Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 4, 2017

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇਥੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਅਕਾਲ ਤਖਤ ਸਾਹਿਬ ਵਿਖੇ ਅਖੰਡ ਪਾਠ ਦੀ ਅਰੰਭਤਾ ਦੀ ਅਰਦਾਸ ਗਿਆਨੀ ਮਲਕੀਤ ਸਿੰਘ ਹੈੱਡ ਗ੍ਰੰਥੀ ਅਕਾਲ ਤਖ਼ਤ ਸਾਹਿਬ ਨੇ ਕੀਤੀ ਤੇ ਹੁਕਮਨਾਮਾ ਭਾਈ ਸੁਖਵਿੰਦਰ ਸਿੰਘ ਗ੍ਰੰਥੀ ਅਕਾਲ ਤਖ਼ਤ ਸਾਹਿਬ ਨੇ ਲਿਆ। ਅਕਾਲ ਤਖਤ ਸਾਹਿਬ ਦੀ ਪਹਿਲੀ ਮੰਜ਼ਿਲ ਵਿਖੇ ਰੱਖੇ ਗਏ ਅਖੰਡ ਪਾਠ ਦੇ ਭੋਗ 6 ਜੂਨ ਨੂੰ ਪੈਣਗੇ।
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਮੀਡੀਆ ਲਈ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਕੇ.ਪੀ.ਐਸ. ਗਿੱਲ ਦੇ ਭੋਗ ਸਮਾਗਮ ਦਾ ਸਿੱਖ ਪੰਥ ਅਤੇ ਮਨੁੱਖਤਾ ਦੇ ਹਾਮੀਆਂ ਵੱਲੋਂ ਬਾਈਕਾਟ ਕਰਨ ਤੋਂ ਬਾਅਦ ਸਾਬਿਤ ਹੋ ਗਿਆ ਹੈ ਕਿ ਝੂਠ ਅਤੇ ਪਾਪ ਦੀ ਆਖਿਰ ਹਾਰ ਹੁੰਦੀ ਹੈ ਇਸ ਉੱਪਰ ਜਿੰਨਾ ਮਰਜ਼ੀ ਮਲੰਮਾਂ ਚਾੜ੍ਹ ਲਿਆ ਜਾਵੇ। ਜਾਰੀ ਬਿਆਨ 'ਚ ਕਿਹਾ ਗਿਆ ਕਿ ਗਿੱਲ ਦੇ ਭੋਗ 'ਤੇ 50-100 ਲੋਕਾਂ ਦਾ ਪੁੱਜਣਾ ਸਾਬਿਤ ਕਰਦਾ ਹੈ ਕਿ ਕੂੜ ਸੱਚ ਨਹੀਂ ਬਣ ਸਕਦਾ ਭਾਵੇਂ ਸੌ ਘਾੜ੍ਹਤਾਂ ਘੜ੍ਹੀਆਂ ਜਾਣ।
ਦਲ ਖਾਲਸਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਜੂਨ 1984 ਨੂੰ ਦਰਬਾਰ ਸਾਹਿਬ ਅੰਦਰ ਸ਼ਹੀਦ ਹੋਣ ਵਾਲੇ ਸਿੰਘ-ਸਿੰਘਣੀਆਂ ਦੀ ਯਾਦ ਵਿੱਚ ਆਪਣੇ ਨੇੜਲੇ ਇਤਿਹਾਸਕ ਗੁਰਦੁਆਰੇ ਵਿੱਚ 6 ਜੂਨ ਨੂੰ ਹੋਣ ਵਾਲੇ ਅਰਦਾਸ ਸਮਾਗਮ ਵਿੱਚ ਹਿੱਸਾ ਲੈਣ।
ਪੰਜਾਬ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਤਿੰਨ ਸਿੱਖਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਇਹ ਕਸ਼ਮੀਰੀਆਂ ਨਾਲ ਮਿਲ ਕੇ ਪੰਜਾਬ ‘ਚ ਰੇਲਵੇ ਟਰੈਕ ਉਡਉਣਾ ਚਾਹੁੰਦੇ ਸੀ। ਪੁਲਿਸ ਦਾ ਕਹਿਣਾ ਹੈ ਕਿ ਪਿਛਲੇ ਸਮੇਂ ਫੜ੍ਹੇ ਗਏ ਹਥਿਆਰ ਇਨ੍ਹਾਂ ਲਈ ਹੀ ਆਏ ਸਨ ਜੋ ਪੁਲਿਸ ਤੇ ਬੀਐਸਐਫ ਨੇ ਫੜ੍ਹੇ ਸਨ।
