Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 27, 2017

ਬਲਾਤਕਾਰ ਦੇ ਦੋਸ਼ੀ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੇ ਪੈਰੋਕਾਰ ਹੁਣ ਸਿਰਸਾ ਡੇਰਾ ਛੱਡਣ ਲੱਗੇ ਹਨ। ਬੀਬੀਸੀ ਪੱਤਰਕਾਰ ਫੈਸਲ ਮੁਹੰਮਦ ਅਲੀ ਨੇ ਦੱਸਿਆ ਕਿ ਹੈਡ ਕੁਆਟਰ 'ਚ ਰਾਮ ਰਹੀਮ ਦੇ ਕਈ ਹਜ਼ਾਰ ਪੈਰੋਕਾਰ ਰਹਿੰਦੇ ਹਨ। ਪਰ ਹੁਣ ਹੌਲੀ-ਹੌਲੀ ਇਹ ਲੋਕ ਡੇਰਾ ਛੱਡਣ ਲੱਗੇ ਹਨ।
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਪੰਚਕੁਲਾ ਸਣੇ ਹੋਰ ਥਾਵਾਂ ’ਤੇ ਵਾਪਰੀਆਂ ਘਟਨਾਵਾਂ ਲਈ ਸਿੱਧੇ ਤੌਰ ’ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਜ਼ਿੰਮੇਵਾਰ ਦੱਸਦਿਆਂ ਉਨ੍ਹਾਂ ਕੋਲੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਖਹਿਰਾ ਨੇ ਕਿਹਾ ਕਿ ਜੇਕਰ ਹਰਿਆਣਾ ਸਰਕਾਰ ਨੂੰ ਥੋੜ੍ਹੀ ਬਹੁਤ ਵੀ ਸ਼ਰਮ ਹੈ ਤਾਂ ਮੁੱਖ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇ ਕੇ ਲਾਂਭੇ ਹੋ ਜਾਣਾ ਚਾਹੀਦਾ ਹੈ।
ਹਰਿਆਣਾ ਦੇ ਮੁੱਖ ਸਕੱਤਰ ਡੀ. ਐਸ. ਢੇਸੀ, ਹਰਿਆਣਾ ਦੇ ਡੀਜੀਪੀ ਬੀ. ਐਸ. ਸੰਧੂ ਅਤੇ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਮ ਨਿਵਾਸ ਨੇ ਸਾਂਝੇ ਤੌਰ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਡੇਰਾ ਸਮਰਥਕਾਂ ਵਿਰੁੱਧ ਦੇਸ਼ ਧਰੋਹ ਦੇ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ ਅਤੇ ਡੇਰੇ ਨਾਲ ਸਬੰਧਿਤ ਇਕ ਗੱਡੀ 'ਚੋਂ ਇਕ ਏ ਕੇ-47 ਰਾਈਫ਼ਲ, ਇਕ ਮਾਊਜ਼ਰ ਜ਼ਬਤ ਕੀਤਾ ਗਿਆ ਹੈ, ਜਦਕਿ ਇਕ ਹੋਰ ਗੱਡੀ 'ਚੋਂ ਦੋ ਰਫ਼ਲਾਂ ਅਤੇ ਪੰਜ ਪਿਸਤੌਲ ਜ਼ਬਤ ਕੀਤੇ ਗਏ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।