Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 15, 2017

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੀ ਸਥਾਨਕ ਸਬ-ਆਫਿਸ ਵਿਖੇ ਅੱਜ ਹੋਈ ਇਕੱਤਰਤਾ ਵਿਚ ਕਈ ਅਹਿਮ ਫ਼ੈਸਲੇ ਕੀਤੇ ਗਏ।
ਕੋਈ ਤਿੰਨ ਕੁ ਦਹਾਕੇ ਪਹਿਲਾਂ ਬਾਲੀਵੁੱਡ ਦੀ ਇਕ ਲਵ ਸਟੋਰੀ ਫਿਲਮ ਹਿੱਟ ਹੋਈ ਸੀ ਲੈਲਾ ਮਜਨੂੰ, ਜਿਸਦੇ ਇਕ ਗੀਤ ਦੀਆਂ ਸਤਰਾਂ ‘ਹੁਸਨ ਹਾਜ਼ਰ ਹੈ ਮੁਹੱਬਤ ਕੀ ਸਜ਼ਾ ਪਾਨੇ ਕੋ, ਕੋਈ ਪੱਥਰ ਸੇ ਨਾ ਮਾਰੇ ਮੇਰੇ ਦੀਵਾਨੇ ਕੋ’ ਲੋਕਾਂ ਦੀ ਜ਼ੁਬਾਨ 'ਤੇ ਐਸੀਆਂ ਚੜ੍ਹੀਆਂ ਕਿ ਬਾਅਦ ਵਿੱਚ ਕਹਾਵਤ ਹੀ ਬਣ ਗਈਆਂ। ਗੀਤ ਦੇ ਇਹ ਬੋਲ ਉਸ ਵੇਲੇ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਦੀਆਂ ਏਜੰਸੀਆਂ 'ਤੇ ਢੁੱਕਦੇ ਨਜ਼ਰ ਆਉਂਦੇ ਹਨ ਜਦੋਂ ਸਿੱਖਾਂ ਨੂੰ ਚਿੜ੍ਹਾਉਣ ਵਾਲੇ ਕਿਸੇ ਸ਼ਿਵ ਸੈਨਾ ਆਗੂ ਜਾਂ ਵਰਕਰ ਖਿਲਾਫ ਕੋਈ ਸਿੱਖ ਨੌਜਵਾਨ ਤਾੜਨਾ ਭਰਿਆ ਬਿਆਨ ਹੀ ਦਾਗ ਦਿੰਦਾ ਹੈ।
ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਵਲੋਂ ਇਹ ਹੋਰ ਕਾਲਾ ਕਾਰਨਾਮਾ ਕਰਦਿਆਂ ਸਿੱਖਾਂ ਦੇ ਜ਼ਖਮਾਂ 'ਤੇ ਲੂਣ ਛਿੜਕਿਆ ਗਿਆ ਹੈ। ਜਿਸ ਵਾਸਤੇ ਪੰਜਾਬ ਦੇ ਕਾਂਗਰਸੀ ਅਤੇ ਮੌਕਾ ਪ੍ਰਸਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਤਿਹਾਸ ਕਦੇ ਮੁਆਫ ਨਹੀਂ ਕਰੇਗਾ। 'ਪੰਜਾਬ ਦੇ ਬੁੱਚੜ' ਵਜੋਂ ਜਾਣੇ ਜਾਂਦੇ ਕੇ.ਪੀ. ਐਸ. ਗਿੱਲ ਦੀ ਮੌਤ 'ਤੇ ਵਿਧਾਨ ਸਭਾ ਵਿੱਚ ਸ਼ਰਧਾਂਜ਼ਲੀ ਦੇ ਕੇ ਕੈਪਟਨ ਨੇ ਸਿੱਖਾਂ ਨੂੰ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਕਾਂਗਰਸ ਦੇ ਪਹਿਲਾਂ ਦੇ ਮੁੱਖ ਮੰਤਰੀਆਂ ਦਰਬਾਰਾ, ਬੇਅੰਤ ਅਤੇ ਉਸ ਵਿੱਚ ਕੋਈ ਫਰਕ ਨਾ ਸਮਝਿਆ ਜਾਵੇ।
ਮੰਗਲਵਾਰ ਦੀ ਦੇਰ ਰਾਤ ਨੂੰ ਪੁਲਿਸ ਨੇ ਸਿੱਖ ਨੌਜਵਾਨ ਦਲਜੀਤ ਸਿੰਘ ਉਰਫ਼ ਬੌਬੀ ਨੂੰ ਸੀ.ਆਈ.ਏ. ਸਟਾਫ ਮਾਲ ਮੰਡੀ ਤੋਂ ਰਿਹਾਅ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਪੁਲਿਸ ਵੱਲੋਂ ਪਹਿਲਾਂ ਵੀ ਦਲਜੀਤ ਸਿੰਘ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਸੀ, ਜਦੋਂ ਦਲਜੀਤ ਸਿੰਘ ਆਪਣੇ ਇਕ ਪੁਰਾਣੇ "ਦੇਸ਼ ਧ੍ਰੋਹ" ਦੇ ਕੇਸ 'ਚ ਕਚਹਿਰੀ ਤਰੀਕ ਭੁਗਤਣ ਕਸ਼ਮੀਰ ਤੋਂ ਵਾਪਸ ਆਇਆ ਤਾਂ ਅਗਲੇ ਹੀ ਦਿਨ ਸੀ.ਅਾਈ.ਏ. ਸਟਾਫ਼ ਗੁਰਦਾਸਪੁਰ ਨੇ ਪਿੰਡ ਘੁੱਲਾ ਤੋਂ ਸ਼ਾਮ 7 ਵਜੇ ਕਿਸੇ ਰਿਸ਼ਤੇਦਾਰ ਦੇ ਘਰੋਂ ਦਲਜੀਤ ਸਿੰਘ ਨੂੰ ਚੁੱਕ ਲਿਆ, ਚੁੱਕ ਕੇ ਕਿੱਥੇ ਲੈ ਗਏ ਇਸ ਬਾਰੇ ਚਾਰ ਦਿਨ ਵੱਖ-ਵੱਖ ਥਾਣਿਆਂ 'ਚ ਖੱਜਲ-ਖੁਆਰ ਹੋਣ ਤੋਂ ਬਾਅਦ ਵੀ ਮਾਪਿਆਂ ਨੂੰ ਕੁੱਝ ਪਤਾ ਨਹੀਂ ਸੀ ਲੱਗ ਰਿਹਾ।
