ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਨੇ ਐਲਾਨ ਕੀਤਾ ਹੈ ਕਿ 6 ਜੂਨ 1984 ਵੇਲੇ ਦਰਬਾਰ ਸਾਹਿਬ, ਅਕਾਲ ਤਖ਼ਤ ਸਾਹਿਬ ਵਿਖੇ ਭਾਰਤੀ ਫੌਜਾਂ ਵੱਲੋਂ ਕੀਤੇ ਹਮਲੇ ਵਿੱਚ ਸ਼ਹੀਦ ਹੋਏ ਸਮੂਹ ਸਿੰਘ, ਸਿੰਘਣੀਆਂ, ਬੱਚਿਆਂ, ਬਜ਼ੁਰਗਾਂ ਦੀ ਮਿੱਠੀ ਯਾਦ ਵਿੱਚ ਹੋ ਰਹੇ 33ਵੇਂ ਸ਼ਰਧਾਂਜਲੀ ਸਮਾਗਮ ਮੌਕੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰੀਕ ਸਿੰਘ, ਜਰਨਲ ਸੁਬੇਗ ਸਿੰਘ, ਬਾਬਾ ਠਾਹਰਾ ਸਿੰਘ, ਪੀ.ਏ. ਰਸ਼ਪਾਲ ਸਿੰਘ ਸਮੇਤ ਸ਼ਹੀਦ ਹੋਏ ਸਮੂਹ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਦਾ ਵੀ ਸਨਮਾਨਿਤ ਕੀਤਾ ਜਾਵੇਗਾ।