Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 23, 2017

ਸ਼ੁੱਕਰਵਾਰ (25 ਅਗਸਤ) ਨੂੰ ਡੇਰਾ ਸਿਰਸਾ ਦੇ ਵਿਵਾਦਤ ਮੁਖੀ ਰਾਮ ਰਹੀਮ 'ਤੇ ਬਲਾਤਕਾਰ ਮਾਮਲੇ 'ਚ ਫੈਸਲਾ ਆਉਣ ਵਾਲਾ ਹੈ। ਇਸ ਨੂੰ ਦੇਖਦੇ ਹੋਏ ਪੰਜਾਬ ਅਤੇ ਹਰਿਆਣਾ 'ਚ ਕਾਫੀ ਗਿਣਤੀ ਵਿਚ ਪੁਲਿਸ ਅਤੇ ਨੀਮ ਫੌਜੀ ਦਸਤੇ ਤੈਨਾਤ ਕਰ ਦਿੱਤੇ ਗਏ ਹਨ।
ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਦੇ ਕ੍ਰਿਪਾਨ ਸਣੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਚ ਦਾਖਲ ਹੋਣ ’ਤੇ ਲੱਗੀ ਰੋਕ ਨੂੰ ਹਟਾਉਣ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਭਾਜਪਾ ਦੇ ਵਿਧਾਇਕ ਅਤੇ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਮੈਂਬਰ ਕੁਲਵੰਤ ਸਿੰਘ ਬਾਠ ਨੇ ਇਸ ਸਬੰਧੀ ਕੇਂਦਰੀ ਹਵਾਬਾਜ਼ੀ ਮੰਤਰੀ ਅਸ਼ੋਕ ਗਜਪਤੀ ਰਾਜੂ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ।
ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਸੰਗਠਨ ਦੀ ਕੋਰ ਕਮੇਟੀ ਨੇ ਡੇਰਾ ਸਿਰਸਾ ਸਬੰਧੀ ਆ ਰਹੇ ਅਦਾਲਤੀ ਫ਼ੈਸਲੇ ਵਾਲੇ ਘਟਨਾਕ੍ਰਮ ’ਤੇ ਆਪਣਾ ਪ੍ਰਤੀਕਰਮ ਜ਼ਾਹਰ ਕਰਦਿਆਂ ਕਿਹਾ ਕਿ ਇਸ ਜਬਰ-ਜਨਾਹ ਵਾਲੇ ਮਾਮਲੇ ਨਾਲ ਪੰਜਾਬ ਦੀ ਜਨਤਾ ਦਾ ਕੋਈ ਸਬੰਧ ਨਹੀਂ ਹੈ। ਇਹ ਡੇਰੇ ਦਾ ਅੰਦਰੂਨੀ ਅਤੇ ਅਦਾਲਤ ਨਾਲ ਜੁੜਿਆ ਮਾਮਲਾ ਹੈ। ਜਿਸ ਲਈ ਸਿੱਖ ਜਥੇਬੰਦੀਆਂ ਨੂੰ ਕਿਤੇ ਵੀ ਕਿਸੇ ਤਰ੍ਹਾਂ ਵੀ ਉਲਝਣ ਦੀ ਲੋੜ ਨਹੀਂ ਹੈ।
ਕਾਂਗਰਸ ਸਰਕਾਰ ਨੇ ਸਤਿੰਦਰ ਸੱਤੀ ਨੂੰ ਹਟਾ ਕੇ ਮੰਗਲਵਾਰ (22 ਅਗਸਤ) ਨੂੰ ਡਾ. ਸੁਰਜੀਤ ਪਾਤਰ ਨੂੰ ਪੰਜਾਬ ਕਲਾ ਪ੍ਰੀਸ਼ਦ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ। ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਡਾ. ਪਾਤਰ ਨੂੰ ਉਨ੍ਹਾਂ ਦੇ ਘਰ ਜਾ ਕੇ ਨਿਯੁਕਤੀ ਪੱਤਰ ਸੌਂਪਿਆ।