ਪੰਜਾਬ ਵਿਧਾਨ ਸਭਾ ਵਿੱਚ ਬੁੱਧਵਾਰ (14 ਜੂਨ) ਨੂੰ ਸੂਬੇ ਦੇ ਸਾਬਕਾ ਪੁਲਿਸ ਮੁਖੀ ਕੇ.ਪੀ.ਐਸ. ਗਿੱਲ ਨੂੰ ਸ਼ਰਧਾਂਜਲੀ ਦੇਣ ਦੇ ਮੁੱਦੇ ’ਤੇ ਹੰਗਾਮਾ ਹੋਇਆ। ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਸਾਬਕਾ ਡੀਜੀਪੀ ਨੂੰ ਸਿੱਖਾਂ ’ਤੇ ਜ਼ੁਲਮ ਕਰਨ ਵਾਲਾ ਦੱਸਿਆ।
ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੀ ਜਥੇਬੰਦੀ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਨੇ ਬੁੱਧਵਾਰ (15 ਜੂਨ) ਨੂੰ ਕਾਂਗਰਸ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਨਿੰਦਾ ਕੀਤੀ ਕਿ ਉਸਨੇ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਵਾਲੇ ਪੰਜਾਬ ਦੇ ਬੁੱਚੜ ਕੇ.ਪੀ.ਐਸ. ਗਿੱਲ ਨੂੰ ਪੰਜਾਬ ਵਿਧਾਨ ਸਭਾ 'ਚ ਸ਼ਰਧਾਂਜਲੀ ਦਿੱਤੀ। ਖਾਲੜਾ ਮਿਸ਼ਨ ਵਲੋਂ ਜਾਰੀ ਇਕ ਲਿਖਤੀ ਬਿਆਨ 'ਚ ਕਿਹਾ ਗਿਆ ਕਿ ਕੇ.ਪੀ.ਐਸ. ਗਿੱਲ ਵਰਗੇ ਪੰਜਾਬ ਦੇ ਬੁੱਚੜ ਨੂੰ ਸ਼ਰਧਾਂਜਲੀ ਦੇ ਕੇ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਨੇ ਸਿੱਖਾਂ ਸਿਰ ਇਕ ਹੋਰ ਭਾਜੀ ਚਾੜ੍ਹ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਪਾਰਟੀ ਦੇ 7 ਆਗੂਆਂ ਨੂੰ ਪਾਰਟੀ 'ਚੋਂ ਕੱਢ ਦਿੱਤਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਚ ਪਾਰਟੀ ਦੇ ਅਧਿਕਾਰਤ ਉਮੀਦਵਾਰਾਂ ਦੇ ਖਿਲਾਫ਼ ਕਾਰਜ ਕਰਨ ਦੇ ਦੋਸ਼ ’ਚ 6 ਆਗੂਆਂ ਨੂੰ ਅਤੇ 1 ਆਗੂ ਨੂੰ ਜ਼ਾਬਤੇ ਦੀ ਉਲੰਘਣਾ ਕਰਕੇ 6 ਸਾਲ ਲਈ ਪਾਰਟੀ ਤੋਂ ਕੱਢ ਦਿੱਤਾ ਗਿਆ ਹੈ।
ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਕੁਲਦੀਪ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੂਨ 10, 2017 ਦਿਨ ਸ਼ਨੀਵਾਰ ਨੂੰ ਮੀਰੀ-ਪੀਰੀ ਦੇ ਮਾਲਕ ਬੰਦੀ ਛੋੜ ਦਾਤਾ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਦੀਵਾਨ ਸਜਾਏ ਗਏ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਬੁੱਧਵਾਰ (14 ਜੂਨ) ਪ੍ਰੈਸ ਬਿਆਨ ਜਾਰੀ ਕਰਕੇ ਸਮੁੱਚੀਆਂ ਸਿੱਖ ਜਥੇਬੰਦੀਆਂ ਅਤੇ ਸਮੁੱਚੀ ਸਿੱਖ ਕੌਮ ਨੂੰ 21 ਜੂਨ ਵਾਲੇ ਦਿਨ ਆਪੋ-ਆਪਣੇ ਇਲਾਕਿਆਂ ਵਿਚ 'ਗੱਤਕਾ ਦਿਹਾੜਾ' ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਹੁਤ ਦੁੱਖ ਅਤੇ ਅਫ਼ਸੋਸ ਵਾਲੀ ਗੱਲ ਹੈ ਕਿ ਹਾਲ ਹੀ ਵਿਚ ਮੋਹਾਲੀ, ਨਵਾਂ ਸ਼ਹਿਰ, ਹੁਸ਼ਿਆਰਪੁਰ ਆਦਿ ਥਾਵਾਂ 'ਤੇ ਸਿੱਖਾਂ ਉਤੇ ਝੂਠੇ ਕੇਸ ਪਾਕੇ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।