Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 14, 2017

ਪੰਜਾਬ ਪੁਲਿਸ ਦੇ ਵਿਸ਼ੇਸ਼ ਆਪ੍ਰੇਸ਼ਨ ਸੈੱਲ ਵੱਲੋਂ 2 ਸਾਲ ਪਹਿਲਾ ਧਮਾਕਾਖੇਜ਼ ਸਮਗਰੀ ਅਤੇ ਗ਼ੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਕੀਤੇ ਗਏ ਭਾਈ ਹਰਮਿੰਦਰ ਸਿੰਘ ਮਿੰਟੂ ਅਤੇ ਭਾਈ ਰਤਨਦੀਪ ਸਿੰਘ ਨੂੰ ਅੱਜ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਬਰੀ ਕਰ ਦਿੱਤਾ ਗਿਆ ਹੈ।
ਅੱਜ (14 ਸਤੰਬਰ) ਸਿੱਖ ਜਥੇਬੰਦੀਆਂ ਤੇ ਇਸਾਈ ਆਗੂਆਂ ਵੱਲੋਂ ਸਿੱਖਾਂ ਅਤੇ ਇਸਾਈਆਂ 'ਚ ਪ੍ਰਚਾਰ ਦੀ ਆੜ 'ਚ ਨਫਰਤ ਫੈਲਾਉਣ ਵਾਲਿਆਂ ਖਿਲਾਫ ਪੁਲਿਸ ਪ੍ਰਸ਼ਾਸਨ ਨੂੰ ਲਿਖਤੀ ਸ਼ਿਕਾਇਤ ਕੀਤੀ ਗਈ।
ਮਸ਼ਹੂਰ ਲੇਖਕ ਕੁਲਦੀਪ ਨਈਅਰ ਵਲੋਂ ਸ਼ਹੀਦ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤੁਲਨਾ ਬਲਾਤਕਾਰ ਦੇ ਦੋਸ਼ੀ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਕਰਨ ਦਾ ਸਖਤ ਵਿਰੋਧ ਕਰਦਿਆਂ ਅੱਜ (14 ਸਤੰਬਰ) ਪੰਥਕ ਪਾਰਟੀਆਂ ਨਾਲ ਸਬੰਧਤ ਨੌਜਵਾਨ ਜਥੇਬੰਦੀਆਂ ਵਲੋਂ ਇਕ ਰੋਸ ਮੁਜ਼ਾਹਰਾ ਕੀਤਾ ਗਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ ਕਿ ਕਰਨਾਟਕ ਸਰਕਾਰ ਵੱਲੋਂ ਕਿਰਪਾਨ ‘ਤੇ ਲਾਈ ਗਈ ਰੋਕ ਨੂੰ ਹਟਾਉਣ ਲਈ ਤੁਰੰਤ ਯੋਗ ਕਾਰਵਾਈ ਕਰਨ।
ਪੰਜਾਬੀ ਕਵੀਸ਼ਰ ਬਾਬੂ ਰਜਬ ਅਲੀ ਨੂੰ 1947 ਦੀ ਵੰਡ ਮੌਕੇ ਪੰਜਾਬ ਦੇ ਪੂਰਬੀ ਹਿੱਸੇ ਵਿਚੋਂ ਮਜਬੂਰਨ ਹਿਜਰਤ ਕਰਕੇ ਪੰਜਾਬ ਦੇ ਪੱਛਮੀ ਹਿੱਸੇ ਵਿਚ ਪਾਕਿਸਤਾਨ ਵੱਲ ਜਾਣਾ ਪਿਆ ਸੀ।
ਹਰਿਆਣਾ ਪੁਲਿਸ ਨੇ ਡੇਰਾ ਸਿਰਸਾ ਦੇ ਆਈ. ਟੀ. ਹੈੱਡ ਵਿਨੀਤ ਕੁਮਾਰ ਨੂੰ ਸਿਰਸਾ ਤੋਂ ਗ੍ਰਿਫਤਾਰ ਕੀਤਾ ਹੈ, ਜਿਸ ਨੇ ਡੇਰੇ ਦੀਆਂ 60 ਹਾਰਡ ਡਿਸਕਾਂ ਕੱਢ ਕੇ ਛੁਪਾ ਦਿੱਤੀਆਂ ਸਨ ਤੇ ਡੇਰੇ ਦੀਆਂ ਕਾਫ਼ੀ ਸੀ.ਸੀ.ਟੀ.ਵੀ. ਫੁਟੇਜ਼ ਵੀ ਡਿਲੀਟ ਕਰ ਦਿੱਤੀਆਂ ਸਨ। ਮੀਡੀਆ ਰਿਪੋਰਟਾਂ ਮੁਤਾਬਕ ਡੇਰਾ ਸਿਰਸਾ ਦੇ ਆਈ.ਟੀ. ਮੁਖੀ ਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ ਇਕ ਖੇਤ ਤੋਂ 60 ਹਾਰਡ ਡਿਸਕਾਂ ਵੀ ਬਰਾਮਦ ਕੀਤੀਆਂ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।