Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 19, 2017

ਪੀਲੀਭੀਤ ਜ਼ਿਲ੍ਹਾ ਜੇਲ੍ਹ ਵਿੱਚ ਸਾਲ 1994 ਵਿੱਚ 7 ਸਿੱਖ ਕੈਦੀਆਂ ਦੀਆਂ ਹੋਈਆਂ ਹਿਰਾਸਤੀ ਮੌਤਾਂ ’ਤੇ ਅਲਾਹਾਬਾਦ ਹਾਈ ਕੋਰਟ ਨੇ ਵੀਰਵਾਰ ਨੂੰ ਸੂਬਾ ਸਰਕਾਰ ਨੂੰ 7 ਜੁਲਾਈ ਤੱਕ ਜਵਾਬ ਦੇਣ ਲਈ ਕਿਹਾ ਹੈ। ਇਨ੍ਹਾਂ ਹਿਰਾਸਤੀ ਮੌਤਾਂ ਬਾਰੇ ਸੁਖਬੀਰ ਸਿੰਘ, ਗੁਰਨਾਮ ਸਿੰਘ, ਹਰਜਿੰਦਰ ਸਿੰਘ ਕਾਹਲੋਂ ਤੇ ਹੋਰਨਾਂ ਦੀ ਪਟੀਸ਼ਨ ’ਤੇ ਜਸਟਿਸ ਰਮੇਸ਼ ਸਿਨਹਾ ਤੇ ਉਮੇਸ਼ ਚੰਦਰ ਸ੍ਰੀਵਾਸਤਵਾ ਆਧਾਰਤ ਬੈਂਚ ਨੇ ਇਹ ਨੋਟਿਸ ਜਾਰੀ ਕੀਤਾ।
ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਦੀ ਸਰਪ੍ਰਸਤ ਪਰਮਜੀਤ ਕੌਰ ਖਾਲੜਾ, ਸਪੋਕਸਮੈਨ ਸਤਵਿੰਦਰ ਸਿੰਘ ਪਲਾਸੋਰ, ਪ੍ਰਧਾਨ ਹਰਮਨਦੀਪ ਸਿੰਘ, ਮੀਤ ਪ੍ਰਧਾਨ ਵਿਰਸਾ ਸਿੰਘ ਬਹਿਲਾਂ, ਕੇਂਦਰੀ ਕਮੇਟੀ ਮੈਂਬਰ ਸਤਵੰਤ ਸਿੰਘ ਮਾਣਕ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਡਿਪਟੀ ਚੇਅਰਮੈਨ ਕ੍ਰਿਪਾਲ ਸਿੰਘ ਰੰਧਾਵਾ ਨੇ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ 21 ਖਾੜਕੂਆਂ ਦੇ ਗੈਰ-ਕਾਨੂੰਨੀ ਕਤਲਾਂ ਤੋਂ ਪਰਦ ਚੁੱਕਣ ਤੋਂ ਬਾਅਦ ਸਿੱਖ ਪੰਥ ਹੀ ਨਹੀਂ ਸਮੁੱਚੀ ਮਨੁੱਖਤਾ ਸੁੰਨ ਹੋ ਕੇ ਰਹਿ ਗਈ ਹੈ। ਜ਼ਿਕਰਯੋਗ ਹੈ ਕਿ ਕੈਪਟਨ ਹੁਰਾਂ ਨੇ ਬੀਤੇ ਦਿਨ ਮੀਡੀਆ ਸਾਹਮਣੇ ਆਖਿਆ ਹੈ ਚੰਦਰ ਸ਼ੇਖਰ ਦੀ ਸਰਕਾਰ ਸਮੇਂ ਉਨ੍ਹਾਂ 21 ਖਾੜਕੂਆਂ ਨੂੰ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਪੇਸ਼ ਕਰਾਇਆ ਸੀ ਜਿਨ੍ਹਾਂ ਨੂੰ ਬਾਅਦ ਵਿੱਚ ਮਾਰ ਦਿੱਤਾ ਗਿਆ ਸੀ ਅਤੇ ਇਨ੍ਹਾਂ 21 ਮੌਤਾਂ ਲਈ ਮੈਂ ਆਪਣੇ ਆਪ ਨੂੰ ਜ਼ਿੰਮੇਵਾਰ ਸਮਝਦਾ ਹਾਂ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਪਾਰਟੀ ਦੇ ਮੁੱਖ ਦਫਤਰ ਫਤਿਹਗੜ੍ਹ ਸਾਹਿਬ ਤੋਂ ਬਿਆਨ ਜਾਰੀ ਕਰਕੇ ਸਾਬਕਾ ਡੀਜੀਪੀ ਪੰਜਾਬ ਐਸ.ਐਸ. ਵਿਰਕ ਉਤੇ ਅਦਾਲਤ ਵਿਚ ਚੱਲ ਰਹੇ ਕੇਸ ਨੂੰ ਵਾਪਸ ਲੈਣ ਉਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।