ਅਕਾਲ ਤਖ਼ਤ ਸਾਹਿਬ 'ਤੇ 6 ਜੂਨ ਨੂੰ ਮਨਾਏ ਜਾ ਰਹੇ ਘੱਲੂਘਾਰਾ ਦਿਹਾੜੇ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਵਲੋਂ ਸਮੁੱਚੀਆਂ ਸਿੱਖ ਜਥੇਬੰਦੀਆਂ ਨਾਲ ਰਾਬਤਾ ਕਾਇਮ ਕੀਤਾ ਹੋਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਸਾਰੀਆਂ ਪੰਥਕ ਧਿਰਾਂ ਨੂੰ ਨਾਲ ਲੈ ਕੇ ਸਾਂਝੇ ਤੌਰ 'ਤੇ ਘੱਲੂਘਾਰਾ ਦਿਹਾੜੇ ਨੂੰ ਮਨਾਉਣ ਦੇ ਯਤਨ ਜਾਰੀ ਹਨ।
ਪੰਜਾਬ ਸਰਕਾਰ ਵੱਲੋਂ ਮਹਾਰਾਣਾ ਪ੍ਰਤਾਪ ਦਾ 477ਵਾਂ ਜਨਮ ਦਿਹਾੜਾ ਸ਼ਨੀਵਾਰ ਨੂੰ ਲਾਂਡਰਾਂ ਨੇੜੇ ਮੁਹਾਲੀ ਦੇ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਦੇ ਮੈਰਿਜ ਪੈਲੇਸ ਵਿੱਚ ਮਨਾਇਆ ਗਿਆ। ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇ.ਪੀ.ਐਸ. ਗਿੱਲ ਦੇ ਭੋਗ 'ਤੇ ਜਾਣ ਕਰਕੇ ਗੈਰਹਾਜ਼ਰ ਰਹੇ, ਜਦਕਿ ਪਹਿਲਾਂ ਤੈਅ ਪ੍ਰੋਗਰਾਮ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕਰਨੀ ਸੀ।
ਪਿੰਡ ਬੁਲਾਡੇਵਾਲਾ ਦੇ ਗੁਰਦੀਪ ਸਿੰਘ ਨਾਂ ਦੇ ਨਾਬਾਲਿਗ ਸਿੱਖ ਨੌਜਵਾਨ ‘ਤੇ ਮੋਗਾ ਪੁਲਿਸ ਵੱਲੋਂ ਮੁਕੱਦਮਾ ਦਰਜ ਕਰਕੇ ਕੀਤੀ ਗਈ ਧੱਕੇਸ਼ਾਹੀ, ਵਧੀਕੀ ਦੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਸਰਕਾਰ ਨੂੰ ਕਾਰਵਾਈ ਕਰਨ ਲਈ ਕਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਅਜ਼ਾਦੀ ਪਸੰਦ ਸਿੱਖ ਜਥੇਬੰਦੀ ਦਲ ਖ਼ਾਲਸਾ ਵਲੋਂ 6 ਜੂਨ ਨੂੰ ਦਿੱਤੇ 'ਅੰਮ੍ਰਿਤਸਰ ਬੰਦ' ਦੇ ਸੱਦੇ ਦਾ ਵਿਰੋਧ ਕੀਤਾ ਹੈ। ਜ਼ਿਕਰਯੋਗ ਹੈ ਕਿ ਦਲ ਖ਼ਾਲਸਾ ਵਲੋਂ ਹਰ ਵਰ੍ਹੇ ਜੂਨ 1984 'ਚ ਦਰਬਾਰ ਸਾਹਿਬ, ਅਕਾਲ ਤਖ਼ਤ ਸਾਹਿਬ 'ਤੇ ਹੋਏ ਭਾਰਤੀ ਫੌਜ ਦੇ ਹਮਲੇ ਦੀ ਯਾਦ ਵਿਚ ਸਿੱਖਾਂ ਦੇ ਵਿਰੋਧ ਨੂੰ ਪ੍ਰਗਟਾਉਣ ਲਈ 'ਅੰਮ੍ਰਿਤਸਰ ਬੰਦ' ਦਾ ਸੱਦਾ ਦਿੱਤਾ ਜਾਂਦਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।