Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 3, 2017

ਦਰਬਾਰ ਸਾਹਿਬ ਅੰਮ੍ਰਿਤਸਰ ਸਥਿਤ ਗੁਰੂ ਰਾਮਦਾਸ ਲੰਗਰ ਹਾਲ 'ਚ ਵਾਪਰੇ ਹਾਦਸੇ ਵਿੱਚ ਲੰਗਰ ਤਿਆਰ ਕਰਨ ਵਾਲਾ ਸੇਵਾਦਾਰ ਬੁਰੀ ਤਰ੍ਹਾਂ ਝੁਲਸ ਗਿਆ। ਸੇਵਾਦਾਰ ਦੀ ਹਾਲਤ ਕਾਫੀ ਗੰਭੀਰ ਹੈ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ।
ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ-ਪੀਰੀ ਦਿਹਾੜਾ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਉਪਰੰਤ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਇੰਦਰਜੀਤ ਸਿੰਘ ਮੁੰਬਈ ਵਾਲੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਗਿਆਨੀ ਮਲਕੀਤ ਸਿੰਘ ਹੈੱਡ ਗ੍ਰੰਥੀ ਅਕਾਲ ਤਖ਼ਤ ਸਾਹਿਬ ਨੇ ਕੀਤੀ। ਉਪਰੰਤ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਦਰਬਾਰ ਸਾਹਿਬ ਨੇ ਹੁਕਮਨਾਮਾ ਲਿਆ।
ਪੱਖਪਾਤ ਪੂਰਨ ਖ਼ਬਰਾਂ, ਨਕਾਰਾਤਮਕ ਮੁਹਿੰਮ ਅਤੇ ਕਸ਼ਮੀਰੀ ਲੋਕਾਂ ਦੇ ਖਿਲਾਫ ਮੰਦ ਭਾਵਨਾ ਅਧੀਨ ਭਰਮ ਫੈਲਾਉਣ ਵਾਲਾ ਪ੍ਰਚਾਰ ਕਰਨ ਲਈ ਭਾਰਤੀ ਇਲੈਕਟ੍ਰਾਨਿਕ ਮੀਡੀਆ ਦੀ ਨਿੰਦਾ ਕਰਦੇ ਹੋਏ ਸੱਈਅਦ ਅਲੀ ਸ਼ਾਹ ਗਿਲਾਨੀ ਨੇ ਕਿਹਾ, "ਇਹ ਫਾਸੀਵਾਦੀ ਮਾਨਸਿਕਤਾ ਲਈ ਬਦਨਾਮ ਤਾਕਤਾਂ ਦੀ ਨੁਮਾਇੰਦਗੀ ਕਰ ਰਹੇ ਹਨ।"
ਚੀਨ ਨੇ ਸਿੱਕਿਮ ਵਿੱਚ ਚੀਨ-ਭਾਰਤ ਸਰਹੱਦ ’ਤੇ ਜਾਰੀ ਤਣਾਅ ਦਰਮਿਆਨ ਡੋਕਲਾਮ ਖੇਤਰ ਵਿੱਚ ਭਾਰਤੀ ਫੌਜ ਵਲੋਂ ਕੀਤੀ ਘੁਸਪੈਠ ਦੇ ਦਾਅਵੇ ਨੂੰ ਸਾਬਤ ਕਰਨ ਲਈ ਐਤਵਾਰ ਨੂੰ ਇਕ ਨਕਸ਼ਾ ਜਾਰੀ ਕੀਤਾ ਹੈ। ਇਸ ਨਕਸ਼ੇ ’ਚ ਡੋਕਲਾਮ ਖੇਤਰ ਨੂੰ ਚੀਨ ਦਾ ਹਿੱਸਾ ਦਰਸਾਇਆ ਗਿਆ ਹੈ। ਨਕਸ਼ੇ ਦੇ ਨਾਲ ਹੀ ਦੋ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਹਨ ਜਿਨ੍ਹਾਂ ’ਚ ਭਾਰਤੀ ਫ਼ੌਜੀਆਂ ਨੂੰ ਸਰਹੱਦ ਦੇ ਦੂਜੇ ਪਾਸੇ ਚੀਨੀ ਖੇਤਰ ’ਚ ਵਿਖਾਇਆ ਗਿਆ ਹੈ। ਭਾਰਤੀ ਮੀਡੀਆ ਮੁਤਾਬਕ ਇਸ ਦੌਰਾਨ ਭਾਰਤ ਨੇ ਸਰਹੱਦ ’ਤੇ ਸਿੱਕਿਮ ਦੇ ਨੇੜਲੇ ਖੇਤਰਾਂ ’ਚ ਫ਼ੌਜ ਦੀ ਨਫ਼ਰੀ ਵਧਾ ਦਿੱਤੀ ਹੈ।
ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਬਿਆਨ ਕਿ ਉਹ ‘ਬਦਲਾਖੋਰੀ ਦੀ ਸਿਆਸਤ’ ਵਿੱਚ ਨਹੀਂ ਪੈਣਾ ਚਾਹੁੰਦੇ ਤੋਂ ਸਾਫ਼ ਹੋ ਗਿਆ ਹੈ ਕਿ ਕਾਂਗਰਸ ਪਾਰਟੀ ਬਾਦਲ ਦਲ ਨਾਲ ਅੰਦਰਖਾਤੇ ਕੀਤੇ ਸਮਝੌਤੇ ਤਹਿਤ ਹੀ ਸੱਤਾ ਵਿੱਚ ਆਈ ਹੈ। ਮਾਨ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਉਹ ਦੋਵਾਂ ਪਾਰਟੀਆਂ ਵਿਚਾਲੇ ਹੋਏ ਕਰਾਰ ਬਾਰੇ ਪਹਿਲਾਂ ਤੋਂ ਜਾਣਦੇ ਹਨ।
ਅਕਾਲ ਤਖ਼ਤ ਸਾਹਿਬ ਦੇ ਨੇੜੇ ਬਣਨ ਵਾਲੀ ਸ਼ਹੀਦ ਗੈਲਰੀ ਦਾ ਕੰਮ ਦਮਦਮੀ ਟਕਸਾਲ (ਮਹਿਤਾ) ਵਲੋਂ 6 ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਹ ਸ਼ਹੀਦ ਗੈਲਰੀ ਉਨ੍ਹਾਂ ਸਿੱਖ ਸ਼ਹੀਦਾਂ ਦੀ ਯਾਦ 'ਚ ਬਣ ਰਹੀ ਹੈ ਜਿਨ੍ਹਾਂ ਨੇ ਭਾਰਤੀ ਫੌਜ ਵਲੋਂ ਜੂਨ 1984 ਦੇ ਹਮਲੇ ਵੇਲੇ ਅਕਾਲ ਤਖ਼ਤ ਸਾਹਿਬ, ਦਰਬਾਰ ਸਾਹਿਬ ਦੀ ਰਾਖੀ ਲਈ ਆਪਣੀਆਂ ਜਾਨਾਂ ਵਾਰੀਆਂ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।