2002 'ਚ ਗੁਜਰਾਤ 'ਚ ਮੁਸਲਮਾਨਾਂ ਦੇ ਹੋਏ ਕਤਲੇਆਮ ਬਾਰੇ ਲਿਖੀ ਗਈ ਕਿਤਾਬ ‘ਗੁਜਰਾਤ ਫਾਈਲਜ਼’ ਦੀ ਲੇਖਿਕਾ ਅਤੇ ਪੱਤਰਕਾਰ ਰਾਣਾ ਆਯੂਬ ਨੇ ਕੈਲਗਰੀ (ਕੈਨੇਡਾ) 'ਚ ਕਰਵਾਏ ਇੱਕ ਸਮਾਗਮ ਦੌਰਾਨ ਕਿਹਾ ਕਿ ਪੱਤਰਕਾਰੀ ਉਸ ਲਈ ਸਿਰਫ਼ ਕਿੱਤਾ ਨਹੀਂ ਸਗੋਂ ਇੱਕ ਮਿਸ਼ਨ ਹੈ, ਜਿਸ ਨੂੰ ਪੂਰਾ ਕਰਨ ਲਈ ਉਹ ਪੂਰੀ ਵਾਹ ਲਾ ਰਹੀ ਹੈ। ‘ਗੁਜਰਾਤ ਫਾਈਲਜ਼’ ਉਨ੍ਹਾਂ ਵੱਲੋਂ ਕੀਤੇ ਸਟਿੰਗ ਅਪਰੇਸ਼ਨਾਂ ਦਾ ਕਿਤਾਬੀ ਰੂਪ ਹੈ, ਜੋ ਨਰਿੰਦਰ ਮੋਦੀ (ਉਸ ਸਮੇਂ ਗੁਜਰਾਤ ਦੇ ਮੁੱਖ ਮੰਤਰੀ) ਸਮੇਤ ਕਈ ਹੋਰ ਉਚ ਅਧਿਕਾਰੀਆਂ ਉਪਰ ਕੀਤੇ ਸਨ।
ਕਿਸਾਨੀ ਕਰਜ਼ੇ ਤੇ ਜ਼ਮੀਨ ਕੁਰਕੀ ਤੋਂ ਮੁਕਤੀ ਅਤੇ ਰੋਜ਼ਗਾਰ ਪ੍ਰਾਪਤੀ ਜਿਹੇ ਮੁੱਦਿਆਂ ਸਬੰਧੀ ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਮੰਗਲਵਾਰ (22 ਅਗਸਤ) ਨੂੰ ਬਰਨਾਲਾ ਦੀ ਅਨਾਜ ਮੰਡੀ ਵਿੱਚ ਕੀਤੀ ‘ਕਰਜ਼ਾ-ਮੁਕਤੀ ਮਹਾਂ ਰੈਲੀ’ ਵਿੱਚ ਹਜ਼ਾਰਾਂ ਕਿਸਾਨਾਂ-ਮਜ਼ਦੂਰਾਂ ਦੇ ਇਕੱਠ ਨੇ ਅੰਦੋਲਨ ਦਾ ਅਗਲਾ ਪੜਾਅ ਮੋਤੀ ਮਹਿਲ ਪਟਿਆਲਾ ਵਿਖੇ ਪੰਜ ਰੋਜ਼ਾ ਧਰਨਾ ਲਾ ਕੇ ਸ਼ੁਰੂ ਕਰਨ ਦਾ ਸੱਦਾ ਦਿੱਤਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੁਰਦੁਆਰਾ ਛੋਟਾ ਘੱਲੂਘਾਰਾ ਮਾਮਲੇ ਵਿੱਚ ਵੱਡੀ ਗਿਣਤੀ ਸੰਗਤ ਖ਼ਿਲਾਫ਼ ਕੇਸ ਦਰਜ ਹੋਣ ਦੀ ਨਿਖੇਧੀ ਕਰਦਿਆਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਹੋਰਾਂ ਖ਼ਿਲਾਫ਼ ਬੇਅਦਬੀ ਦੇ ਦੋਸ਼ ਹੇਠ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪ੍ਰੋ. ਬਡੂੰਗਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਝੂਠੇ ਕੇਸਾਂ ਦੀ ਬਜਾਏ ਅਸਲ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਦੇਣ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਖਪਤਕਾਰ ਮਾਮਲਿਆਂ, ਖੁਰਾਕ ਤੇ ਜਨਤਕ ਵਿਤਰਣ ਦੇ ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਨਾਲ ਮੀਟਿੰਗ ਕਰਕੇ 31000 ਕਰੋੜ ਰੁਪਏ ਦੇ ਕਰਜ਼ੇ ਦੇ ਬੋਝ ਦੇ ਨਿਪਟਾਰੇ ਦੀ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਅਤੇ ਇਸ ਦੇ ਨਾਲ ਹੀ ਇਸ ਮਾਮਲੇ ਦਾ ਨਵੇਂ ਸਿਰਿਓਂ ਜਾਇਜ਼ਾ ਲੈਣ ਲਈ ਇਕ ਜਾਇਜ਼ਾ ਕਮੇਟੀ ਦੀ ਵੀ ਬੇਨਤੀ ਕੀਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।