Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 17, 2017

ਲੰਦਨ ਦੇ ਪੱਛਮੀ ਹਿੱਸੇ 'ਚ ਸਥਿਤ ਇਕ ਬਹੁ ਮੰਜ਼ਲਾ ਇਮਾਰਤ 'ਚ ਬੀਤੇ ਮੰਗਲਵਾਰ ਨੂੰ ਅੱਗ ਲੱਗਣ ਨਾਲ ਹੁਣ ਤਕ 58 ਲੋਕਾਂ ਦੇ ਮਰਨ ਦੀਆਂ ਖ਼ਬਰਾਂ ਹਨ। ਇਸ ਅੱਗ ਦੀ ਘੱਟਨਾ 'ਚ ਮਰਨ ਵਾਲੇ ਲੋਕਾਂ ਦੇ ਤਾਜ਼ਾ ਅੰਕੜਿਆਂ 'ਚ ਬੁੱਧਵਾਰ ਨੂੰ ਦੱਸੀ ਗਈ 30 ਦੀ ਗਿਣਤੀ ਵੀ ਵਿਚ ਸ਼ਾਮਲ ਹੈ।
ਦਾਰਜਲਿੰਗ 'ਚ ਸ਼ਨੀਵਾਰ ਨੂੰ ਤਾਜ਼ਾ ਝੜਪਾਂ 'ਚ ਇੰਡੀਆ ਰਿਜ਼ਰਵ ਬਟਾਲੀਅਨ (ਆਈ.ਆਰ.ਬੀ.) ਦੇ ਇਕ ਸਹਾਇਕ ਕਮਾਂਡੈਂਟ ਨੂੰ ਖੁਕਰੀ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ। ਖੁਕਰੀ ਦੇ ਹਮਲੇ ਨਾਲ ਆਈ.ਆਰ.ਬੀ. ਦੀ ਦੂਜੀ ਬਟਾਲੀਅਨ ਦੇ ਸਹਾਇਕ ਕਮਾਂਡੈਂਟ ਕਿਰੇਮ ਤਮਾਂਗ ਗੰਭੀਰ ਜ਼ਖਮ ਹੋ ਗਿਆ। ਝੜਪਾਂ 'ਚ ਪ੍ਰਦਰਸ਼ਨਕਾਰੀਆਂ ਦੇ ਨਾਲ-ਨਾਲ ਪੁਲਿਸ ਵਾਲੇ ਵੀ ਜ਼ਖਮੀ ਹੋਏ ਹਨ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੀ ਇਕ ਗੱਡੀ ਨੂੰ ਅੱਗ ਲਾ ਦਿੱਤੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਸਰਕਾਰ ਦੇ ਅਦਾਰੇ ‘ਸੈਂਟਰਲ ਬੋਰਡ ਆਫ ਐਕਸਾਈਜ਼ ਐਂਡ ਕਸਟਮ ਵਿਭਾਗ’ ਵੱਲੋਂ ਵੱਖ-ਵੱਖ ਅਖਬਾਰਾਂ ਵਿਚ ਮਿਤੀ 16 ਜੂਨ 2017 ਨੂੰ ਜੀਐਸਟੀ ਸਬੰਧੀ ਜਾਰੀ ਕੀਤੇ ਗਏ ਇਸ਼ਹਿਤਾਰ ਵਿਚ ਸਿੱਖ ਦਸਤਾਰ ਦੇ ਕੀਤੇ ਗਏ ਅਪਮਾਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ।
