Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 21, 2017

ਉੱਤਰੀ ਸਿੱਕਿਮ 'ਚ ਸਥਿਤ ਗੁਰਦੁਆਰਾ ਡਾਂਗਮਾਰ, ਜੋ ਕਿ ਸਮੁੰਦਰ ਤਲ ਤੋਂ ਲਗਭਗ 17,500 ਫੁੱਟ ਦੀ ਉੱਚਾਈ ’ਤੇ ਹੈ, ਨੂੰ ਮੰਦਰ 'ਚ ਤਬਦੀਲ ਕਰਨ ਦੀ ਖ਼ਬਰ ਆਈ ਹੈ। ਬੀਤੇ ਦਿਨੀਂ ਸ਼ੋਸਲ ਮੀਡੀਆ ’ਤੇ ਗੁਰੂਦੁਆਰਾ ਡਾਂਗਮਾਰ ਸਾਹਿਬ ਦਾ ਸਮਾਨ ਬਾਹਰ ਕੱਢ ਕੇ ਸਥਾਨਕ ਲੋਕਾਂ ਵਲੋਂ ਥੱਲ੍ਹੇ ਸਥਿਤ ਗੁਰਦੁਆਰਾ ਚੁੰਗਥੁੰਗ (ਚੰਗੀ ਥਾਂ) ’ਤੇ ਭੇਜੇ ਜਾਣ ਦੀ ਖ਼ਬਰ ਆਈ ਸੀ।
ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੀ ਸਾਂਝੀ ਰਾਜਧਾਨੀ ਹੈਦਰਾਬਾਦ 'ਚ ਤਿੰਨ ਕਸ਼ਮੀਰੀ ਵਿਦਿਆਰਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ 'ਤੇ ਇਹ ਦੋਸ਼ ਲਾਇਆ ਗਿਆ ਕਿ ਇਹ ਸਿਨੇਮਾ ਹਾਲ 'ਚ 'ਜਨ ਗਨ ਮਨ' ਗੀਤ ਚੱਲਣ ਵੇਲੇ ਖੜ੍ਹੇ ਨਹੀਂ ਹੋਏ।
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਐਤਵਾਰ ਨੂੰ ਕਿਹਾ ਕਿ ਨਰਮੇ ’ਤੇ ਚਿੱਟੀ ਮੱਖੀ ਦਾ ਹਮਲਾ ਓਨਾ ਨਹੀਂ ਹੈ, ਜਿੰਨਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੇ ਮਾਨਸਾ ਜ਼ਿਲ੍ਹੇ ’ਚ ਚਿੱਟੀ ਮੱਖੀ ਦੇ ਹਮਲੇ ਦੀ ਗੱਲ ਵੀ ਕਬੂਲੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਇਸ ਦਾ ਨਿਰੀਖਣ ਕਰ ਰਹੀਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁ਼ਦ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ।
ਪੰਚਕੂਲਾ ਦੀ ਸੀ. ਬੀ. ਆਈ. ਅਦਾਲਤ ਵੱਲੋਂ ਸਿਰਸਾ ਡੇਰਾ ਦੇ ਵਿਵਾਦਤ ਮੁਖੀ ਰਾਮ ਰਹੀਮ ਵਿਰੁੱਧ ਕੇਸ 'ਚ ਫ਼ੈਸਲਾ ਸੁਣਾਉਣ ਲਈ ਡੇਰਾ ਮੁਖੀ ਨੂੰ ਪੇਸ਼ ਹੋਣ ਦੇ ਦਿੱਤੇ ਗਏ ਹੁਕਮਾਂ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦਾ ਪੁਲਿਸ ਪ੍ਰਸ਼ਾਸਨ ਪੱਬਾਂ ਭਾਰ ਹੋਇਆ ਪਿਆ ਹੈ। ਰਾਜ ਸਰਕਾਰ ਵੱਲੋਂ ਕੇਂਦਰ ਤੋਂ ਕੇਂਦਰੀ ਸੁਰੱਖਿਆ ਬਲਾਂ ਦੀ ਵੱਡੀ ਨਫ਼ਰੀ ਦੀ ਰੱਖੀ ਗਈ ਮੰਗ ਮੁਕਾਬਲੇ ਕੇਂਦਰ ਵੱਲੋਂ ਪੰਜਾਬ ਨੂੰ ਕੇਂਦਰੀ ਸੁਰੱਖਿਆ ਬਲਾਂ ਦੀਆਂ ਜੋ 75 ਕੰਪਨੀਆਂ ਅਲਾਟ ਕੀਤੀਆਂ ਗਈਆਂ ਹਨ, ਉਨ੍ਹਾਂ 'ਚੋਂ ਬਹੁਤੀ ਫੋਰਸ ਰਾਜ 'ਚ ਪੁੱਜ ਗਈ ਹੈ ਅਤੇ ਕੱਲ੍ਹ ਤੱਕ ਇਹ ਸਾਰੀਆਂ ਕੰਪਨੀਆਂ ਅਲਾਟ ਕੀਤੇ ਜ਼ਿਲ੍ਹਿਆਂ 'ਚ ਤਾਇਨਾਤ ਹੋ ਜਾਣਗੀਆਂ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਵੀਂ ਦਿੱਲੀ 'ਚ ਅੱਜ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੁਲਾਕਾਤ ਕਰ ਸਕਦੇ ਹਨ ਅਤੇ ਉਨ੍ਹਾਂ ਨੂੰ ਸੂਬੇ ਦੀ ਕਰਜ਼ਾ ਹੱਦ ਵਧਾਉਣ ਦੀ ਅਪੀਲ ਕਰ ਸਕਦੇ ਹਨ ਤਾਂ ਜੋ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦੀ ਯੋਜਨਾ ਨੂੰ ਲਾਗੂ ਕੀਤਾ ਜਾ ਸਕੇ। ਮੁੱਖ ਮੰਤਰੀ ਜੋ ਅੱਜ (21 ਅਗਸਤ) ਦਿੱਲੀ ਜਾ ਰਹੇ ਹਨ, ਵੱਲੋਂ ਸਤਲੁਜ-ਯਮੁਨਾ ਲਿੰਕ ਨਹਿਰ ਦਾ ਮੁੱਦਾ ਵੀ ਚੁੱਕੇ ਜਾਣ ਦੀ ਸੰਭਾਵਨਾ ਹੈ ਅਤੇ ਉਹ ਪੰਜਾਬ ਦੇ ਸਰਹੱਦੀ ਇਲਾਕਿਆਂ ਲਈ ਪਹਾੜੀ ਖੇਤਰਾਂ ਦੀ ਤਰਜ਼ 'ਤੇ ਵਿਸ਼ੇਸ਼ ਇੰਸੈਂਟਿਵ ਦੀ ਮੰਗ ਵੀ ਕਰ ਸਕਦੇ ਹਨ।
ਪੰਜਾਬ ਦੇ ਖ਼ੁਦਕੁਸ਼ੀ ਪੀੜਤ ਕਿਸਾਨ-ਮਜ਼ਦੂਰ ਪਰਿਵਾਰਾਂ ਵਿੱਚੋਂ ਬਹੁਤੇ ਚਾਹੁੰਦੇ ਹੋਏ ਵੀ ਬਠਿੰਡਾ ਅਤੇ ਮਾਨਸਾ ਦੇ ਦੌਰੇ ’ਤੇ ਆਈ ਵਿਧਾਨ ਸਭਾ ਕਮੇਟੀ ਨੂੰ ਆਪਣੀ ਵਿੱਥਿਆ ਨਾ ਸੁਣਾ ਸਕੇ। ਦੋਵੇਂ ਜ਼ਿਿਲ੍ਹਆਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਮੇਟੀ ਨੂੰ ਜਿਨ੍ਹਾਂ ਪਰਿਵਾਰਾਂ ਵਿੱਚ ਲਿਜਾਣ ਦਾ ਪ੍ਰੋਗਰਾਮ ਬਣਾਇਆ ਉਨ੍ਹਾਂ ਵਿੱਚੋਂ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਦੀਆਂ ਰਾਹਤ ਅਰਜ਼ੀਆਂ ਰੱਦ ਹੋਣ ਵਾਲੇ ਪਰਿਵਾਰਾਂ ਵਿੱਚੋਂ ਇੱਕ ਵੀ ਨਹੀਂ ਸੀ। ਬਹੁਤ ਸਾਰੇ ਪਰਿਵਾਰ ਖੁਦ ਜਾ ਕੇ ਵੀ ਕਮੇਟੀ ਨੂੰ ਮਿਲਣ ਲਈ ਤਿਆਰ ਸਨ ਪਰ ਉਨ੍ਹਾਂ ਨੂੰ ਅਧਿਕਾਰੀਆਂ ਨੇ ਕੋਈ ਥਹੁ ਪਤਾ ਹੀ ਨਹੀਂ ਦਿੱਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।