐਰਿਕ ਹੋਲਕੌਂਬ ਨੇ ਕਿਹਾ ਕਿ ਸਿੱਖ ਭਾਈਚਾਰਾ ਰਾਜ ਦੇ ਤਾਣੇ ਬਾਣੇ ਦਾ ਮੂਲ ਹਿੱਸਾ ਬਣ ਗਿਆ ਹੈ। ਰਾਜ ਦੇ ਸਮੁੱਚੇ ਵਿਕਾਸ ਵਿੱਚ ਸਿੱਖ ਭਾਈਚਾਰੇ ਦੇ ਯੋਗਦਾਨ ਨੂੰ ਬਿਆਨ ਕਰਦਿਆਂ ਹੋਲਕੌਂਬ ਨੇ ਕਿਹਾ, ‘ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਸਾਡੇ ਰਾਜ ਵਿੱਚ ਕਈ ਯੋਗਦਾਨ ਪਾਏ ਹਨ ਜਿਨ੍ਹਾਂ ’ਤੇ ਸਾਨੂੰ ਮਾਣ ਹੈ।’ ਅਧਿਕਾਰਤ ਤੌਰ ’ਤੇ ਕੌਮੀ ਸਿੱਖ ਦਿਹਾੜਾ ਬੀਤੇ ਦਿਨ ਮਨਾਇਆ ਗਿਆ।
ਜਰਮਨੀ ਦੇ ਫਰੈਂਕਫਰਟ ਸ਼ਹਿਰ ਦੇ ਗੁਰਦੁਆਰਾ ਸਿੱਖ ਸੈਂਟਰ ਵਿੱਚ ਵਾਪਰੀ ਟਕਰਾਅ ਦੀ ਘਟਨਾ ਤੋਂ ਬਾਅਦ ਗਿਆਨੀ ਗੁਰਬਚਨ ਸਿੰਘ ਨੇ ਇਸ ਮਾਮਲੇ ਦੀ ਜਾਂਚ ਕਰਾਉਣ ਅਤੇ ਦੋਵਾਂ ਧਿਰਾਂ ਨੂੰ ਅਕਾਲ ਤਖ਼ਤ ’ਤੇ 'ਤਲਬ' ਕਰਨ ਦਾ ਫ਼ੈਸਲਾ ਕੀਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।