Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 28, 2017

ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਭਾਈ ਧਿਆਨ ਸਿੰਘ ਮੰਡ, ਭਾਈ ਅਜਨਾਲਾ ਅਤੇ ਭਾਈ ਦਾਦੂਵਾਲ ਨਾਲ ਮੁਲਾਕਾਤ ਕਰਨਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪਸੰਦ ਨਹੀਂ ਆਇਆ। ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਕੁਲਮੋਹਨ ਸਿੰਘ ਨੇ ਵਡਾਲਾ ਦੀ ਮੁਲਾਕਾਤ ਨੂੰ ਮੌਕਾਪ੍ਰਸਤੀ ਦਾ ਸਿਖਰ ਦੱਸਦੇ ਹੋਏ ਵਡਾਲਾ ਵੱਲੋਂ ਚੋਣਵੇਂ ਪੰਥਕ ਮਸਲਿਆਂ ’ਤੇ ਬੋਲਣ ਨੂੰ 'ਪਖੰਡ' ਦੱਸਿਆ ਹੈ।
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਬਣਨ ਦੇ ਸ਼ੁਕਰਾਨੇ ਵਜੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ, ਪਾਰਟੀ ਦੇ ਪੰਜਾਬ ਕਨਵੀਨਰ ਭਗਵੰਤ ਮਾਨ ਤੇ ਹੋਰ ਪਾਰਟੀ ਆਗੂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਗਏ। ਉਨ੍ਹਾਂ ਦੇ ਇੱਥੇ ਪੁੱਜਣ ’ਤੇ ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੀ ਅਗਵਾਈ ਵਿੱਚ ਪਾਰਟੀ ਵਰਕਰਾਂ ਨੇ ਸਵਾਗਤ ਕੀਤਾ।
ਪੰਜਾਬੀ ਅਖ਼ਬਾਰ ਅਜੀਤ ਜਲੰਧਰ 'ਚ ਲੱਗੀ ਖ਼ਬਰ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਅਖ਼ਬਾਰ ਮੁਤਾਬਕ ਇਸ ਦੀ ਪੁਸ਼ਟੀ ਹਰਚਰਨ ਸਿੰਘ ਵੱਲੋਂ ਆਪ ਕੀਤੀ ਗਈ ਹੈ।
ਬਾਦਲ ਦਲ ਨੇ ਵੀਰਵਾਰ (27 ਜੁਲਾਈ) ਪੰਜਾਬ ਸਰਕਾਰ ਖ਼ਿਲਾਫ਼ 'ਜਬਰ ਵਿਰੋਧੀ ਲਹਿਰ' ਦੀ ਸ਼ੁਰੂਆਤ ਸਰਹੱਦੀ ਕਸਬੇ ਡੇਰਾ ਬਾਬਾ ਨਾਨਕ ਤੋਂ ਕੀਤੀ। ਇਸ ਮੌਕੇ ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਆਉਂਦਿਆਂ ਹੀ ਆਪਣੇ ‘ਰੰਗ’ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ।
ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਚੰਡੀਗੜ੍ਹ ਦੀ ਦਫ਼ਤਰੀ ਪੰਜਾਬੀ ਬਣਾਉਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਰਾਜਨਾਥ ਨੇ ਕਿਹਾ ਕਿ ਚੰਡੀਗੜ੍ਹ ਦੀ ਦਫਤਰੀ ਭਾਸ਼ਾ ਅੰਗਰੇਜ਼ੀ ਹੀ ਰਹੇਗੀ। ਗ੍ਰਹਿ ਮੰਤਰੀ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਪੰਜਾਬੀ ਭਾਸ਼ਾ ’ਚ ਆਏ ਚਿੱਠੀ-ਪੱਤਰਾਂ ਦਾ ਜਵਾਬ ਪੰਜਾਬੀ ਅਤੇ ਹਿੰਦੀ ਭਾਸ਼ਾ ’ਚ ਆਏ ਚਿੱਠੀ-ਪੱਤਰਾਂ ਦਾ ਜਵਾਬ ਹਿੰਦੀ ਭਾਸ਼ਾ ’ਚ ਦਿੱਤਾ ਜਾਇਆ ਕਰੇ।
ਵਾਹਿਗੁਰੂ ਦੀ ਕਿਰਪਾ ਨਾਲ ਅਜਿਹੇ ਸਾਧਨ ਬਣੇ ਕਿ ਨੌਜਵਾਨ ਦਲੀਪ ਸਿੰਘ ਦੇ ਚੇਤੇ ਅੰਦਰ ਪੁਰਾਣੀਆਂ ਯਾਦਾਂ ਮੁੜ ਹਰੀਆਂ ਹੋ ਗਈਆਂ। ਉਸ ਦੇ ਹਿਰਦੇ ਅੰਦਰ ਆਪਣੀ ਮਾਂ (ਮਹਾਰਾਣੀ ਜਿੰਦਾਂ) ਨੂੰ ...
ਪੰਜਾਬ ਅੰਦਰ ਅਕਾਲੀ ਦਲ (ਬਾਦਲ) ਵੱਲੋਂ ਆਪਣੀ ਹਾਰ ਤੋਂ ਬਾਅਦ ਜਬਰ ਵਿਰੌਧੀ ਰੈਲੀਆ ਕਰਨ ਦਾ ਐਲਾਨ ਕੀਤਾ ਗਿਆ ਹੈ ਜੋ ਕਿ ਉਸ ਵਕਤ ਤੱਕ ਮਹਿਜ ਇੱਕ ਡਰਾਮਾ ਹੈ ਜਦ ਤੱਕ ਅਕਾਲੀ ਦਲ (ਬਾਦਲ) ਆਪਣੀ ਗਠਜੋੜ ਪਾਰਟੀ ਭਾਰਤੀ ਜਨਤਾ ਪਾਰਟੀ ਦੇ ਕਾਰਕੰੁਨਾ ਵੱਲੋਂ ਕੀਤੀ ਜਾ ਰਹੀ ਗੁੰਡਾਗਰਦੀ ਖਿਲਾਫ਼ ਅਵਾਜ ਬੁਲੰਦ ਨਹੀ ਕਰਦਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।