Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 22, 2017

ਦਲ ਖਾਲਸਾ ਨੇ ਸਿਰਸਾ ਡੇਰੇ ਦੇ ਮੁਖੀ ਦੀ 25 ਅਗਸਤ ਨੂੰ ਪੰਚਕੂਲਾ ਕੋਰਟ ਵਲੋਂ ਸਜ਼ਾ ਸੁਣਾਏ ਜਾਣ ਦੇ ਮੱਦੇਨਜ਼ਰ ਕਿਸੇ ਸੰਭਾਵਿਤ ਹਿੰਸਾ ਤੋਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਕਰਦਿਆਂ ਆਪਣੀ ਹਿਫਾਜ਼ਤ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਹੈ।
ਕ੍ਰਿਕਟਰ ਹਰਭਜਨ ਸਿੰਘ ਦੇ ਗੁਰਦਾਸਪੁਰ ਦੀ ਜ਼ਿਮਨੀ ਚੋਣ ਲੜਨ ਦੀ ਚਰਚਾ ਤੋਂ ਬਾਅਦ ਮੀਡੀਆ ਦੇ ਇਕ ਹਿੱਸੇ ਵਲੋਂ ਹਰਭਜਨ ਸਿੰਘ ਦੇ ਘਰ ਗੇੜੇ ਮਾਰਨੇ ਸ਼ੁਰੂ ਕਰ ਦਿੱਤੇ ਗਏ। ਹਰਭਜਨ ਸਿੰਘ ਆਪਣੇ ਘਰ ਨਹੀਂ ਹੈ ਤੇ ਉਹ ਮੀਡੀਆ ਨਾਲ ਗੱਲ ਕਰਨ ਤੋਂ ਵੀ ਬਚ ਰਿਹਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਉਸ ਦੇ ਚੋਣ ਲੜਨ ਸਬੰਧੀ ਚਰਚਾਵਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਬਠਿੰਡਾ ਇਲਾਕੇ ਵਿੱਚ ਭਾਰਤੀ ਨੀਮ ਫੌਜੀ ਦਸਤਿਆਂ ਦੇ ਆਉਣ ਮਗਰੋਂ ਪੰਜਾਬ ਪੁਲਿਸ ਨੇ ਮੁੱਖ ਸੜਕਾਂ ਉੱਤੇ ਨਾਕਿਆਂ ਦੀ ਗਿਣਤੀ ਵਧਾ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਆਉਂਦੀਆਂ ਜਾਂਦੀਆਂ ਗੱਡੀਆਂ ਵਿੱਚੋਂ ਡਾਂਗਾਂ ਆਦਿ ਤਲਾਸ਼ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੂੰ ਖਦਸ਼ਾ ਹੈ ਕਿ ਵਿਵਾਦਤ ਡੇਰਾ ਸਿਰਸਾ ਦੇ ਪੈਰੋਕਾਰ ਆਪਣੀਆਂ ਸ਼ਾਖਾਵਾਂ ਜਿਸ ਨੂੰ ਕਿ ਉਹ "ਨਾਮ ਚਰਚਾ ਘਰ" ਕਹਿੰਦੇ ਹਨ, ਵਿੱਚ ਡਾਂਗਾਂ ਅਤੇ ਹੋਰ ਮਾਰੂ ਹਥਿਆਰ ਇਕੱਠੇ ਕਰ ਰਹੇ ਹਨ।
ਮਾਲੇਗਾਉਂ ਬੰਬ ਧਮਾਕੇ ਮਾਮਲੇ ’ਚ ਸੁਪਰੀਮ ਕੋਰਟ ਨੇ ਸੋਮਵਾਰ (21 ਅਗਸਤ) ਨੂੰ ਲੈਫ਼ਟੀਨੈਂਟ ਕਰਨਲ ਸ਼੍ਰੀਕਾਂਤ ਪ੍ਰਸਾਦ ਪੁਰੋਹਿਤ ਨੂੰ ਜ਼ਮਾਨਤ ਦੇ ਦਿੱਤੀ। ਜ਼ਿਕਰਯੋਗ ਹੈ ਕਿ 29 ਸਤੰਬਰ 2008 'ਚ ਹੋਏ ਮਹਾਂਰਾਸ਼ਟਰ ਦੇ ਨਾਸਿਕ ਜ਼ਿਲ੍ਹੇ 'ਚ ਮਾਲੇਗਾਂਓ ਧਮਾਕਿਆਂ 'ਚ ਨਮਾਜ਼ ਪੜ੍ਹਦੇ 6 ਮੁਸਲਮਾਨ ਮਾਰੇ ਗਏ ਸਨ।
ਨਿਹੰਗਾਂ ਦੇ ਇਕ ਵਹੀਰ ਦੇ ਮੁਖੀ ਬਾਬਾ ਬਹਾਦਰ ਸਿੰਘ ਦਾ ਕਾਹਨੇ ਕੇ ਜ਼ਿਲ੍ਹਾ ਬਰਨਾਲਾ ਵਿਖੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕਾਹਨੇ ਕੇ ਵਿਖੇ ਬੁੱਢਾ ਦਲ ਦੇ ਦਰਜਨਾਂ ਨਿਹੰਗ ਘੋੜਿਆਂ ਸਮੇਤ ਆਏ ਹੋਏ ਸਨ। ਸੋਮਵਾਰ ਦੀ ਰਾਤ ਮੁੱਖ ਜਥੇਦਾਰ ਬਹਾਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।