Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 12, 2017

ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਕਿ ਪਾਰਟੀ ਵਲੋਂ ਪੰਜਾਬ ਪੁਲਿਸ ਦੇ ਇਕ ਇੰਸਪੈਕਟਰ ਸਮਸ਼ੇਰ ਸਿੰਘ ਖਿਲਾਫ ਪੰਜਾਬ ਹਿਊਮਨ ਰਾਈਟਸ ਕਮਿਸ਼ਨ ਦੇ ਚੇਅਰਮੈਨ ਜਸਟਿਸ ਆਸ਼ੂਤੋਸ਼ ਮਹੰਤਾ ਨੂੰ ਇਕ ਪੱਤਰ ਲਿਖਿਆ ਗਿਆ ਹੈ। ਸ. ਮਾਨ ਨੇ ਦੱਸਿਆ ਕਿ ਬਿਨਾਂ ਕਿਸੇ ਵਾਰੰਟਾਂ ਜਾਂ ਸੰਮਨਾਂ ਤੋਂ ਸਾਡੀ ਪਾਰਟੀ ਦੇ ਅਹੁਦੇਦਾਰ ਕੁਲਦੀਪ ਸਿੰਘ ਪਹਿਲਵਾਨ ਨੂੰ 3 ਜੂਨ ਨੂੰ ਫੋਨ 'ਤੇ ਪੰਜਾਬ ਪੁਲਿਸ ਦੇ ਇੰਸਪੈਕਟਰ ਸ਼ਮਸ਼ੇਰ ਸਿੰਘ ਦਾ ਫੋਨ ਆਇਆ ਕਿ ਉਹ ਥਾਣੇ ਆਵੇ। ਨਾ ਤਾਂ ਉਸ ਨੂੰ ਦੱਸਿਆ ਗਿਆ ਕਿ ਕਿਸ ਕਾਰਣ ਬੁਲਾਇਆ ਜਾ ਰਿਹਾ ਹੈ ਅਤੇ ਨਾ ਹੀ ਕੋਈ ਲਿਖਤੀ ਵਾਰੰਟ ਜਾਂ ਸੰਮਨ ਭੇਜੇ ਗਏ।
ਸੀ.ਆਈ.ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਇੰਦਰਜੀਤ ਸਿੰਘ ਨੂੰ ਐੱਸ.ਟੀ.ਐਫ. ਨੇ ਅੱਜ ਸਵੇਰੇ ਗ੍ਰਿਫ਼ਤਾਰ ਕਰ ਲਿਆ। ਇੰਦਰਜੀਤ ਸਿੰਘ ਨੂੰ ਨਸ਼ਾ ਤਸਕਰਾਂ ਨਾਲ ਸੰਬੰਧਾਂ ਦੇ ਚੱਲਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ।
11 ਜੂਨ 2017 ਨੂੰ ਲੁਧਿਆਣਾ ਵਿਖੇ ਭਾਈ ਜਰਨੈਲ ਸਿੰਘ ਅਤੇ ਸਾਥੀ ਸਿੰਘਾਂ ਨੇ ਪ੍ਰੈਸ ਕਾਨਫਰੰਸ ਕਰਕੇ ਯੂਨਾਈਟਿਡ ਸਿੱਖ ਪਾਰਟੀ ਬਣਾਉਣ ਦਾ ਐਲਾਨ ਕੀਤਾ। ਮੀਡੀਆ ਨਾਲ ਗੱਲ ਕਰਦਿਆਂ ਭਾਈ ਜਰਨੈਲ ਸਿੰਘ ਨੇ ਦੱਸਿਆ ਕਿ ਜਥੇਬੰਦੀ ਨੂੰ ਚਲਾਉਣ ਲਈ ਸਿੱਖ ਸਿਧਾਂਤਾਂ ਅਨੁਸਾਰ ਪੰਜ ਸਿੰਘ ਚੁਣੇ ਗਏ ਹਨ। ਜਿਸ ਵਿਚ ਭਾਈ ਜਰਨੈਲ ਸਿੰਘ ਲੁਧਿਆਣਾ ਤੋਂ ਅਲਾਵਾ ਭਾਈ ਜਸਵਿੰਦਰ ਸਿੰਘ ਰਾਜਪੁਰਾ, ਭਾਈ ਕੁਲਵੰਤ ਸਿੰਘ ਮੋਗਾ, ਡਾ. ਹਰਨੇਕ ਸਿੰਘ ਅੰਮ੍ਰਿਤਸਰ ਅਤੇ ਭਾਈ ਸੁਖਜਿੰਦਰ ਸਿੰਘ ਫਤਿਹਗੜ੍ਹ ਸਾਹਿਬ ਨੂੰ ਪੰਚ ਚੁਣਿਆ ਗਿਆ। ਜਥੇਬੰਦੀ ਦੇ ਐਲਾਨ ਮੌਕੇ ਜਥੇਬੰਦੀ ਦੇ ਕਾਰਜਕਰਤਾ ਅਤੇ ਸਮਰਥਕ ਕਾਫੀ ਗਿਣਤੀ ਵਿਚ ਮੌਜੂਦ ਸਨ।
