Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 14, 2017

ਦਲ ਖ਼ਾਲਸਾ ਦਾ ਮੰਨਣਾ ਹੈ ਕਿ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਦਾਗੀ ਪੁਲਿਸ ਅਫਸਰ ਕੇ.ਪੀ.ਐਸ. ਗਿੱਲ ਨੂੰ ਸ਼ਰਧਾਂਜਲੀ ਪੇਸ਼ ਕਰਕੇ ਵਿਧਾਇਕਾਂ ਨੇ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ ਅਤੇ ਸਰਕਾਰੀ ਤਸ਼ੱਦਦ 'ਤੇ ਮਨੁੱਖੀ ਅਧਿਕਾਰਾਂ ਦੇ ਘਾਣ ਦੇ ਸ਼ਿਕਾਰ ਹੋਏ ਲੋਕਾਂ ਦੇ ਜ਼ਖਮਾਂ 'ਤੇ ਲੂਣ ਛਿੜਕਿਆ ਹੈ।
ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸਿੱਖ ਕਾਰਜਕਰਤਾ ਮੱਖਣ ਸਿੰਘ ਪਿੰਡ ਨੂਰਪੁਰ ਜੱਟਾਂ 'ਤੇ 3 ਕਿਲੋ ਅਫੀਮ ਬਰਾਮਦਗੀ ਦਾ ਝੂਠਾ ਕੇਸ ਪਾ ਦਿੱਤਾ ਹੈ। ਪਰ ਪੁਲਿਸ ਦੇ ਇਸ ਦਾਅਵੇ ਦਾ ਪਰਿਵਾਰਕ ਮੈਂਬਰਾਂ ਨੇ ਖੰਡਨ ਕੀਤਾ ਹੈ। ਪਰਿਵਾਰ ਨੇ ਦੱਸਿਆ ਕਿ ਪੁਲਿਸ ਨੇ ਮੱਖਣ ਸਿੰਘ ਨੂੰ ਝੂਠੇ ਕੇਸ ਵਿਚ ਫਸਾਇਆ ਹੈ।
ਇਕ ਵੀਡੀਓ ਕਲਿਪ ਹਾਲ ਹੀ ਵਿਚ ਇੰਟਰਨੈਟ 'ਤੇ ਵਾਇਰਲ ਹੋਇਆ ਹੈ ਜਿਸ ਵਿਚ ਇਕ ਕਸ਼ਮੀਰੀ ਆਗੂ ਨੇ ਜੂਨ 1984 'ਚ ਵਾਪਰੇ ਘੱਲੂਘਾਰੇ 'ਚ ਸ਼ਹੀਦ ਹੋਏ ਸਿੱਖਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਪੰਜਾਬ ਸਰਕਾਰ ਦੀ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ) ਵਲੋਂ ਗ੍ਰਿਫਤਾਰ ਕੀਤਾ ਗਿਆ ਪੁਲਿਸ ਇੰਸਪੈਕਟਰ ਇੰਦਰਜੀਤ ਸਿੰਘ ਉਹ ਕੰਡਿਆਲੀ ਥੋਹਰ ਹੈ ਜਿਸਨੂੰ ਪੁਲਿਸ ਨੇ ਸਰਗਰਮ ਜੁਝਾਰੂ ਨੌਜਵਾਨਾਂ ਨੂੰ ਖਤਮ ਕਰਨ ਲਈ ਕਦੇ ਖੁੱਦ ਸਿੰਜਿਆ ਸੀ। ਆਖਿਰ ਪੁਲਿਸ ਦੇ ਇਸ ਨੂੰ ਗ੍ਰਿਫਤਾਰ ਕਿਉਂ ਕੀਤਾ ਇਹ ਸਵਾਲ ਪੰਜਾਬ ਵਾਸੀਆਂ ਖਾਸ ਕਰਕੇ ਇੰਦਰਜੀਤ ਇੰਸਪੈਕਟਰ ਦੇ ਜਾਣਕਾਰਾਂ ਲਈ ਹੈਰਾਨ ਕਰਨ ਵਾਲਾ ਹੈ।
ਦਸਮੇਸ਼ ਪਿਤਾ ਦੇ ਪਰਿਵਾਰ ਖਿਲਾਫ ਟਿੱਪਣੀ ਕਰਨ ਵਾਲੇ ਨੀਲਧਾਰੀ ਮੁਖੀ ਸਤਨਾਮ ਸਿੰਘ ਪਿਪਲੀਵਾਲੇ ਨੂੰ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਹੇਠ ਮੰਗਲਵਾਰ (13 ਜੂਨ) ਨੂੰ ਹੋਈ ਜਥੇਦਾਰਾਂ ਦੀ ਇਕੱਤਰਤਾ ਵਿੱਚ ਮੁਆਫ ਕਰ ਦਿੱਤਾ ਗਿਆ ਹੈ। ਜਥੇਦਾਰਾਂ ਨੇ ਇਹ ਕੋਸ਼ਿਸ਼ ਪਹਿਲਾਂ ਵੀ 4 ਅਪਰੈਲ 2017 ਨੂੰ ਹੋਈ ਇਕੱਤਰਤਾ ਵਿਚ ਕੀਤੀ ਸੀ ਪਰ ਉਸ ਵੇਲੇ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਨੇ ਉਸ ਹੁਕਮਨਾਮੇ ਤੇ ਦਸਤਖਤ ਕਰਨ ਤੋਂ ਇਹ ਕਹਿਕੇ ਨਾਂਹ ਕਰ ਦਿੱਤੀ ਸੀ ਕਿ ਪਹਿਲਾਂ ਸਤਨਾਮ ਸਿੰਘ ਪਿਪਲੀਵਾਲਾ ਖੁਦ ਆਕੇ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਪੇਸ਼ ਹੋਣ ਅਤੇ ਆਪਣਾ ਪੱਖ ਰੱਖਣ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।