Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 30, 2017

ਸਿੱਕਿਮ ਦੇ ਗੁਰਦੁਆਰਾ ਡਾਂਗਮਾਰ ਸਾਹਿਬ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਇੱਕ ਵਫ਼ਦ ਨੇ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨਾਲ ਮੁਲਾਕਾਤ ਕੀਤੀ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਕਮੇਟੀ ਮੈਂਬਰ ਪਰਮਜੀਤ ਸਿੰਘ ਰਾਣਾ ਅਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਆਰ.ਪੀ.ਸਿੰਘ ਦੀ ਉੱਤਰ ਪੂਰਬੀ ਸੂਬਿਆਂ ਦੇ ਮਾਮਲਿਆਂ ਦੇ ਮੰਤਰੀ ਨਾਲ ਹੋਈ ਮੁਲਾਕਾਤ ਦੌਰਾਨ ਸਿੱਕਿਮ ਸਰਕਾਰ ਦੇ ਦਿੱਲੀ ਵਿਖੇ ਰੈਜ਼ੀਡੈਂਟ ਕਮਿਸ਼ਨਰ ਵੀ ਮੌਜੂਦ ਸਨ।
ਸਾਬਕਾ ਕਾਂਗਰਸੀ ਵਿਧਾਇਕ ਹਰਮਿੰਦਰ ਜੱਸੀ ਦੇ ਭਾਣਜੇ ਅਤੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੇ ਕਰੀਬੀ ਰਹੇ ਭੁਪਿੰਦਰ ਸਿੰਘ ਗੋਰਾ ਨੇ ਸਰਕਾਰ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।
ਕਰੀਬ ਦੋ ਸਾਲ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ "ਅਣਪਛਾਤੇ" ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਥਾਣਾ ਬਾਜਾਖਾਨਾ ਵਿੱਚ ਦਰਜ ਹੋਏ ਕਤਲ ਅਤੇ ਇਰਾਦਾ ਕਤਲ ਕੇਸ ਸਬੰਧੀ ਅਦਾਲਤ ਨੇ ਮੌਜੂਦਾ ਸਥਿਤੀ ਬਾਰੇ ਰਿਪੋਰਟ ਮੰਗੀ ਹੈ। ਇਸ ਕੇਸ ਦੀ ਅਗਲੀ ਸੁਣਵਾਈ 29 ਸਤੰਬਰ ਨੂੰ ਨਿਰਧਾਰਿਤ ਕੀਤੀ ਗਈ ਹੈ।
ਪੰਜਾਬ ’ਚ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਹਕੂਮਤ ਸਮੇਂ-ਸਮੇਂ ’ਤੇ ਡੇਰਾ ਸਿਰਸਾ ਮੁਖੀ ਰਾਮ ਰਹੀਮ, ਜੋ ਹੁਣ ਬਲਾਤਕਾਰ ਦੇ ਦੋਸ਼ ਵਿੱਚ ਕੈਦ ਕੱਟ ਰਿਹਾ ਹੈ, ਦੇ ਬੋਲ ਪੁਗਾਉਂਦੀ ਰਹੀ ਹੈ। ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਡੇਰਾ ਮੁਖੀ ਨੂੰ ਖੁਸ਼ ਕਰਨ ਲਈ ਪਿੰਡ ਕੈਲੇ ਵਾਂਦਰ ਦਾ ਨਾਂ ਬਦਲ ਕੇ ਨਸੀਬਪੁਰਾ ਰੱਖਿਆ ਅਤੇ ਮਗਰੋਂ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਨੇ ਡੇਰਾ ਪ੍ਰੇਮੀਆਂ ਦੀ ਬਹੁਗਿਣਤੀ ਵਾਲੇ ਪਿੰਡ ਕੋਟਲੀ ਖੁਰਦ ਦਾ ਨਾਂ ਬਦਲ ਕੇ 'ਪ੍ਰੇਮ ਕੋਟਲੀ' ਰੱਖ ਦਿੱਤਾ ਸੀ।
ਰਾਮ ਰਹੀਮ ਨੂੰ ਬਲਾਤਕਾਰ ਦੇ ਦੋਸ਼ ਵਿੱਚ ਅਦਾਲਤ ਵਲੋਂ ਸਜ਼ਾ ਸੁਣਾਏ ਜਾਣ ਬਾਅਦ ਗਿਆਨੀ ਗੁਰਬਚਨ ਸਿੰਘ ਨੇ ਡੇਰੇ ਨਾਲ ਜੁੜੇ ‘ਭੁਲੜ’ ਸਿੱਖਾਂ ਨੂੰ ਘਰ ਵਾਪਸੀ ਦਾ ਸੱਦਾ ਦਿੱਤਾ ਹੈ। ਮੰਗਲਵਾਰ (29 ਅਗਸਤ) ਨੂੰ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਗਿਆਨੀ ਗੁਰਬਚਨ ਸਿੰਘ ਨੇ ਅਦਾਲਤ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਇਸ ਫੈਸਲੇ ਨਾਲ ਲੋਕਾਂ ਨੂੰ ਅਤੇ ਖਾਸ ਕਰਕੇ ਸਿੱਖਾਂ ਨੂੰ ਸਕੂਨ ਮਿਲਿਆ ਹੈ।
ਅਮਰੀਕਾ 'ਚ ਇਕ ਘਟਨਾ ਵਿਚ ਇਕ ਅਮਰੀਕੀ ਗੋਰੇ ਨੇ ਜਲੰਧਰ ਦੇ ਨੌਜਵਾਨ ਗਗਨਦੀਪ ਸਿੰਘ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਕਾਂਗਰਸੀ ਆਗੂ ਮਨਮੋਹਨ ਸਿੰਘ ਰਾਜੂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਅਮਰੀਕਾ ਰਹਿੰਦੀ ਭੈਣ ਕੰਵਲਜੀਤ ਕੌਰ ਨੇ ਅੱਜ (29 ਅਗਸਤ) ਦੁਪਹਿਰ 1:40 ਵਜੇ ਟੈਲੀਫੋਨ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਗਗਨਦੀਪ ਸਿੰਘ (21) ਦਾ ਇਕ ਗੋਰੇ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।