ਕੇਂਦਰ ਦੇ ਵਾਤਾਵਰਣ, ਵਣ ਅਤੇ ਜਲਵਾਯੂ ਮੰਤਰਾਲੇ ਵੱਲੋਂ ਪਸ਼ੂਆਂ ਦੀਆਂ ਮੰਡੀਆਂ ਸਬੰਧੀ ਨਿਯਮਾਂਵਲੀ ਦੇ ਜਾਰੀ ਨੋਟੀਫਿਕੇਸ਼ਨ ਨਾਲ ਦੇਸ਼ ਭਰ ਦੇ ਪਸ਼ੂ ਪਾਲਕਾਂ ਵਿੱਚ ਡਰ ਪੈਦਾ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਰਾਜਾਂ ਦੀਆਂ ਸਰਕਾਰਾਂ ਨੇ ਡੇਅਰੀ ਨਾਲ ਜੁੜੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦਾ ਯਕੀਨ ਦਿਵਾਇਆ ਹੈ ਪਰ ਇਨ੍ਹਾਂ ਨਵੇਂ ਨਿਯਮਾਂ ਕਾਰਨ ਕਿਸਾਨਾਂ ’ਤੇ ਵਿੱਤੀ ਸੰਕਟ ਹੋਰ ਡੂੰਘਾ ਹੋਣ ਦੀ ਤਲਵਾਰ ਲਟਕ ਗਈ ਹੈ। ਪੰਜਾਬ ਵਿੱਚ ਵਿਰੋਧੀ ਧਿਰ ਦੇ ਆਗੂ ਐਚ.ਐਸ. ਫੂਲਕਾ ਨੇ ਕੇਰਲਾ ਵਿਧਾਨ ਸਭਾ ਵਾਂਗ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਇਸ ਸਬੰਧੀ ਮਤਾ ਪਾਸ ਕਰਨ ਦੀ ਮੰਗ ਕੀਤੀ ਹੈ।
ਬਠਿੰਡਾ ਤੋਂ ਸਾਂਸਦ ਅਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਕਿਹਾ ਕਿ ਪੰਜਾਬ ‘ਚ ਨਸ਼ੇ ਲਈ ਸਾਨੂੰ ਬਦਨਾਮ ਕਰਨ ਵਾਲੇ ਕੈਪਟਨ ਹੁਣ ਮੇਰੇ ਪਰਿਵਾਰ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰ ਰਹੇ।
ਮਹਾਰਾਸ਼ਟਰ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਹੈ ਤੇ ਨਾਲ ਹੀ ਕਰਜ਼ਾ ਮੁਆਫ਼ੀ ਦੇ ਮਾਪਦੰਢ ਤੈਅ ਕਰਨ ਲਈ ਕਮੇਟੀ ਬਣਾਉਣ ਦਾ ਫ਼ੈਸਲਾ ਲਿਆ ਹੈ। ਸਰਕਾਰ ਦੇ ਇਸ ਐਲਾਨ ਮਗਰੋਂ ਕਿਸਾਨਾਂ ਨੇ ਆਪਣਾ ਸੰਘਰਸ਼ ਵਾਪਸ ਲੈ ਲਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।