ਕਰਜ਼ੇ ਦੇ ਬੋਝ ਹੇਠ ਖ਼ੁਦਕੁਸ਼ੀਆਂ ਕਰ ਰਹੇ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਦੀ ਮੁੱਖ ਸਮੱਸਿਆ ਇਹ ਹੈ ਕਿ ਉਨ੍ਹਾਂ ਦੀ ਜਿੰਨੀ ਆਮਦਨ ਹੈ, ਉਸ ਤੋਂ ਕਿਤੇ ਵੱਧ ਅਹਿਮ ਲੋੜਾਂ ’ਤੇ ਖਰਚਾ ਹੋ ਰਿਹਾ ਹੈ| ਇਨ੍ਹਾਂ ਦੀ ਆਮਦਨ ਵਧਾਉਣ ਦੇ ਤਰੀਕੇ ਖੋਜੇ ਬਿਨਾਂ ਹਾਲਾਤ ਠੀਕ ਹੋਣ ਦੀ ਸੰਭਾਵਨਾ ਨਹੀਂ ਹੈ।
ਪੰਜਾਬ ਦੇ ਦੋ ਮੰਤਰੀਆਂ ਨਵਜੋਤ ਸਿੱਧੂ ਤੇ ਮਨਪ੍ਰੀਤ ਬਾਦਲ ਨੇ ਦਾਅਵਾ ਕੀਤਾ ਹੈ ਕਿ ਸੂਬੇ ’ਚ ਗ਼ੈਰਕਾਨੂੰਨੀ ਚੱਲਦੀਆਂ ਬੱਸਾਂ ਹਰ ਹਾਲ ਬੰਦ ਕੀਤੀਆਂ ਜਾਣਗੀਆਂ। ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ’ਚ ਸਿੱਧੂ ਨੇ ਕਿਹਾ ਕਿ ਪਿਛਲੀ ਬਾਦਲ-ਭਾਜਪਾ ਸਰਕਾਰ ਸਮੇਂ ਅੱਠ ਸੌ ਕਰੋੜ ਰੁਪਏ ਦੇ ਕੰਮ ਸਿੰਗਲ ਟੈਂਡਰ ’ਤੇ ਕੀਤੇ ਗਏ ਹਨ ਅਤੇ ਕਿਸੇ ਦਾ ਆਡਿਟ ਨਹੀਂ ਕਰਾਇਆ ਗਿਆ। ਇਸ ਤਰ੍ਹਾਂ ਬਾਦਲ ਪਰਿਵਾਰ ਨੇ ਸੂਬੇ ਦੇ ਖ਼ਜ਼ਾਨੇ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਬਾਦਲ ਪਰਿਵਾਰ ਦੀਆਂ ਕਦੇ ਦੋ ਬੱਸਾਂ ਹੁੰਦੀਆਂ ਸਨ ਅਤੇ ਅੱਜ 650 ਕਿਵੇਂ ਹੋ ਗਈਆਂ।
ਜ਼ਿਲ੍ਹਾ ਪੁਲਿਸ ਵੱਲੋਂ ਖਾੜਕੂਵਾਦ ਦੇ ਕਥਿਤ ਦੋਸ਼ 'ਚ ਗਿ੍ਫ਼ਤਾਰ ਕੀਤੇ ਗੁਰਦਿਆਲ ਸਿੰਘ (55 ਸਾਲ) ਪੁੱਤਰ ਮਹਿੰਗਾ ਸਿੰਘ ਵਾਸੀ ਪਿੰਡ ਰੋਡ ਮਜਾਰਾ ਤਹਿਸੀਲ ਗੜ੍ਹਸ਼ੰਕਰ, ਜਗਰੂਪ ਸਿੰਘ (28 ਸਾਲ) ਪੁੱਤਰ ਅਵਤਾਰ ਸਿੰਘ ਅਤੇ ਸਤਵਿੰਦਰ ਸਿੰਘ (29 ਸਾਲ) ਪੁੱਤਰ ਗੁਰਮੇਲ ਸਿੰਘ ਦੋਵੇਂ ਵਾਸੀ ਪਿੰਡ ਚਾਂਦਪੁਰ ਰੁੜਕੀ ਦੇ ਵਾਰਿਸਾਂ ਨੇ ਅੱਜ ਜ਼ਿਲ੍ਹਾ ਅਦਾਲਤ ਦੇ ਬਾਹਰ ਭੁੱਬੀਂ ਰੋਂਦਿਆਂ ਕਿਹਾ ਕਿ ਪੁਲਿਸ ਨੇ ਸਾਡੇ ਨਾਲ ਨਾਜਾਇਜ਼ ਕਰਕੇ ਸਾਡੇ ਘਰਾਂ ਦੀ ਬਰਬਾਦੀ ਕਰ ਦਿੱਤੀ ਹੈ |
