Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 16, 2017

ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਗਿਆਨੀ ਮੱਲ ਸਿੰਘ ਦਾ ਅੰਤਿਮ ਸੰਸਕਾਰ ਅੱਜ ਇਥੇ ਤਖਤ ਸਾਹਿਬ ਦੇ ਬਾਹਰਵਾਰ ਸਰੋਵਰ ਨਾਲ ਲਗਦੇ ਮੈਦਾਨ ਵਿਖੇ ਕਰ ਦਿੱਤਾ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਮੋਹਾਲੀ ਦੇ ਇੱਕ ਹਸਪਤਾਲ ਵਿਖੇ ਜ਼ੇਰੇ ਇਲਾਜ ਸਨ ਜਿਥੇ ਉਨ੍ਹਾਂ ਨੇ ਕੱਲ੍ਹ ਅੰਤਮ ਸਵਾਸ ਲਏ। ਅੰਤਮ ਅਰਦਾਸ ਗਿਆਨੀ ਗੁਰਬਚਨ ਸਿੰਘ ਨੇ ਕੀਤੀ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਗਿਆਨੀ ਅਮਰਜੀਤ ਸਿੰਘ ਗ੍ਰੰਥੀ ਦਰਬਾਰ ਸਾਹਿਬ, ਅੰਮ੍ਰਿਤਸਰ ਨੇ ਦਿਖਾਈ।
ਸਿੱਖ ਅਤੇ ਕਸ਼ਮੀਰੀ ਨੁਮਾਇਂਦਿਆਂ ਵੱਲੋਂ ਸਾਂਝੇ ਤੌਰ ‘ਤੇ ਭਾਰਤ ਦੇ ਬਰਤਾਨਵੀ ਦੂਤਘਰ ਅੱਗੇ ਜ਼ੋਰਦਾਰ ਮੁਜ਼ਾਹਰੇ ਦੌਰਾਨ ਇਸ ਦੇ 70 ਸਾਲਾ ਅਜ਼ਾਦੀ ਦਿਹਾੜੇ ਨੂੰ ਗ਼ੁਲਾਮੀ ਅਤੇ ਬਰਬਾਦੀ ਦੇ ਸੋਗ ਸੰਤਾਪ ਵਜੋਂ ਮਨਾਇਆ ਗਿਆ, ਜਿਸ ‘ਅਜ਼ਾਦੀ’ ਪਿੱਛੋਂ ਸਿਰਫ਼ ਪੰਜਾਬ ਦੇ ਸਿੱਖਾਂ, ਜਾਂ ਕਸ਼ਮੀਰ ਦੇ ਮੁਸਲਮਾਨਾਂ ਨੂੰ ਹੀ ਨਹੀਂ, ਬਲਕਿ ਭਾਰਤ ਦੀਆਂ ਘਟ-ਗਿਣਤੀ ਇਸਾਈ, ਬੋਧੀ, ਜੈਨੀ ਅਤੇ ਦਲਿਤ ਕੌਮਾਂ ਨੂੰ ਵੀ ਬ੍ਰਾਹਮਣਵਾਦੀ ਤਾਕਤਾਂ ਹੱਥੋਂ ਨੱਸਲਕੁਸੀ ਦਾ ਲਗਾਤਰ ਸਾਹਮਣਾ ਕਰਨਾ ਪੈ ਰਿਹਾ ਹੈ।
ਗਿਆਨੀ ਫੂਲਾ ਸਿੰਘ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ। ਗਿਆਨੀ ਮੱਲ ਸਿੰਘ ਦੀ ਮੌਤ ਮਗਰੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।
ਸਿੱਖ ਸਿਆਸੀ ਕੈਦੀਆਂ ਦੀ ਸੂਚੀ ਤਿਆਰ ਕਰਨ ਅਤੇ ਉਨ੍ਹਾਂ ਦੇ ਕੇਸਾਂ ਦੀ ਪੈਰਵੀ ਕਰਨ ਵਾਲੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਸਿੱਖ ਸਿਆਸਤ ਨਿਊਜ਼ ਦੇ ਸੰਪਾਦਕ ਪਰਮਜੀਤ ਸਿੰਘ ਵਲੋਂ 2 ਅਗਸਤ, 2017 ਨੂੰ ਗੱਲਬਾਤ ਕੀਤੀ ਗਈ। ਇਸ ਗੱਲਬਾਤ 'ਚ ਭਾਈ ਜਗਤਾਰ ਸਿੰਘ ਹਵਾਰਾ ਦੇ ਚੱਲ ਰਹੇ ਮੁਕੱਦਮਿਆਂ ਦੀ ਮੌਜੂਦਾ ਸਥਿਤੀ ਅਤੇ ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਸਬੰਧ 'ਚ ਗੱਲਬਾਤ ਕੀਤੀ ਗਈ।
ਇਰਸ਼ਾਦ ਨੇ ਦੱਸਿਆ, "ਪੁਲਿਸ ਵਲੋਂ ਸ਼ੱਕ ਦੇ ਆਧਾਰ 'ਤੇ ਚੁੱਕਿਆ ਗਿਆ, ਹਾਲੇ ਅਦਾਲਤ 'ਚ ਕੇਸ ਚੱਲਦਾ ਹੀ ਸੀ ਕਿ ਮੀਡੀਆ ਨੇ 'ਅੱਤਵਾਦੀ' ਬਣਾ ਦਿੱਤਾ।"

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।