ਪਿਛਲੇ ਹਫਤੇ ਇਟਲੀ ਦੀ ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ਦੇ ਜਨਤਕ ਥਾਵਾਂ 'ਤੇ ਕਿਰਪਾਨ ਪਾਉਣ 'ਤੇ ਪਾਬੰਦੀ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਸੀ। ਅਪੀਲ ਕਰਤਾ ਜਤਿੰਦਰ ਸਿੰਘ ਹੁਣ ਇਸ ਫੈਸਲੇ ਦੇ ਖਿਲਾਫ ਯੂਰੋਪੀਅਨ ਅਦਾਲਤ 'ਚ ਜਾਣ ਲਈ ਤਿਆਰ ਹੈ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਵਲੋਂ ਇਕ ਬਿਆਨ ਜਾਰੀ ਕਰਕੇ ਬਰਤਾਨੀਆ ਦੇ ਸਿੱਖਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਉਂਦੀਆਂ ਆਮ ਚੋਣਾਂ 'ਚ ਲੇਬਰ ਪਾਰਟੀ ਨੂੰ ਵੋਟਾਂ ਪਾਉਣ। ਕਿਉਂਕਿ ਬਰਤਾਨੀਆ ਦੀ ਲੇਬਰ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ 'ਚ ਸਿੱਖ ਕੌਮ ਨਾਲ ਇਹ ਵਾਅਦਾ ਕੀਤਾ ਹੈ ਕਿ ਉਨ੍ਹਾਂ ਦੀ ਹਕੂਮਤ ਬਣਨ 'ਤੇ 1984 ਵਿਚ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਉਤੇ ਹਿੰਦ ਹਕੂਮਤ ਵਲੋਂ ਕੀਤੇ ਗਏ ਫੌਜੀ ਹਮਲੇ ਵੇਲੇ ਬਰਤਾਨੀਆ ਦੀ ਭੂਮਿਕਾ ਬਾਰੇ ਜਨਤਕ ਜਾਂਚ ਕਰਵਾਏਗੀ।
ਮੀਡੀਆਂ ਦੀਆਂ ਰਿਪੋਰਟਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਦੀ ਪੰਜਾਬ ਸਰਕਾਰ ਨੇ ਪਿਛਲੇ ਮਹੀਨੇ (7 ਅਪ੍ਰੈਲ) ਵਿਵਾਦਤ ਸਾਬਕਾ ਪੰਜਾਬ ਪੁਲਿਸ ਮੁਖੀ ਕੇ.ਪੀ.ਐਸ. ਗਿੱਲ ਨੂੰ ਉਸਦੀ ਦਿੱਲੀ ਰਿਹਾਇਸ਼ 'ਤੇ ਦੋ ਉੱਚ ਤਕਨੀਕ ਵਾਲੀਆਂ ਐਂਬੂਲੈਂਸਾਂ ਅਤੇ 24 ਘੰਟੇ ਲਈ ਡਾਕਟਰ ਦਾ ਇੰਤਜ਼ਾਮ ਕੀਤਾ ਹੈ। ਇਕ ਐਂਬੂਲੈਂਸ ਪੰਜਾਬ ਦੇ ਸਿਹਤ ਵਿਭਾਗ ਦੀ ਬਠਿੰਡਾ ਤੋਂ ਅਤੇ ਦੂਜੀ ਫਾਜ਼ਿਲਕਾ ਜ਼ਿਲ੍ਹੇ ਤੋਂ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।