Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 23, 2017

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੰਗ ਕੀਤੀ ਗਈ ਕਿ ਤਿਹਾੜ ਜੇਲ੍ਹ ’ਚ ਬੰਦ ਸਿੰਘਾਂ ’ਤੇ ਹੋਏ ਹਮਲੇ ਦੀ ਜਾਂਚ ਸੀ.ਬੀ.ਆਈ. ਨੂੰ ਦੇਣੀ ਚਾਹੀਦੀ ਹੈ। ਦਿੱਲੀ ਕਮੇਟੀ ਦੇ ਕਾਨੂੰਨੀ ਵਿਭਾਗ ਦੇ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਦਿੱਲੀ ਇਕਾਈ ਦੇ ਬੁਲਾਰੇ ਜਸਵਿੰਦਰ ਸਿੰਘ ਜੌਲੀ ਨੇ ਘਟਨਾ ਨੂੰ ਮਨੁੱਖੀ ਅਧਿਕਾਰਾਂ ਅਤੇ ਜੇਲ੍ਹ ਦੇ ਨਿਯਮਾਂ ਦੀ ਉਲੰਘਣਾ ਦੱਸਿਆ ਹੈ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਯੁਕਤ ਰਾਸ਼ਟਰ ਦੀ ਜਨਰਲ ਅਸੈਂਬਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਵਖਰੇਵਿਆਂ ਦੀ ਸ਼ਾਨਦਾਰ ਉਦਾਹਰਣ ਵਜੋਂ ਜਾਣੇ ਜਾਂਦੇ ਕੈਨੇਡਾ ਦੇ 12 ਲੱਖ ਮੂਲਵਾਸੀਆਂ ਨੂੰ ‘ਅਪਮਾਨ, ਅਣਗੌਲੇ ਜਾਣ ਅਤੇ ਬਦਸਲੂਕੀ’ ਦਾ ਸਾਹਮਣਾ ਕਰਨਾ ਪਿਆ ਹੈ। ਦੁਨੀਆਂ ਕੈਨੇਡਾ ਤੋਂ ਆਸ ਕਰਦੀ ਹੈ ਕਿ ਇਸ ਦੇਸ਼ ਵੱਲੋਂ ਕੌਮਾਂਤਰੀ ਮਨੁੱਖੀ ਅਧਿਕਾਰਾਂ ਦੇ ਮਾਪਦੰਡ ਪੂਰਨ ਵਿੱਚ ਲਾਗੂ ਕੀਤੇ ਜਾਣ ਤੇ ਇਹੀ ਆਸ ਕੈਨੇਡਾ ਖ਼ੁਦ ਤੋਂ ਵੀ ਕਰਦਾ ਹੈ।
ਸਿਆਸੀ ਸਿੱਖ ਕੈਦੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਕੱਲ੍ਹ (22 ਸਤੰਬਰ) ਨੂੰ 42 ਦਿਨ ਦੀ ਪੈਰੋਲ (ਛੁੱਟੀ) 'ਤੇ ਅੰਮ੍ਰਿਤਸਰ ਆਪਣੇ ਘਰ ਆਏ। ਜ਼ਿਕਰਯੋਗ ਹੈ ਕਿ ਪ੍ਰੋਫੈਸਰ ਭੁੱਲਰ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ।
ਜਦੋਂ ਜਦੋਂ ਵੀ ਸਿੱਖ ਰਾਜ ਅੰਗਰੇਜ਼ਾਂ ਦੇ ਪੇਟੇ ਪੈਣ ਦੀ ਦਾਸਤਾਨ ਬਿਆਨ ਹੁੰਦੀ ਹੈ, ਸਿੱਖ ਰਾਜ ਦੇ ਖੈਰ-ਖਵਾਹ, ਪੰਜਾਬੀ ਕਵੀ ਸ਼ਾਹ ਮੁਹੰਮਦ ਦਾ ਜੰਗਨਾਮਾ ‘ਜੰਗ ਹਿੰਦ-ਪੰਜਾਬ’ ਜਿਸ ਨੂੰ ਬਾਅਦ ਵਿੱਚ ‘ਜੰਗ ਸਿੰਘਾਂ-ਫਿਰੰਗੀਆਂ’ ਕਿਹਾ ਜਾਣ ਲੱਗਾ, ਦਾ ਜ਼ਿਕਰ ਜ਼ਰੂਰ ਹੁੰਦਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ (22 ਸਤੰਬਰ) ਨੂੰ ਗੁਰਦਾਸਪੁਰ ਫੇਰੀ ਦੌਰਾਨ ਪਾਰਟੀ ਉਮੀਦਵਾਰ ਸੁਨੀਲ ਜਾਖੜ ਦੇ ਬਾਹਰੀ ਹੋਣ ਦੀਆਂ ਚਰਚਾਵਾਂ ਨੂੰ ਰੱਦ ਕੀਤਾ। ਕੈਪਟਨ ਅਮਰਿੰਦਰ ਸਿੰਘ ਜਾਖੜ ਦੀ ਨਾਮਜ਼ਦਗੀ ਦੇ ਮੱਦੇਨਜ਼ਰ ਗੁਰਦਾਸਪੁਰ ਪੁੱਜੇ ਸਨ। ਇਸ ਮੌਕੇ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਖਜ਼ਾਨੇ ਖਾਲੀ ਹੋਣ ਦੇ ਬਾਵਜੂਦ ਸਾਰੇ ਵਾਅਦੇ ਪੂਰੇ ਕੀਤੇ।
ਵਧੀਕ ਸੈਸ਼ਨ ਜੱਜ ਸੰਜੀਵ ਜੋਸ਼ੀ ਦੀ ਅਦਾਲਤ ਨੇ ਡੇਰਾ ਸਿਰਸਾ ਨਾਲ ਸਬੰਧਿਤ ਸੁਨਾਮ ਸਥਿਤ ਸ਼ਾਖਾ 'ਤੇ ਹਮਲਾ ਕਰਕੇ ਭੰਨ੍ਹ-ਤੋੜ ਕਰਨ ਅਤੇ ਦੋ ਡੇਰਾ ਪ੍ਰੇਮੀਆਂ 'ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ਾਂ ਵਿਚ 56 ਸਿੱਖ ਸ਼ਰਧਾਲੂਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।