Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 9, 2017

ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ, ਸਾਲ 2003 ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਲਾਗੂ ਕੀਤੇ ਗਏ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਂਦਿਆਂ ਸਿੱਖ ਜਥੇਬੰਦੀ ਅਕਾਲ ਪੁਰਖ ਕੀ ਫ਼ੌਜ ਅਤੇ ਪੰਥਕ ਤਾਲਮੇਲ ਸੰਗਠਨ ਵਲੋਂ ਅੱਜ ਇਕ ਪ੍ਰਭਾਤ ਫੇਰੀ ਦਾ ਪ੍ਰਬੰਧ ਕੀਤਾ ਗਿਆ। ਇਹ ਪ੍ਰਭਾਤ ਫੇਰੀ ਸਵੇਰੇ 6 ਵਜੇ ਦੀ ਕਰੀਬ ਅਕਾਲ ਹਾਊਸ ਰੂਪ ਨਗਰ ਤੋਂ ਅਰੰਭ ਹੋਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਲ ਖ਼ਾਲਸਾ ਅਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸ਼ਹੀਦੀ ਨੂੰ ਯਾਦ ਕੀਤਾ ਗਿਆ, ਜਿਨ੍ਹਾਂ ਨੂੰ ਭਾਰਤੀ ਫੌਜ ਦੇ ਮੁਖੀ ਜਨਰਲ ਅਰੁਣ ਵੈਦਿਆ ਨੂੰ ਮਾਰਨ ਕਰਕੇ 9 ਅਕਤੂਬਰ, 1992 ਨੂੰ ਫਾਂਸੀ ਦਿੱਤੀ ਗਈ ਸੀ।
ਗੋਧਰਾ ਕਾਂਡ 'ਚ ਗੁਜਰਾਤ ਹਾਈਕੋਰਟ ਨੇ 11 ਬੰਦਿਆਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲ ਦਿੱਤਾ ਹੈ, ਜਦਕਿ 20 ਲੋਕਾਂ ਦੀ ਉਮਰਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ।
ਦੋ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹੇ ਗੁਰਵਿੰਦਰ ਸਿੰਘ ਸ਼ਾਮਪੁਰਾ ਆਮ ਆਦਮੀ ਪਾਰਟੀ ਨੂੰ ਛੱਡ ਕੇ ਬਾਦਲ ਦਲ ’ਚ ਸ਼ਾਮਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਦਰਬਾਰ ਸਾਹਿਬ ਮੱਥਾ ਟੇਕਣ ਆਏ ਪਰਕਾਸ਼ ਸਿੰਘ ਬਾਦਲ ਨੂੰ ਸਿਰੋਪਾਓ ਦੇਣ ਤੋਂ ਨਾਂਹ ਕਰਨ ਵਾਲੇ ਦਰਬਾਰ ਸਾਹਿਬ ਦੇ ਅਰਦਾਸੀਆ ਭਾਈ ਬਲਬੀਰ ਸਿੰਘ ਨੇ ਅੱਜ (8 ਅਕਤੂਬਰ, 2017) ਪੱਤਰਕਾਰਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਸ਼੍ਰੋਮਣੀ ਕਮੇਟੀ ਦੀ ਕਾਰਜਾਕਰਣੀ ਵਲੋਂ ਬੀਤੇ ਦਿਨੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਕਿਸੇ ਤਰ੍ਹਾਂ ਦਾ ਸਹਿਯੋਗ ਦੇਣ ਤੋਂ ਨਾਂਹ ਕਰਦਿਆਂ ਰੱਦ ਕਰਨ 'ਤੇ ਟਿੱਪਣੀ ਕਰਦਿਆਂ ਭਾਈ ਬਲਬੀਰ ਸਿੰਘ ਨੇ ਕਿਹਾ ਕਿ ਕਮੇਟੀ ਦੇ ਇਸ ਵਤੀਰੇ ਦੀ ਭਾਵਨਾ ਸਪੱਸ਼ਟ ਹੈ ਕਿ ਕੌਮ ਨੇ ਜਿਸ ਪਰੀਵਾਰ ਨੂੰ ਆਪਣੀ ਵਾਗਡੋਰ ਸੌਂਪੀ ਹੋਈ ਹੈ ਉਹੀ ਤਾਂ ਕੌਮ ਦੇ ਸਿਧਾਤਾਂ ਦੀ ਅਣਦੇਖੀ ਅਤੇ ਗੁਰੂ ਸਾਹਿਬ ਦੇ ਨਿਰਾਦਰ ਲਈ ਜ਼ਿੰਮੇਵਾਰ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।