Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 9, 2017

ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਵਿੰਦਰ ਸਿੰਘ ਫੂਲਕਾ ਵਲੋਂ ਅਸਤੀਫੇ ਦੇ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਵਿਰੋਧੀ ਧਿਰ ਦਾ ਨਵਾਂ ਆਗੂ ਚੁਣਨਾ ਚਾਹੁੰਦੀ ਹੈ। ਪਾਰਟੀ ਦੇ ਉੱਚ ਸੂਤਰਾਂ ਮੁਤਾਬਕ ‘ਆਪ’ ਦੀ ਕੇਂਦਰੀ ਲੀਡਰਸ਼ਿਪ ਨੇ ਵਿਰੋਧੀ ਧਿਰ ਦਾ ਆਗੂ ਬਣਨ ਲਈ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੂੰ ਆਫਰ ਦਿੱਤੀ ਗਈ ਸੀ।
ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਅਤੇ ਦਾਖਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ, "ਮੈਂ ਅਗਲੇ ਇਕ ਹਫਤੇ ‘ਚ ਵਿਧਾਨ ਸਭਾ ਸਪੀਕਰ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਆਪਣਾ ਅਸਤੀਫਾ ਦੇ ਦਿਆਂਗਾ ਤੇ ਪਾਰਟੀ ਨਾਲ ਮੇਰੀ ਗੱਲਬਾਤ ਹੋ ਗਈ ਹੈ ਅਤੇ ਪਾਰਟੀ ਹਫਤੇ ‘ਚ ਵਿਰੋਧੀ ਧਿਰ ਦਾ ਨਵਾਂ ਆਗੂ ਚੁਣੇਗੀ।" ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਲਈ ਸੁਖਪਾਲ ਖਹਿਰਾ, ਅਮਨ ਅਰੋੜਾ ਅਤੇ ਕੰਵਰ ਸੰਧੂ ਕਾਬਲ ਹਨ ਤੇ ਉਹ ਪਾਰਟੀ ਪਲੇਟਫਾਰਮ ‘ਤੇ ਆਪਣੀ ਰਾਏ ਰੱਖਣਗੇ।
ਦਰਬਾਰ ਸਾਹਿਬ ਦੇ ਦੇ ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾਉਣ, ਸੱਚ ਤੇ ਧਰਮ ਦੀ ਖਾਤਰ ਬੰਦ-ਬੰਦ ਕਟਵਾ ਕੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ (9 ਜੁਲਾਈ) ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ।
ਸਿੱਕਮ ਦੇ ਡੋਕਲਾਮ 'ਚ ਚੀਨੀ ਅਤੇ ਭਾਰਤੀ ਫੌਜੀਆਂ ਵਿਚਾਲੇ ਹੱਥੋਪਾਈ ਤੋਂ ਬਾਅਦ ਦੋਵਾਂ ਵਿਚਾਲੇ ਤਣਾਅ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਸਰਹੱਦ 'ਤੇ ਤਣਾਅ ਨੂੰ ਦੇਖਦਿਆਂ ਹੁਣ ਬੀਜਿੰਗ ਨੇ ਭਾਰਤ ਦੀ ਯਾਤਰਾ ਕਰ ਰਹੇ ਆਪਣੇ ਨਾਗਰਿਕਾਂ ਲਈ 'ਸੇਫ਼ਟੀ ਅਡਵਾਈਜ਼ਰੀ' ਜਾਰੀ ਕੀਤੀ ਹੈ।
ਜੂਨ 1984 ਦੇ ਸ਼ਹੀਦਾਂ ਦੀ ਯਾਦਗਾਰ ਵਿਖੇ ਦਮਦਮੀ ਟਕਸਾਲ (ਮਹਿਤਾ) ਵੱਲੋਂ ਅਖੰਡ ਪਾਠਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨਮਿਤ ਪਾਠ ਦੇ ਭੋਗ ਪਾਏ ਗਏ ਅਤੇ ਭਾਈ ਅਮਰੀਕ ਸਿੰਘ ਦੀ ਯਾਦ ਵਿੱਚ ਪਾਠ ਸ਼ੁਰੂ ਕੀਤਾ ਗਿਆ।
