Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 11, 2017

ਬਰਤਾਨੀਆਂ ਦੀਆਂ ਹੋਈਆਂ ਸੰਸਦੀ ਚੋਣਾਂ ਵਿਚ ਪੰਜਾਬੀ ਉਮੀਦਵਾਰਾਂ ਨੂੰ ਮਿਲੀ ਸਫਲਤਾ 'ਤੇ ਖੁਸ਼ੀ ਜ਼ਾਹਰ ਕਰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਅਤੇ ਪੰਜਾਬੀ ਕਲਚਰਲ ਕੌਂਸਲ ਨੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ, ਪਹਿਲੀ ਸਿੱਖ ਸੰਸਦ ਮੈਂਬਰ ਔਰਤ ਪ੍ਰੀਤ ਕੌਰ ਗਿੱਲ, ਸੀਮਾ ਮਲਹੋਤਰਾ ਅਤੇ ਵਰਿੰਦਰ ਸ਼ਰਮਾ ਦੀ ਹਾਊਸ ਆਫ ਕਾਮਨਜ਼ ਲਈ ਹੋਈ ਵੱਡੀ ਜਿੱਤ 'ਤੇ ਵਧਾਈ ਭੇਜੀ ਹੈ।
ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਵਲੋਂ ਪ੍ਰੈਸ ਬਿਆਨ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ ਹੈ ਕਿ ਸਿੱਖ ਨੌਜਵਾਨ ਦਲਜੀਤ ਸਿੰਘ ਬੋਬੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜਾਰੀ ਬਿਆਨ 'ਚ ਭਾਈ ਰਣਜੀਤ ਸਿੰਘ ਨੇ ਦੱਸਿਆ ਕਿ ਦਲਜੀਤ ਸਿੰਘ ਆਪਣੇ ਇਕ ਪੁਰਾਣੇ "ਦੇਸ਼ ਧ੍ਰੋਹ" ਦੇ ਕੇਸ 'ਚ ਕਚਹਿਰੀ ਤਰੀਕ ਭੁਗਤਣ ਕਸ਼ਮੀਰ ਤੋਂ ਵਾਪਸ ਆਇਆ ਤਾਂ ਅਗਲੇ ਹੀ ਦਿਨ ਸੀ.ਆਈ.ਏ. ਸਟਾਫ ਨੇ ਪਿੰਡ ਭੁੱਲਾ ਤੋਂ ਸ਼ਾਮ 7 ਵਜੇ ਕਿਸੇ ਰਿਸ਼ਤੇਦਾਰ ਦੇ ਘਰੋਂ ਦਲਜੀਤ ਸਿੰਘ ਨੂੰ ਚੁੱਕ ਲਿਆ। ਪੁਲਿਸ ਦੇ ਚੁੱਕ ਕੇ ਲਿਜਾਣ ਤੋਂ ਬਾਅਦ ਦਲਜੀਤ ਸਿੰਘ ਕਿੱਥੇ ਹੈ ਹਾਲੇ ਤਕ ਪਤਾ ਨਹੀਂ ਲੱਗ ਸਕਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਗਿਆ ਕਿ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ, ਭਾਈ ਰੂਪਾ ਬਠਿੰਡਾ ਵਿਖੇ 161 ਏਕੜ ਜ਼ਮੀਨ 'ਤੇ ਲੰਗਰ ਕਮੇਟੀ ਵਲੋਂ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਤਣਾਅ ਦੀ ਸਥਿਤੀ ਬਣੀ ਹੋਈ ਹੈ।
ਕੈਪਟਨ ਸਰਕਾਰ ਦੇ 80 ਦਿਨਾਂ ਰਾਜ ਦੌਰਾਨ 22 ਸਿੱਖ ਨੌਜਵਾਨਾਂ ਨੂੰ "ਅੱਤਵਾਦੀ" ਦੱਸਕੇ ਗ੍ਰਿਫਤਾਰ ਕਰਨ ਬਾਰੇ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਲੋਕਾਂ ਨਾਲ ਸਖਤੀ ਨਾਲ ਪੇਸ਼ ਆਵੇਗੀ।
ਬਾਦਲ ਦਲ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਪੰਜਾਬ ਦੀ ਕਾਂਗਰਸ ਸਰਕਾਰ ਖ਼ਿਲਾਫ਼ 12 ਜੂਨ ਨੂੰ ਧਰਨੇ ਦੇਣ ਦੇ ਪ੍ਰੋਗਰਾਮ ਬਣਾਇਆ ਹੈ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਨੈਸ਼ਨਲਿਸਟ ਸੋਸ਼ਿਅਲਿਸਟ ਕੌਂਸਲ ਆਫ ਨਾਗਾਲਿਮ (NSCN) ਦੇ ਚੇਅਰਮੈਨ ਸ਼ਾਂਗਵਾਂਗ ਸ਼ਾਂਗਯੁੰਗ ਖਾਪਲਾਂਗ, ਜੋ ਕਿ ਭਾਰਤ ਨਾਲ ਸਮਝੌਤਾ ਨਾ ਕਰਨ ਲਈ ਜਾਣੇ ਜਾਂਦੀ ਸੀ, ਦੀ ਬਾਗ਼ੀਆਂ ਦੇ ਇਲਾਕੇ ਮਿਆਂਮਾਰ ਦੇ ਤੱਕਾ ਸਥਿਤ ਫੌਜੀ ਅੱਡੇ 'ਚ ਇਕ ਹਸਪਤਾਲ 'ਚ ਸ਼ੁੱਕਰਵਾਰ ਨੂੰ ਮੌਤ ਹੋ ਗਈ।
ਵਿਜੀਲੈਂਸ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਜ਼ਬਤ ਕੀਤੀਆਂ ਗ਼ੈਰ-ਕਾਨੂੰਨੀ ਬੱਸਾਂ ਮੁੜ ਸੜਕਾਂ ’ਤੇ ਦੌੜਨ ਲੱਗ ਪਈਆਂ ਹਨ। ਵਿਜੀਲੈਂਸ ਨੇ ਬਿਨਾਂ ਪਰਮਿਟਾਂ ਤੋਂ ਜੋ ਬੱਸਾਂ ਜ਼ਬਤ ਕੀਤੀਆਂ ਸਨ ਉਹ ਵੱਡੇ ਟਰਾਂਸਪੋਟਰਾਂ ਨੇ ਸ਼ਨੀਵਾਰ ਨੂੰ ਅਤੇ ਕੁਝ ਨੇ ਸ਼ੁੱਕਰਵਾਰ ਨੂੰ ਹੀ ਜ਼ੁਰਮਾਨੇ ਭਰ ਕੇ ਛੁਡਵਾ ਲਈਆਂ ਸਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।