ਦੱਖਣੀ ਕਸ਼ਮੀਰ ਦੇ ਜ਼ਿਲ੍ਹੇ ਅਨੰਤਨਾਗ ਦੇ ਅੱਛਾਬਲ ਵਿੱਚ ਕਸ਼ਮੀਰੀ ਮੁਜਾਹਦੀਨਾਂ ਵੱਲੋਂ ਪੁਲਿਸ ਪਾਰਟੀ ਉਤੇ ਸ਼ੁੱਕਰਵਾਰ (16 ਜੂਨ) ਕੀਤੇ ਹਮਲੇ ਵਿੱਚ ਸਬ ਇੰਸਪੈਕਟਰ ਸਣੇ ਛੇ ਪੁਲਿਸ ਮੁਲਾਜ਼ਮ ਮਾਰੇ ਗਏ।
ਜੂਨ 1984 'ਚ ਭਾਰਤੀ ਫੌਜ ਵਲੋਂ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਗਏ ਹਮਲੇ ਦੌਰਾਨ ਸ਼ਹੀਦ ਹੋਏ ਜੁਝਾਰੂ ਸਿੰਘਾਂ ਅਤੇ ਸ਼ਰਧਾਲੂਆਂ ਦੀਆਂ ਤਸਵੀਰਾਂ ਅਕਾਲ ਤਖ਼ਤ ਸਾਹਿਬ ਦੇ ਨੇੜੇ ਬਣਾਈ ਗਈ ਸ਼ਹੀਦੀ ਯਾਦਗਾਰ ਦੇ ਬੇਸਮੈਂਟ ਹਾਲ ਵਿੱਚ ਸਥਾਪਤ ਹੋਣਗੀਆਂ।
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ, ਪੰਜਾਬ ਹਿਊਮਨ ਰਾਈਟਸ ਆਰਗੇਨਾਈਜੇਸ਼ਨ ਨੇ ਸਾਂਝੀ ਮੀਟਿੰਗ ਤੋਂ ਬਾਅਦ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਹਰਵਿੰਦਰ ਸਿੰਘ ਫੂਲਕਾ ਬਤੌਰ ਵਿਰੋਧੀ ਧਿਰ ਦੇ ਆਗੂ ਪੰਜਾਬ ਵਿਧਾਨ ਸਭਾ ਵਿੱਚ ਦਰਬਾਰ ਸਾਹਿਬ 'ਤੇ ਫੌਜੀ ਹਮਲੇ ਅਤੇ 25000 ਸਿੱਖਾਂ ਦੇ ਝੂਠੇ ਮੁਕਾਬਲਿਆਂ ਦੀ ਪੜਤਾਲ ਦਾ ਮਤਾ ਲੈ ਕੇ ਆਉਣ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ’ਚ ਪਟੀਸ਼ਨ ਦਾਖਲ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ਼ 21 ਸਿੱਖ ਨੌਜਵਾਨਾਂ ਦੇ ਕਤਲ ਦੀ ਸਾਜਿਸ਼ ਰਚਣ, ਸੱਚ ਨੂੰ 30 ਸਾਲ ਤਕ ਲੁਕਾਉਣ, ਸਬੂਤਾਂ ਨੂੰ ਖੁਰਦ-ਬੁਰਦ ਹੋਣ ਦਾ ਮੌਕਾ ਦੇਣ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਦਾ ਬਚਾਓ ਕਰਨ ਜਿਹੇ ਗੰਭੀਰ ਇਲਜ਼ਾਮਾਂ ਤਹਿਤ ਮੁਕੱਦਮਾ ਦਰਜ਼ ਕਰਨ ਦੀ ਕਮਿਸ਼ਨ ਅੱਗੇ ਮੰਗ ਕੀਤੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।