ਦਿੱਲੀ ਦੇ ਇੱਕ ਹੋਟਲ ਵਿੱਚ ਸਰਨਾ ਭਰਵਾਂ ਵੱਲੋਂ ਕਰਵਾਏ ਸਨਮਾਨ ਸਮਾਗਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ। ਸਨਮਾਨ ਸਮਾਗਮ 'ਚ ਬੋਲਦਿਆਂ ਕੈਪਟਨ ਅਮਰਿੰਦਰ ਨੇ ਦਾਅਵਾ ਕੀਤਾ ਕਿ ਬਾਦਲ ਦਲ ਦੇ ਸਮੇਂ 'ਚ ਬੇਅਦਬੀ ਦੀਆਂ 183 ਘਟਨਾਵਾਂ ਹੋਈਆਂ ਤੇ 121 ਦੇ ਦੋਸ਼ੀ ਫੜ੍ਹੇ ਗਏ ਜਦਕਿ ਕਾਂਗਰਸ ਸਰਕਾਰ ਆਉਣ ’ਤੇ ਅਜਿਹੇ 13 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ 12 ਦੇ ਦੋਸ਼ੀ ਕਾਬੂ ਕਰ ਲਏ ਗਏ ਹਨ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਅੱਜਹਿਜ਼ਬੁਲ ਮੁਜਾਿਹਦੀਨ ਕਮਾਂਡਰ ਬੁਰਹਾਨ ਵਾਨੀ ਨੂੰ ਸ਼ਰਧਾਂਜਲੀ ਭੇਟ ਕਰਿਦਆਂ ਕਿਹਾ,‘‘ਵਾਨੀ ਦੀ ਮੌਤ ਨੇ ਘਾਟੀ ਵਿੱਚ ਆਜ਼ਾਦੀ ਲਈ ਸੰਘਰਸ਼ ’ਚ ਨਵੀਂ ਰੂਹ ਫੂਕੀ ਹੈ।’’
ਹਰਿਆਣਾ ਦੀ ਪਾਰਟੀ ਇੰਡੀਅਨ ਨੈਸ਼ਨਲ ਲੋਕ ਦਲ ਨੇ ਅੱਜ ਕਿਹਾ ਹੈ ਕਿ ਇਸ ਵੱਲੋਂ ਸੋਮਵਾਰ ਨੂੰ ਸਤਲੁਜ-ਯਮੁਨਾ ਲਿੰਕ ਮਾਮਲੇ ਸਬੰਧੀ ਕੀਤੇ ਜਾਣ ਵਾਲੇ ਮੁਜ਼ਾਹਰੇ ਦੌਰਾਨ ਪੰਜਾਬ ਤੋਂ ਕੋਈ ਵੀ ਵਾਹਨ ਸੂਬੇ ’ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ, ਭਾਵੇਂ ਇਸ ਲਈ ਗੋਲੀਆਂ ਅਤੇ ਡਾਗਾਂ ਖਾਣੀਆਂ ਪੈਣ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਲ 2015 ਵਿੱਚ ਬਰਗਾੜੀ ਵਿਖੇ ਵਾਪਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਬਹਿਬਲ ਕਲਾਂ ਵਿੱਚ ਹੋਈ ਪੁਲੀਸ ਗੋਲੀਬਾਰੀ ਲਈ ਸਿੱਧੇ ਤੌਰ 'ਤੇ ਪ੍ਰਕਾਸ਼ ਬਾਦਲ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਕਰ ਰਿਹਾ ਕਮਿਸ਼ਨ ਆਪਣੀ ਰਿਪੋਰਟ ਵਿੱਚ ਸਾਬਕਾ ਮੁੱਖ ਮੰਤਰੀ ਦੀ ਸ਼ਮੂਲੀਅਤ ਜ਼ਾਹਰ ਕਰੇਗਾ।
ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਚੰਡੀਗੜ੍ਹ ਵਿਚਲੇ ਸਰਕਾਰੀ ਤੇ ਗ਼ੈਰ ਸਰਕਾਰੀ ਦਫਤਰਾਂ ਵਿਚ ਪੰਜਾਬੀ ਭਾਸ਼ਾ ਲਾਗੂ ਕਰਵਾਉਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਗਵਰਨਰ ਵੀ.ਪੀ. ਸਿੰਘ ਬਦਨੌਰ ਨੂੰ ਪੱਤਰ ਲਿਿਖਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।