Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 22, 2017

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਪਾਦਰੀ ਸੁਲਤਾਨ ਮਸੀਹ ਦੇ ਪਰਿਵਾਰ ਨੂੰ ਮਿਲਣ ਲਈ ਇੱਥੇ ਪੁੱਜੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪਾਦਰੀ ਕਤਲ ਕਾਂਡ ਦੀ ਜਾਂਚ ਸੀਬੀਆਈ ਹਵਾਲੇ ਕਰ ਦੇਣੀ ਚਾਹੀਦੀ ਹੈ।
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ, ਵਿਰੋਧੀ ਧਿਰ ਦੇ ਨਵੇਂ ਬਣੇ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਮੀਤ-ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ ਦੀ ਅਗਵਾਈ ਵਿਚ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਸਾਰੇ ਵਿਧਾਇਕਾਂ ਦੀ ਮੀਟਿੰਗ ਵਿਚ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਉਪਰ ਵਾਅਦਿਆਂ ਤੋਂ ਭੱਜਣ ਅਤੇ ਲੋਕ ਵਿਰੋਧੀ ਫੈਸਲੇ ਲੈਣ ਦਾ ਦੋਸ਼ ਲਾਇਆ ਗਿਆ। ਇਸ ਮੀਟਿੰਗ ਵਿਚ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਵੀ ਉਚੇਚ ਤੌਰ 'ਤੇ ਹਾਜ਼ਰ ਸਨ। ਇਸਦੇ ਨਾਲ ਹੀ ਕਈ ਪ੍ਰੋਗਰਾਮਾਂ ਦਾ ਐਲਾਨ ਕਰਦੇ ਹੋਏ ਦੱਸਿਆ ਗਿਆ ਕਿ ਪਾਰਟੀ 27 ਜੁਲਾਈ ਨੂੰ ਸੁਨਾਮ ਵਿਖੇ ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ ਖੂਨਦਾਨ ਕੈਂਪ ਦਾ ਪ੍ਰਬੰਧ ਕਰੇਗੀ। ਜਿਸ ਵਿਚ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਸ਼ਿਰਕਤ ਕਰੇਗੀ।
ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਮਮਤਾ ਬੈਨਰਜੀ ਨੇ ਸ਼ੁੱਕਰਵਾਰ (21 ਜੁਲਾਈ) ‘ਭਾਰਤ ਵਿੱਚੋਂ ਭਾਜਪਾ ਨੂੰ ਬਾਹਰ ਕੱਢਣ’ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਪੱਛਮੀ ਬੰਗਾਲ ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨਾਲ ਖੜ੍ਹੇਗਾ, ਜਿਹੜੀਆਂ ਇਸ ਭਗਵਾਂ ਪਾਰਟੀ ਵਿਰੁੱਧ ਲੜਨਗੀਆਂ।
ਬਹਾਦਰਗੜ੍ਹ ਸਥਿਤ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਦੇ ਸਾਹਮਣੇ ਬਣ ਰਹੇ ਓਵਰਬ੍ਰਿਜ ਹੇਠੋਂ ਲਾਂਘਾ ਰਖਾਉਣ ਦੇ ਯਤਨਾਂ ਨੂੰ ਬੂਰ ਪੈਣ ਲੱਗਿਆ ਹੈ। ਓਵਰਬ੍ਰਿਜ ਦਾ ਜਾਇਜ਼ਾ ਲੈਣ ਪੁੱਜੀ ਕੇਂਦਰੀ ਟੀਮ ਨੇ 40 ਫੁੱਟ ਚੌੜਾ ਅਤੇ 11 ਫੁੱਟ ਉੱਚਾ ਲਾਂਘਾ ਛੱਡਣ ਲਈ ਹਾਮੀ ਭਰ ਦਿੱਤੀ ਹੈਙ ਉਂਜ ਇਸ ਬਾਰੇ ਅੰਤਿਮ ਫ਼ੈਸਲਾ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਵੱਲੋਂ ਲਿਆ ਜਾਣਾ ਹੈ।
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਵਿਚ ਪੰਜਾਬ ਦੇ ਮਿਆਰੀ ਸਿੱਖਿਆ ਪੱਖੋਂ ਨਿੱਘਰ ਚੁੱਕੇ ਸਰਕਾਰੀ ਸਕੂਲਾਂ ਦਾ ਮੁੱਦਾ ਚੁਕਿਆ।
ਕਰਜ਼ਿਆਂ ਹੇਠ ਦੱਬੇ ਕਿਸਾਨਾਂ ਦੀਆਂ ਉਮੀਦਾਂ ਉਤੇ ਪਾਣੀ ਫੇਰਦਿਆਂ ਕੇਂਦਰ ਸਰਕਾਰ ਨੇ ਸ਼ੁੱਕਰਵਾਰ (21 ਜੁਲਾਈ) ਨੂੰ ਸਾਫ਼ ਆਖ ਦਿੱਤਾ ਕਿ ਇਸ ਵੱਲੋਂ ਖੇਤੀ ਕਰਜ਼ੇ ਮੁਆਫ਼ ਕਰਨ ਸਬੰਧੀ ਕਿਸੇ ਤਜਵੀਜ਼ ਉਤੇ ਵਿਚਾਰ ਨਹੀਂ ਕੀਤਾ ਜਾ ਰਿਹਾ। ਇਹ ਗੱਲ ਸ਼ੁੱਕਰਵਾਰ (21 ਜੁਲਾਈ) ਲੋਕ ਸਭਾ ਵਿੱਚ ਇਕ ਲਿਖਤੀ ਸਵਾਲ ਦਾ ਜਵਾਬ ਦਿੰਦਿਆਂ ਵਿੱਤ ਰਾਜ ਮੰਤਰੀ ਸੰਤੋਸ਼ ਕੁਮਾਰ ਗੰਗਵਾਰ ਨੇ ਆਖੀ। ਇਹ ਸੁਣ ਕੇ ਕਾਂਗਰਸੀ ਸੰਸਦ ਮੈਂਬਰ ਸਦਨ ਤੋਂ ਵਾਕ-ਆਊਟ ਕਰ ਗਏ। ਜਦਕਿ ਭਾਜਪਾ ਨੇ ਕਿਸਾਨਾਂ ਦੇ ਮਸਲਿਆਂ ’ਤੇ ਕਾਂਗਰਸ ਉਤੇ ‘ਮਗਰਮੱਛ ਦੇ ਹੰਝੂ’ ਵਹਾਉਣ ਦਾ ਦੋਸ਼ ਲਾਇਆ।
ਆਮ ਆਦਮੀ ਪਾਰਟੀ (ਆਪ) ਦੇ ਨਵੇਂ ਚੁਣੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਪਾਦਰੀ ਸੁਲਤਾਨ ਮਸੀਹ ਕਤਲ ਕਾਂਡ ਵਿੱਚ ਆਰਐਸਐਸ, ਵੀਐਚਪੀ ਤੇ ਭਾਜਪਾ ਵੱਲ ਉਂਗਲੀ ਚੁੱਕੀ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪੰਜਾਬ ਵਿੱਚ ਈਸਾਈ ਘੱਟ ਗਿਣਤੀ ’ਚ ਹਨ ਤੇ ਕੁਝ ਤਾਕਤਾਂ ਵੱਲੋਂ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।