Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 2, 2017

ਚੰਡੀਗੜ੍ਹ: ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਬਾਦਲ ਨੇ ਅੱਜ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰ ਸੇਵਾ ਲਈ ਖਰੀਦੀ ਜਾਂਦੀ ਰਸਦ ਨੂੰ ਜੀਐਸਟੀ ਐਕਟ ਤੋਂ ਛੋਟ ਦਿੱਤੀ ਜਾਵੇ। ਪ੍ਰੈਸ ਬਿਆਨ ਜਾਰੀ ਕਰਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ […]

ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਬਾਦਲ ਪਰਿਵਾਰ ਨਾਲ ਸਬੰਧਤ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੋਦੀ ਸਰਕਾਰ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਤੋਂ ਰੋਕਣ ਸਬੰਧੀ ਚੁੱਪੀ ਵੱਟ ਲਈ ਹੈ।
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਔਕਾਫ ਬੋਰਡ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਭਾਰਤ ਵੱਲੋਂ ਸ਼ਰਧਾਲੂਆਂ ਨੂੰ ਪਾਕਿਸਤਾਨ ਆਉਣ ਤੋਂ ਰੋਕਣ ਦਾ ਸਖ਼ਤ ਵਿਰੋਧ ਕਰਦਿਆਂ ਸੰਯੁਕਤ ਰਾਸ਼ਟਰ ਨੂੰ ਸ਼ਿਕਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਮੀਟਿੰਗ ਪੀਐਸਜੀਪੀਸੀ ਦੇ ਪ੍ਰਧਾਨ ਤਾਰਾ ਸਿੰਘ ਅਤੇ ਬੋਰਡ ਦੇ ਚੇਅਰਮੈਨ ਸਦੀਕ ਉਲ ਫਾਰੂਕ ਦੀ ਅਗਵਾਈ ਹੇਠ ਬੋਰਡ ਦੇ ਲਾਹੌਰ ਸਥਿਤ ਦਫ਼ਤਰ ਵਿੱਚ ਹੋਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ (ਸ਼ਨੀਵਾਰ) ਤਖਤ ਦਮਦਮਾ ਸਾਹਿਬ ਵਿਖੇ ਧਰਮ ਪ੍ਰਚਾਰ ਲਹਿਰ ਦਾ ਆਰੰਭ ਕੀਤਾ ਗਿਆ, ਜਿਸ ਤਹਿਤ ਪੰਜਾਬ ਦੇ ਹਰ ਪਿੰਡ, ਸ਼ਹਿਰ ਤੇ ਕਸਬੇ ਵਿਚ ਸਿੱਖੀ ਦਾ ਪ੍ਰਚਾਰ ਕੀਤਾ ਜਾਏਗਾ।
ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਸਿੱਖ ਕੌਮ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਖ਼ਿਲਾਫ਼ ਕੋਈ ਵੀ ਕੇਸ ਦਰਜ ਨਾ ਹੋਣ ਬਾਰੇ ਸਬੂਤਾਂ ਸਹਿਤ ਖੁਲਾਸਾ ਕਰਨ ਵਾਲੇ ਜਸਟਿਸ ਫਾਊਂਡੇਸ਼ਨ ਦੇ ਆਗੂ ਨਵਦੀਪ ਗੁਪਤਾ ਨਾਲ ਖੜ੍ਹੀ ਹੈ। ਉਹਨਾਂ ਪੰਜਾਬ ਸਰਕਾਰ ਕੋਲ ਗੁਪਤਾ ਦੀ ਜਾਨ ਮਾਲ ਦੀ ਰਾਖੀ ਯਕੀਨੀ ਬਣਾਉਣ ਦੀ ਮੰਗ ਕਰਦਿਆਂ ਕਿਹਾ ਕਿ ਜੇ ਨਵਦੀਪ ਗੁਪਤਾ ਖਿਲਾਫ ਸ਼ਰਾਰਤੀ ਅਨਸਰਾਂ ਵੱਲੋਂ ਕਿਸੇ ਕਿਸਮ ਦੀ ਕੋਈ 'ਹਰਕਤ' ਹੁੰਦੀ ਹੈ ਤਾਂ ਉਸ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਸਿਆਸੀ ਬਦਲਾਖੋਰੀ ਤੋਂ ਉਪਰ ਉੱਠ ਕੇ ਪੰਜਾਬ ਨੂੰ ਮੁੜ ਪੈਰਾਂ ਸਿਰ ਕਰਨ ਦੀਆਂ ਗੱਲਾਂ ਕਰ ਰਹੇ ਹਨ। ਕੈਪਟਨ ਅਮਰਿੰਦਰ ਨੇ ਆਪਣੇ ਮੰਤਰੀ ਨਵਜੋਤ ਸਿੱਧੂ ਵੱਲੋਂ ਪਿਛਲੀ ਬਾਦਲ-ਭਾਜਪਾ ਸਰਕਾਰ ਵੇਲੇ ਹੋਏ ਭ੍ਰਿਸ਼ਟਾਚਾਰ ਦੀ ਜਾਂਚ ਸ਼ੁਰੂ ਕਰਨ ਅਤੇ ਬਾਦਲ ਦਲ ਦੇ ਵੱਡੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਵਾਰ ਵਾਰ ਦੁਹਾਈ ਦਿੱਤੇ ਜਾਣ ਦੇ ਬਾਵਜੂਦ ਮੁੱਖ ਮੰਤਰੀ ਨੇ ਹੁਣ ਤਕ ਕੋਈ ਕਦਮ ਨਹੀਂ ਚੁੱਕਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।