Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 7, 2017

ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਅਤੇ ਦਾਖਾ ਹਲਕੇ ਤੋਂ ਵਿਧਾਇਕ ਐਚ.ਐਸ. ਫੂਲਕਾ ਨੇ ਇਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਪੰਜਾਬ 'ਚ ਸੱਤਾ ਤਬਦੀਲੀ ਦੇ ਬਾਵਜੂਦ ਵੀ ਟਰਾਂਸਪੋਰਟ ਮਾਫੀਆ 'ਤੇ ਕੋਈ ਅਸਰ ਨਹੀਂ ਪਿਆ।
ਇਰਾਨ ਦੀ ਰਾਜਧਾਨੀ 'ਚ ਸੰਸਦ ਦੇ ਅੰਦਰ ਅਤੇ ਇਰਾਨ ਦੇ ਸਾਬਕਾ ਧਾਰਮਕ ਆਗੂ ਅਯਾਤੁਲਾ ਖੁਮੈਨੀ ਦੀ ਮਜ਼ਾਰ 'ਤੇ ਹੋਈ ਗੋਲਬਾਰੀ 'ਚ 12 ਲੋਕਾਂ ਦੀ ਮੌਤ ਹੋ ਗਈ ਹੈ।
ਭਾਰਤੀ ਫੌਜ ਵਲੋਂ ਜੂਨ 1984 ਵਿਚ ਦਰਬਾਰ ਸਾਹਿਬ 'ਤੇ ਕੀਤੇ ਹਮਲੇ ਦੇ 33 ਵਰ੍ਹੇ ਪੂਰੇ ਹੋਣ ਮੌਕੇ ਬਰੈਂਪਟਨ ਪੂਰਬ ਤੋਂ ਸੰਸਦ ਮੈਂਬਰ ਰਾਜ ਗਰੇਵਾਲ ਨੇ ਕੈਨੇਡਾ ਦੀ ਸੰਸਦ 'ਚ ਸਿੱਖਾਂ ਖਿਲਾਫ ਕੀਤੇ ਗਏ ਇਸ ਘਿਨੌਣੇ ਅਪਰਾਧ ਦੀ ਨਿੰਦਾ ਕੀਤੀ।
ਬੀਤੇ ਦਿਨੀਂ ਨਿਊਯਾਰਕ ਸਿਟੀ ਦੇ ਮੇਅਰ ਬਿਲ ਡੀ ਬਿਲਾਸਿਉ ਨੇ ਅਮਰੀਕਨ ਸਿੱਖ ਬਿਜ਼ਨਸਮੈਨ ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ ਨਿਊਯਾਰਕ ਦੇ ਸਾਬਕਾ ਪ੍ਰਧਾਨ ਸ. ਗੁਰਦੇਵ ਸਿੰਘ ਕੰਗ ਨੂੰ ਨਿਊਯਾਰਕ ਸਿਟੀ ਦੇ ਮਨੁੱਖੀ ਅਧਿਕਾਰ ਦਾ ਸਿਟੀ ਕਮਿਸ਼ਨਰ ਨਿਯੁਕਤ ਕੀਤਾ। ਇਸੇ ਦੌਰਾਨ ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ ਦੀ ਸੰਗਤ, ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ ਨਿਊਯਾਰਕ ਦੀ ਮੌਜੂਦਾ ਪ੍ਰਬੰਧਕ ਕਮੇਟੀ ਅਤੇ ਸੰਤ ਬਾਬਾ ਪ੍ਰੇਮ ਸਿੰਘ ਸਿੱਖ ਕਲਚਰਲ ਸੋਸਾਇਟੀ ਨਿਊਯਾਰਕ ਵਲੋਂ ਸ. ਗੁਰਦੇਵ ਸਿੰਘ ਕੰਗ ਨੂੰ ਸਨਮਾਨਿਤ ਕੀਤਾ ਤੇ ਵਧਾਈਆਂ ਦਿੱਤੀਆਂ ਗਈਆਂ।
ਕੇਂਦਰ ਸਰਕਾਰ ਵੱਲੋਂ ਪਸ਼ੂਆਂ ਦੀ ਖ਼ਰੀਦੋ-ਫ਼ਰੋਖ਼ਤ ਉਤੇ ਪਾਬੰਦੀ ਦਾ ਦੱਖਣ ਰਾਜਾਂ ਸਣੇ ਉੱਤਰ ਪੂਰਬ ਵਿਚ ਕਾਫੀ ਵਿਰੋਧ ਹੋ ਰਿਹਾ ਹੈ। ਇਸ ਫ਼ੈਸਲੇ ਖ਼ਿਲਾਫ਼ ਮੇਘਾਲਿਆ ਦੇ ਇਕ ਹੋਰ ਭਾਜਪਾ ਆਗੂ ਬਾਚੂ ਮਾਰਕ ਨੇ ਮੰਗਲਵਾਰ ਨੂ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਕਈ ਵਿੱਦਿਅਕ ਅਦਾਰਿਆਂ ਵਿੱਚ ਵੀ ਵਿਦਿਆਰਥੀਆਂ ਨੇ ਰੋਸ ਪ੍ਰਦਰਸ਼ਨਾਂ ਵਿੱਚ ਸ਼ਿਰਕਤ ਕੀਤੀ।
ਬਾਦਲ ਦਲ ਦੇ ਜਨਰਲ ਸਕੱਤਰ ਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪਟਿਆਲਾ ਪੁਲਿਸ ਵਲੋਂ "ਬੰਬ ਬਣਾਉਣ ਵਾਲੇ" ਪਿਉ ਦੀ ਗ੍ਰਿਫਤਾਰੀ ਅਤੇ ਪੁੱਤਰ ਅਤੇ ਪਤਨੀ ਵਲੋਂ "ਖੁਦਕੁਸ਼ੀ" ਦੀਆਂ ਘਟਨਾਵਾਂ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕਰਦਿਆਂ ਇਸ ਮਾਮਲੇ ‘ਚ ਆਪਣੇ ਤੌਰ ‘ਤੇ ਜਾਂਚ ਲਈ ਤਿੰਨ ਮੈਂਬਰੀ ਵਕੀਲਾਂ ਦੀ ਤੱਥ ਖੋਜ ਕਮੇਟੀ ਕਾਇਮ ਕੀਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।