Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 3, 2017

ਪਾਕਿਸਤਾਨ ਦੇ ਗੁਰਦੁਆਰਿਆਂ ਦਾ ਪ੍ਰਬੰਧ ਦੇਖਣ ਵਾਲੀ ਸੰਸਥਾ 'ਇਵੈਕਿਉ ਟਰੱਸਟ ਪ੍ਰਾਪਰਟੀ ਬੋਰਡ' (ETPB) ਦੀ ਜਾਣਕਾਰੀ ਮੁਤਾਬਕ ਸ੍ਰੀ ਗੁਰੂ ਅਰਜਨ ਪਾਤਸ਼ਾਹ ਦਾ ਸ਼ਹੀਦੀ ਪੁਰਬ ਮਨਾਉਣ ਲਈ ਪੰਜਾਬ ਤੋਂ ਸਿੱਖ ਸੰਗਤ ਦਾ ਜਥਾ 8 ਜੂਨ ਨੂੰ ਪਾਕਿਸਤਾਨ ਪਹੁੰਚੇਗਾ। ਸਿੱਖ ਜਥਾ ਵਾਹਘਾ ਸਰਹੱਦ ਰਾਹੀਂ ਸਪੈਸ਼ਲ ਰੇਲ ਦੇ ਜ਼ਰੀਏ ਹਸਨ ਅਬਦਾਲ ਪਹੁੰਚੇਗਾ।
3 ਜੂਨ 1984 ਨੂੰ ਸਵੇਰੇ ਫੌਜ ਦੇ ਮੇਜਰ ਜਨਰਲ ਕੁਲਦੀਪ ਸਿੰਘ ਬਰਾੜ ਨੇ ਬੀ.ਐਸ.ਐਫ. ਦੇ ਡੀ.ਆਈ.ਜੀ. ਸ. ਗੁਰਦਿਆਲ ਸਿੰਘ ਪੰਧੇਰ ਨੂੰ ਵੱਡੇ ਫੌਜੀ ਅਤੇ ਸਿਵਲ ਅਫਸਰਾਂ ਮੀਟਿੰਗ ਵਿੱਚ ਹੁਕਮ ਕੀਤਾ ਕਿ ਉਹ ਉੱਚੀਆਂ ਇਮਾਰਤਾਂ ਤੋਂ ਦਰਬਾਰ ਸਾਹਿਬ ਵੱਲ ਨੂੰ ਫਾਇਰਿੰਗ ਸ਼ੁਰੂ ਕਰਾਵੇ ਪਰ ਸ. ਪੰਧੇਰ ਨੇ ਅਜਿਹੀ ਕਾਰਵਾਈ 'ਤੇ ਹੈਰਾਨੀ ਜ਼ਾਹਿਰ ਕਰਦਿਆਂ ਆਮ ਲੋਕਾਂ 'ਤੇ ਗੋਲੀ ਚਲਾਉਣ ਨੂੰ ਮਾੜੀ ਗੱਲ ਕਿਹਾ।
ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਪੁਲਿਸ ਮੁਖੀ ਕੇ.ਪੀ.ਐਸ. ਗਿੱਲ ਦੇ ਭੋਗ 'ਤੇ ਜਾਣ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅਮਰਿੰਦਰ ਦੀ ਹਾਜ਼ਰੀ ਨੂੰ ਸਿੱਖਾਂ ਦੇ ਜਖ਼ਮਾਂ ’ਤੇ ਲੂਣ ਛਿੜਕਣ ਵੱਜੋਂ ਬਰਾਬਰ ਦੱਸਿਆ ਹੈ। ਮੀਡੀਆ ਨੂੰ ਜਾਰੀ ਆਪਣੇ ਬਿਆਨ ’ਚ ਜੀ.ਕੇ. ਨੇ ਕਿਹਾ ਕਿ ਅਮਰਿੰਦਰ ਨੇ ਗਿੱਲ ਦੇ ਭੋਗ ’ਤੇ ਜਾ ਕੇ ਗਿੱਲ ਵੱਲੋਂ ਸਿੱਖ ਨੌਜਵਾਨਾਂ ਦੇ ਕਤਲੇਆਮ ਨੂੰ ਸਰਕਾਰੀ ਮਾਨਤਾ ਦੇ ਦਿੱਤੀ ਹੈ।
ਮੋਹਾਲੀ ਪੁਲਿਸ ਨੇ ਇਕ ਹੋਰ ਸਿੱਖ ਸਤਨਾਮ ਸਿੰਘ ਉਰਫ਼ ਸੱਤਾ ਵਾਸੀ ਪਿੰਡ ਦੋਧਾ, ਜ਼ਿਲ੍ਹਾ ਮੁਕਤਸਰ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਕੁਝ ਦਿਨ ਪਹਿਲਾਂ ਵੀ ਮੋਹਾਲੀ ਪੁਲਿਸ ਨੇ ਇੱਕ ਸਿੱਖ ਬੀਬੀ ਅੰਮ੍ਰਿਤਪਾਲ ਕੌਰ ਸਣੇ ਚਾਰ ਸਿੱਖਾਂ ਹਰਬਰਿੰਦਰ ਸਿੰਘ, ਜਰਨੈਲ ਸਿੰਘ ਅਤੇ ਰਣਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ।
ਬੰਗਲੌਰ ਨਿਵਾਸੀ ਸੇਵਾ-ਮੁਕਤ ਕਰਨਲ ਆਰ.ਐੱਸ. ਉੱਪਲ ਦੇ ਪਰਿਵਾਰ ਨਾਲ ਕੁਝ ਲੋਕਾਂ ਵੱਲੋਂ ਬੀਤੇ ਦਿਨੀਂ ਕੁੱਟਮਾਰ ਕੀਤੀ। ਮਾਮਲੇ ਬਾਰੇ ਪਤਾ ਲੱਗਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਬਡੂੰਗਰ ਨੇ ਕਰਨਾਟਕ ਦੇ ਮੁੱਖ ਮੰਤਰੀ ਸ੍ਰੀ ਕੇ. ਸਿਧਾਰਮਈਆ ਨੂੰ ਇੱਕ ਪੱਤਰ ਵੀ ਲਿਖਿਆ ਹੈ।
ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕਾਂ ਨੇ ਕੈਬਨਟ ਮੰਤਰੀ ਰਾਣਾ ਗੁਰਜੀਤ ਦੀ ਬਰਖਾਸਤਗੀ ਦੀ ਮੰਗ ਨੂੰ ਲੈ ਕੇ ਸ਼ੁੱਕਰਵਾਰ (2 ਜੂਨ) ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਚ.ਐਸ. ਫੂਲਕਾ, ਆਪ ਪੰਜਾਬ ਪ੍ਰਧਾਨ ਭਗਵੰਤ ਮਾਨ, ਮੀਤ ਪ੍ਰਧਾਨ ਅਮਨ ਅਰੋੜਾ, ਚੀਫ ਵ੍ਹਿਪ ਸੁਖਪਾਲ ਸਿੰਘ ਖਹਿਰਾ ਅਤੇ ਲੋਕ ਇਨਸਾਫ ਪਾਰਟੀ ਦੇ ਆਗੂ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਫਦ ਦੀ ਅਗਵਾਈ ਕੀਤੀ।
ਨਵੰਬਰ 1984 'ਚ ਹੋਂਦ ਚਿੱਲੜ (ਹਰਿਆਣਾ) ’ਚ ਮਾਰੇ ਗਏ ਸਿੱਖਾਂ ਦੇ ਸੱਤ ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਪੀੜ੍ਹਤ ਪਰਿਵਾਰਾਂ ਵੱਲੋਂ ਪੇਸ਼ ਕੀਤੇ ਗਏ ਦਸਤਾਵੇਜ਼ਾਂ ਨਾਲ ਇਨ੍ਹਾਂ ਸਿੱਖਾਂ ਦੀ ਪਛਾਣ ਹੋਈ ਹੈ। ਹੋਂਦ ਚਿੱਲੜ ਕਾਂਡ ’ਚ ਮਾਰੇ ਗਏ ਸਿੱਖਾਂ ’ਚ ਹਰਨਾਮ ਸਿੰਘ, ਹਰਜਾਪ ਸਿੰਘ, ਸੁਰਜੀਤ ਸਿੰਘ ਤੇ ਉਸ ਦੇ ਦੋ ਪੁੱਤਰਾਂ ਹਰਮਿੰਦਰ ਸਿੰਘ ਅਤੇ ਗੁਰਮੁਖ ਸਿੰਘ, ਕਰਮਜੀਤ ਕੌਰ ਅਤੇ ਹਰਮੀਤ ਕੌਰ ਸ਼ਾਮਲ ਹਨ। ਹੋਂਦ ਚਿੱਲੜ ਕਾਂਡ ’ਚ ਮਾਰੇ ਗਏ ਸਿੱਖਾਂ ਦੇ ਕੇਸਾਂ ਦੀ ਗਿਣਤੀ 43 ਹੋ ਗਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।